- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਹਿਕਾਰੀ ਸਭਾ ਰਿਉਣਾ ਉੱਚਾ ਦੀ ਚੋਣ ਰੱਦ ਹੋਣ ’ਤੇ ਗੁਰਲਾਲ ਸਿੰਘ ਲਾਲੀ ਨੇ ਚੁੱਕੇ ਸਵਾਲ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਸਹਿਕਾਰੀ ਸਭਾ ਰਿਉਣਾ ਉੱਚਾ ਦੀ 28 ਸਤੰਬਰ ਨੂੰ ਹੋਣ ਵਾਲੀ ਚੋਣ ਬਿਨਾਂ ਕੋਈ ਕਾਰਨ ਦੱਸੇ ਰੱਦ ਕਰ ਦਿੱਤੀ ਗਈ। ਇਸ ਸਬੰਧੀ ਸਾਬਕਾ ਪ੍ਰਧਾਨ ਗੁਰਲਾਲ ਸਿੰਘ ਲਾਲੀ ਨੇ ਆਪਣਾ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਚੋਣ ਰੱਦ ਕੀਤੇ ਜਾਣ ਦਾ ਉਨ੍ਹਾਂ ਨੂੰ ਹੁਣ ਤੱਕ ਕੋਈ ਅਧਿਕਾਰਤ ਕਾਰਨ ਨਹੀਂ ਦੱਸਿਆ ਗਿਆ, ਜਿਸ ਕਾਰਨ ਇਲਾਕੇ ਦੇ ਲੋਕਾਂ ਵਿਚ ਕਈ ਤਰ੍ਹਾਂ ਦੇ ਸਵਾਲ ਪੈਦਾ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਸਹਿਕਾਰੀ ਸਭਾ ਦੀ ਚੋਣ ਲੋਕਤੰਤਰੀ ਢੰਗ ਨਾਲ ਅਤੇ ਨਿਰਪੱਖ ਮਾਹੌਲ ਵਿਚ ਹੋਣੀ ਚਾਹੀਦੀ ਹੈ। ਚੋਣ ਲਈ ਸਾਰੀਆਂ ਤਿਆਰੀਆਂ ਮੁਕੰਮਲ ਸਨ, ਪਰ ਅਚਾਨਕ ਚੋਣ ਰੱਦ ਕਰ ਦਿੱਤੇ ਜਾਣ ਕਾਰਨ ਸਮੁੱਚੀ ਪ੍ਰਕਿਰਿਆ ’ਤੇ ਸਵਾਲ ਖੜ੍ਹੇ ਹੋ ਰਹੇ ਹਨ। ਗੁਰਲਾਲ ਸਿੰਘ ਲਾਲੀ ਨੇ ਦੋਸ਼ ਲਾਇਆ ਕਿ ਤਿੰਨੇ ਪਿੰਡਾਂ ਵਿੱਚ ਆਮ ਆਦਮੀ ਪਾਰਟੀ ਦਾ ਧੜਾ ਕਮਜ਼ੋਰ ਹੈ, ਜਦਕਿ ਕਾਂਗਰਸ ਪਾਰਟੀ ਦਾ ਧੜਾ ਮਜ਼ਬੂਤ ਹੈ। ਉਨ੍ਹਾਂ ਕਿਹਾ ਕਿ ਇਸੇ ਸਿਆਸੀ ਸਮੀਕਰਨ ਦੇ ਚੱਲਦਿਆਂ ਚੋਣ ਨੂੰ ਸਿਆਸੀ ਦਬਾਅ ਹੇਠ ਰੱਦ ਕਰਵਾਇਆ ਗਿਆ ਹੈ। ਸਾਬਕਾ ਪ੍ਰਧਾਨ ਨੇ ਮੰਗ ਕੀਤੀ ਕਿ ਚੋਣ ਰੱਦ ਕਰਨ ਦਾ ਅਸਲ ਕਾਰਨ ਲੋਕਾਂ ਸਾਹਮਣੇ ਲਿਆਂਦਾ ਜਾਵੇ ਅਤੇ ਸਬੰਧਤ ਅਧਿਕਾਰੀ ਇਸ ਮਾਮਲੇ ’ਚ ਸਥਿਤੀ ਸਪੱਸ਼ਟ ਕਰਨ। ਉਨ੍ਹਾਂ ਕਿਹਾ ਕਿ ਚੋਣ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਈ ਜਾਵੇ। ਉਨ੍ਹਾਂ ਆਖਿਆ ਕਿ ਸਹਿਕਾਰੀ ਸਭਾਵਾਂ ਪਿੰਡਾਂ ਦੀ ਆਰਥਿਕਤਾ ਅਤੇ ਕਿਸਾਨਾਂ ਦੇ ਹਿੱਤਾਂ ਨਾਲ ਜੁੜੀਆਂ ਹੋਈਆਂ ਹਨ, ਇਸ ਲਈ ਇਨ੍ਹਾਂ ਦੀਆਂ ਚੋਣਾਂ ਵਿਚ ਕਿਸੇ ਵੀ ਤਰ੍ਹਾਂ ਦਾ ਸਿਆਸੀ ਦਖ਼ਲ ਨਹੀਂ ਹੋਣਾ ਚਾਹੀਦਾ। ਇਸ ਮੌਕੇ ਜਸਵਿੰਦਰ ਸਿੰਘ, ਫੁਮਣ ਸਿੰਘ, ਰਣਧੀਰ ਸਿੰਘ, ਜਗਤਾਰ ਸਿੰਘ, ਜਗਜੀਤ ਸਿੰਘ, ਹਰਿੰਦਰ ਸਿੰਘ, ਜੋਗਾ ਸਿੰਘ, ਬੂਟਾ ਸਿੰਘ, ਤਰਨਪ੍ਰੀਤ ਸਿੰਘ, ਦੀਪਕ ਕੁਮਾਰ, ਅਵਤਾਰ ਸਿੰਘ, ਦਮਨਪ੍ਰੀਤ ਸਿੰਘ, ਰਘਵੀਰ ਸਿੰਘ, ਕੁਲਜਿੰਦਰ ਸਿੰਘ, ਤਰਨਦੀਪ ਸਿੰਘ, ਰਣਜੀਤ ਸਿੰਘ, ਗੁਰਦੀਪ ਸਿੰਘ ਤੇ ਜਗਜੀਤ ਸਿੰਘ ਸਮੇਤ ਹੋਰ ਹਾਜ਼ਰ ਸਨ।