ਜੀਟੀਬੀ ਸਕੂਲ ਦੇ ਵਿਦਿਆਰਥੀਆਂ ਨੇ ਧਾਰਮਿਕ ਪੇਪਰਾਂ 'ਚ ਮਾਰੀਆਂ ਮੱਲਾਂ
ਜੀਟੀਬੀ ਸਕੂਲ ਦੇ ਵਿਦਿਆਰਥੀਆਂ ਨੇ ਧਾਰਮਿਕ ਪੇਪਰਾਂ 'ਚ ਮਾਰੀਆਂ ਮੱਲਾਂ
Publish Date: Tue, 28 Apr 2026 05:04 PM (IST)
Updated Date: Tue, 28 Apr 2026 05:07 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬਸੀ ਪਠਾਣਾਂ : ਜੀਟੀਬੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰੈਲੋਂ ਦੇ ਵਿਦਿਆਰਥੀਆਂ ਨੇ ਸੈਸ਼ਨ 2025–26 ਦੇ ਸਿੱਖ ਮਿਸ਼ਨਰੀ ਕਾਲਜ ਦੇ ਪੇਪਰਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਮਿਸ਼ਨਰੀ ਕਾਲਜ ਦੇ ਸਰਕਲ ਇੰਚਾਰਜ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਇਸ ਪ੍ਰੀਖਿਆ ਵਿਚ ਜੀ.ਟੀ.ਬੀ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰੈਲੋਂ 32 ਸਕੂਲਾਂ ਵਿੱਚੋਂ ਪਹਿਲੇ ਸਥਾਨ ’ਤੇ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਹ ਧਾਰਮਿਕ ਪ੍ਰੀਖਿਆ ਹਰ ਸਾਲ ਸਿੱਖ ਮਿਸ਼ਨਰੀ ਕਾਲਜ, ਜਮਾਲਪੁਰ (ਲੁਧਿਆਣਾ) ਵੱਲੋਂ ਲਈ ਜਾਂਦੀ ਹੈ, ਜਿਸ ਦਾ ਮਕਸਦ ਵਿਦਿਆਰਥੀਆਂ ਨੂੰ ਆਪਣੇ ਧਰਮ ਨਾਲ ਜੋੜਨਾ ਅਤੇ ਉਨ੍ਹਾਂ ਨੂੰ ਧਾਰਮਿਕ ਸਿੱਖਿਆ ਦੇਣਾ ਹੈ। ਉਨ੍ਹਾਂ ਸਕੂਲ ਪ੍ਰਬੰਧਕਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਸ ਸਕੂਲ ਦੇ ਲਗਭਗ 100 ਵਿਦਿਆਰਥੀਆਂ ਨੇ ਸ਼ਾਨਦਾਰ ਨਤੀਜੇ ਹਾਸਲ ਕੀਤੇ ਹਨ ਅਤੇ ਮੈਰਿਟ-ਐੱਮ, ਮੈਰਿਟ-ਏ, ਮੈਰਿਟ-ਬੀ ਅਤੇ ਮੈਰਿਟ-ਸੀ ਸਥਾਨ ਪ੍ਰਾਪਤ ਕੀਤੇ ਹਨ। ਇਸ ਖ਼ਾਸ ਉਪਲੱਬਧੀ ਲਈ ਪ੍ਰਿੰਸੀਪਲ ਰਾਜਵਿੰਦਰ ਕੌਰ ਨੇ ਸਾਰੇ ਹੋਣਹਾਰ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਇਨਾਮ ਤੇ ਪ੍ਰਮਾਣ-ਪੱਤਰ ਦੇ ਕੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ। ਉਨ੍ਹਾਂ ਵਿਦਿਆਰਥੀਆਂ ਨੂੰ ਸਕੂਲ ਦੀ ਪੜ੍ਹਾਈ ਦੇ ਨਾਲ-ਨਾਲ ਆਪਣੀ ਧਾਰਮਿਕ ਸਿੱਖਿਆ ਪੜ੍ਹ ਕੇ ਚੰਗੇ ਸੰਸਕਾਰ ਹਾਸਲ ਕਰਨ ਲਈ ਪ੍ਰੇਰਿਤ ਵੀ ਕੀਤਾ।