ਪੰਡਰਾਲੀ ਬਲਾਕ ਸਰਹਿੰਦ ਤੇ ਭਗੜਾਣਾ ਬਲਾਕ ਖੇੜਾ ਦੇ ਬਣੇ ਪ੍ਰਧਾਨ
ਗੁਰਮੁੱਖ ਸਿੰਘ ਪੰਡਰਾਲੀ ਬਲਾਕ ਸਰਹਿੰਦ ਤੇ ਗੁਰਬਰਿੰਦਰ ਸਿੰਘ ਭਗੜਾਣਾ ਬਲਾਕ ਖੇੜਾ ਦੇ ਪ੍ਰਧਾਨ ਨਿਯੁਕਤ
Publish Date: Thu, 09 Apr 2026 04:55 PM (IST)
Updated Date: Fri, 10 Apr 2026 04:06 AM (IST)

ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਨਵ-ਨਿਯੁਕਤ ਪ੍ਰਧਾਨਾਂ ਨੂੰ ਕੀਤਾ ਸਨਮਾਨਿਤ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਕਾਂਗਰਸ ਪਾਰਟੀ ਵੱਲੋਂ ਬਲਾਕ ਪ੍ਰਧਾਨਾਂ ਦੀਆਂ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ। ਇਸ ਤਹਿਤ ਹਲਕਾ ਫਤਹਿਗੜ੍ਹ ਸਾਹਿਬ ਵਿਚ ਬਲਾਕ ਕਾਂਗਰਸ ਸਰਹਿੰਦ ਦੇ ਪ੍ਰਧਾਨ ਵਜੋਂ ਗੁਰਮੁੱਖ ਸਿੰਘ ਪੰਡਰਾਲੀ ਅਤੇ ਬਲਾਕ ਕਾਂਗਰਸ ਖੇੜਾ ਦੇ ਪ੍ਰਧਾਨ ਵਜੋਂ ਗੁਰਬਰਿੰਦਰ ਸਿੰਘ ਭਗੜਾਣਾ ਨੂੰ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਵੱਲੋਂ ਦੋਵੇਂ ਨਵ-ਨਿਯੁਕਤ ਪ੍ਰਧਾਨਾਂ ਨੂੰ ਸਨਮਾਨਿਤ ਕਰਦਿਆਂ ਮੁਬਾਰਕਬਾਦ ਦਿੱਤੀ ਗਈ। ਉਨ੍ਹਾਂ ਕਿਹਾ ਕਿ ਇਹ ਨਿਯੁਕਤੀਆਂ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਵਿਚ ਅਹਿਮ ਭੂਮਿਕਾ ਨਿਭਾਉਣਗੀਆਂ। ਨਾਗਰਾ ਨੇ ਕਿਹਾ ਕਿ ਗੁਰਮੁੱਖ ਸਿੰਘ ਪੰਡਰਾਲੀ ਅਤੇ ਗੁਰਬਰਿੰਦਰ ਸਿੰਘ ਭਗੜਾਣਾ ਦੋਵੇਂ ਹੀ ਲੰਮੇ ਸਮੇਂ ਤੋਂ ਪਾਰਟੀ ਨਾਲ ਜੁੜੇ ਹੋਏ ਅਤੇ ਨਿਭਾਉਣ ਵਾਲੇ ਵਰਕਰ ਹਨ। ਉਨ੍ਹਾਂ ਦੇ ਤਜਰਬੇ ਦਾ ਲਾਭ ਪਾਰਟੀ ਨੂੰ ਜ਼ਰੂਰ ਮਿਲੇਗਾ। ਨਾਗਰਾ ਨੇ ਕਿਹਾ ਕਿ ਅੱਜ ਦੇ ਸਮੇਂ ਵਿਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਜ਼ਮੀਨੀ ਪੱਧਰ ’ਤੇ ਮਜ਼ਬੂਤ ਢਾਂਚਾ ਬਣਾਉਣਾ ਬਹੁਤ ਜ਼ਰੂਰੀ ਹੈ ਅਤੇ ਨਵੇਂ ਨਿਯੁਕਤ ਪ੍ਰਧਾਨ ਇਸ ਵਿਚ ਅਹਿਮ ਯੋਗਦਾਨ ਪਾਉਣਗੇ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੀਆਂ ਆਸਾਂ ਤੇ ਉਮੀਦਾਂ ’ਤੇ ਖਰੀ ਉਤਰੀ ਹੈ ਅਤੇ ਆਉਣ ਵਾਲੇ ਸਮੇਂ ਵਿਚ ਵੀ ਲੋਕਾਂ ਦੀ ਭਲਾਈ ਲਈ ਲਗਾਤਾਰ ਕੰਮ ਕਰਦੀ ਰਹੇਗੀ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਨਵੇਂ ਪ੍ਰਧਾਨ ਆਪਣੇ-ਆਪਣੇ ਇਲਾਕਿਆਂ ਵਿਚ ਵਰਕਰਾਂ ਨੂੰ ਇਕੱਠਾ ਕਰਕੇ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਕਰਨਗੇ। ਉਨ੍ਹਾਂ ਹੋਰ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾ ਹੀ ਮਿਹਨਤੀ ਅਤੇ ਨਿਸ਼ਠਾਵਾਨ ਵਰਕਰਾਂ ਨੂੰ ਮੌਕਾ ਦਿੱਤਾ ਹੈ ਅਤੇ ਉਨ੍ਹਾਂ ਨੂੰ ਯੋਗ ਅਹੁਦੇ ਦੇ ਕੇ ਸਨਮਾਨਿਤ ਕੀਤਾ ਹੈ। ਦੋਵੇਂ ਆਗੂ ਪਾਰਟੀ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ ਅਤੇ ਹਲਕਾ ਫਤਹਿਗੜ੍ਹ ਸਾਹਿਬ ਦੇ ਪਿੰਡਾਂ ਵਿਚ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਨੂੰ ਆਪਣੀ ਪਹਿਲ ਬਣਾਉਣਗੇ। ਇਸ ਮੌਕੇ ਦੋਵੇਂ ਨਵ-ਨਿਯੁਕਤ ਪ੍ਰਧਾਨਾਂ ਨੇ ਕਾਂਗਰਸ ਹਾਈਕਮਾਨ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜ੍ਹਿੰਗ, ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ, ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਦਾ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਕੰਮ ਕਰਨਗੇ। ਇਸ ਮੌਕੇ ਬੀਬੀ ਮਨਦੀਪ ਕੌਰ ਨਾਗਰਾ, ਮਾਰਕਫੈੱਡ ਪੰਜਾਬ ਦੇ ਡਾਇਰੈਕਟਰ ਦਵਿੰਦਰ ਸਿੰਘ ਜੱਲਾ, ਸਾਬਕਾ ਬਲਾਕ ਸੰਮਤੀ ਮੈਂਬਰ ਬਹਾਦਰ ਸਿੰਘ ਸਾਨੀਪੁਰ, ਮਾਸਟਰ ਰਵਿੰਦਰ ਸਿੰਘ ਹਰੀਪੁਰ ਆਦਿ ਮੌਜੂਦ ਸਨ।