- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜੀਆਰਪੀ ਸਰਹਿੰਦ ਵੱਲੋਂ ਕਾਸੋ ਅਪਰੇਸ਼ਨ ਤਹਿਤ ਵਿਸ਼ੇਸ਼ ਚੈਕਿੰਗ ਮੁਹਿੰਮ

ਪੰਜਾਬੀ ਜਾਗਰਣ ਰਿਪੋਰਟਰ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਨਸ਼ਾ ਤਸਕਰੀ ਤੇ ਹੋਰ ਗ਼ੈਰ-ਸਮਾਜਿਕ ਸਰਗਰਮੀਆਂ ’ਚ ਸ਼ਾਮਲ ਵਿਅਕਤੀਆਂ ਨੂੰ ਨੱਥ ਪਾਉਣ ਲਈ ਚਲਾਏ ਜਾ ਰਹੇ ਕਾਸੋ ਆਪਰੇਸ਼ਨ ਤਹਿਤ ਜੀਆਰਪੀ ਥਾਣਾ ਸਰਹਿੰਦ ਦੀ ਪੁਲਿਸ ਵੱਲੋਂ ਅੱਜ ਆਰਪੀਐਫ ਦੇ ਸਹਿਯੋਗ ਨਾਲ ਰੇਲਵੇ ਸਟੇਸ਼ਨ ਸਰਹਿੰਦ ਅਤੇ ਰੇਲਵੇ ਪੁਲਿਸ ਦੇ ਅਧਿਕਾਰ ਖੇਤਰ ’ਚ ਪੈਂਦੀਆਂ ਆਲੇ-ਦੁਆਲੇ ਦੀਆਂ ਥਾਵਾਂ ’ਤੇ ਸਖ਼ਤ ਨਾਕਾਬੰਦੀ ਕਰਕੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਗਈ। ਇਸ ਚੈਕਿੰਗ ਮੁਹਿੰਮ ਦੀ ਅਗਵਾਈ ਕਰ ਰਹੇ ਜ਼ੀਆਰਪੀ ਥਾਣਾ ਸਰਹਿੰਦ ਦੇ ਐਸਐਚਓ ਥਾਣੇਦਾਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਜੀਆਰਪੀ ਪੰਜਾਬ ਦੇ ਸੀਨੀਅਰ ਅਧਿਕਾਰੀਆਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਾੜੇ ਅਨਸਰਾਂ ਨੂੰ ਨੱਥ ਪਾਉਣ ਲਈ ਇਹ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਜੋ ਅੱਗੇ ਵੀ ਜਾਰੀ ਰਹੇਗੀ।