ਡੇਰਾ ਬਾਬਾ ਨਾਨਕ ਦੇ ਪਿੰਡ ਸ਼ਾਹਪੁਰ ਜਾਜਨ 'ਚ ਚੱਲੀਆਂ ਗੋਲੀਆਂ, ਸਰਪੰਚ ਦਾ ਭਰਾ ਗੰਭੀਰ ਜ਼ਖ਼ਮੀ
ਘਨਟਾ ਦੀ ਸੂਚਨਾ ਮਿਲਦੇ ਹੀ ਬਟਾਲਾ ਦੇ ਐਸਐਸਪੀ ਡਾ. ਮਹਿਤਾਬ ਸਿੰਘ ਪਿੰਡ ਸ਼ਾਹਪੁਰ ਪਹੁੰਚ ਗਏ ਅਤੇ ਸਾਰੀ ਘਟਨਾ ਦਾ ਜਾਇਜਾ ਲੈਂਦੇ ਹੋਏ ਕਿਹਾ ਕਿ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਜਲਦੀ ਹੀ ਮੁਲਜਮਾਂ ਨੂੰ ਕਾਬੂ ਕਰ ਲਿਆ ਜਾਵੇਗਾ।
Publish Date: Wed, 25 Mar 2026 02:37 PM (IST)
Updated Date: Wed, 25 Mar 2026 02:45 PM (IST)
ਧਰਮਿੰਦਰ ਸਿੰਘ ਬਾਠ, ਫਤਿਹਗੜ ਚੂੜੀਆਂ : ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਦੇ ਪਿੰਡ ਸ਼ਾਹਪੁਰ ਜਾਜਨ 'ਚ ਨੌਜਵਾਨਾਂ ਚ ਗੋਲੀਆਂ ਚੱਲੀਆਂ ਹਨ। ਜਿਸ ਨਾਲ ਇੱਕ ਨੌਜਵਾਨ ਗੋਲੀਆਂ ਲੱਗਣ ਨਾਲ ਗੰਭੀਰ ਰੂਪ ਚ ਜ਼ਖਮੀ ਹੋ ਗਿਆ ਹੈ। ਜ਼ਖ਼ਮੀ ਨੌਜਵਾਨ ਇਲਾਜ ਲਈ ਕਸਬਾ ਫਤਿਹਗੜ੍ਹ ਚੂੜੀਆਂ ਦੇ ਸਿਵਲ ਹਸਪਤਾਲ 'ਚ ਦਾਖਲ ਕਰਾਇਆ ਗਿਆ, ਜਿੱਥੋਂ ਡਾਕਟਰਾਂ ਨੇ ਉਸਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਹੈ। ਜ਼ਖ਼ਮੀ ਨੌਜਵਾਨ ਦੀ ਪਹਿਛਾਣ ਸੁਖਰਾਜ ਸਿੰਘ ਕਾਕਾ ਵਾਸੀ ਪਿੰਡ ਪੱਡਾ ਵਜੋਂ ਹੋਈ ਹੈ। ਜ਼ਖ਼ਮੀ ਨੌਜਵਾਨ ਪਿੰਡ ਪੱਡਾ ਦੇ ਸਰਪੰਚ ਦਾ ਛੋਟਾ ਭਰਾ ਹੈ।
ਇਸ ਸਬੰਧੀ ਜ਼ਖ਼ਮੀ ਨੌਜਵਾਨ ਦੇ ਭਰਾ ਸਰਪੰਚ ਨਵਦੀਪ ਸਿੰਘ ਨਵ ,ਮਾਤਾ ਕੁਲਵਿੰਦਰ ਕੌਰ, ਜੀਜਾ ਬਲਵਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੁਖਰਾਜ ਸਿੰਘ ਕਾਕਾ ਆਪਣੇ ਪਿੰਡ ਪੱਡੇ ਤੋਂ ਨਜਦੀਕੀ ਪਿੰਡ ਸ਼ਾਹਪੁਰ ਜਾਜਨ ਕਿਸੇ ਕੰਮ ਲਈ ਗਿਆ ਸੀ ਅਤੇ ਜਿੱਥੇ ਪਹਿਲਾਂ ਹੀ 4 ਨੌਜਵਾਨ ਅਣਪਛਾਤੇ ਉਡੀਕ ਰਹੇ ਸਨ ਅਤੇ ਜਦ ਉਹ ਪਿੰਡ ਸ਼ਾਹਪੁਰ ਪੁੱਜਾ ਤਾਂ ਉਕਤ ਨੌਜਵਾਨਾਂ ਨੇ ਉਸ 'ਤੇ ਗੋਲੀਆਂ ਚਲਾ ਦਿੱਤੀਆਂ। ਜਿਸ ਨਾਲ ਸੁਖਰਾਜ ਗੰਭੀਰ ਰੂਪ ਚ ਜ਼ਖ਼ਮੀ ਹੋ ਗਿਆ। ਜ਼ਖ਼ਮੀ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਸਖਤ ਕਾਰਵਾਈ ਦੀ ਮੰਗ ਕੀਤੀ ਹੈ।
ਘਨਟਾ ਦੀ ਸੂਚਨਾ ਮਿਲਦੇ ਹੀ ਬਟਾਲਾ ਦੇ ਐਸਐਸਪੀ ਡਾ. ਮਹਿਤਾਬ ਸਿੰਘ ਪਿੰਡ ਸ਼ਾਹਪੁਰ ਪਹੁੰਚ ਗਏ ਅਤੇ ਸਾਰੀ ਘਟਨਾ ਦਾ ਜਾਇਜਾ ਲੈਂਦੇ ਹੋਏ ਕਿਹਾ ਕਿ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਜਲਦੀ ਹੀ ਮੁਲਜਮਾਂ ਨੂੰ ਕਾਬੂ ਕਰ ਲਿਆ ਜਾਵੇਗਾ।