ਗੁਰਪ੍ਰੀਤ ਲਾਲੀ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਨਿਯੁਕਤ
ਗੁਰਪ੍ਰੀਤ ਸਿੰਘ ਲਾਲੀ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਨਿਯੁਕਤ
Publish Date: Fri, 10 Apr 2026 06:49 PM (IST)
Updated Date: Fri, 10 Apr 2026 06:53 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਪੰਜਾਬ ਕਾਂਗਰਸ ਵੱਲੋਂ ਜ਼ਿਲ੍ਹਾ ਕਾਂਗਰਸ ਕਮੇਟੀ ਫਤਹਿਗੜ੍ਹ ਸਾਹਿਬ ਦੇ ਅਹੁਦੇਦਾਰਾਂ ਦੀ ਲਿਸਟ ਜਾਰੀ ਕੀਤੀ ਗਈ। ਜਿਸ ਵਿਚ ਸੀਨੀਅਰ ਕਾਂਗਰਸੀ ਆਗੂ ਗੁਰਪ੍ਰੀਤ ਸਿੰਘ ਲਾਲੀ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ। ਗੁਰਪ੍ਰੀਤ ਸਿੰਘ ਲਾਲੀ ਨੇ ਮੀਤ ਪ੍ਰਧਾਨ ਨਿਯੁਕਤ ਹੋਣ ’ਤੇ ਕਾਂਗਰਸ ਹਾਈਕਮਾਨ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜ੍ਹਿੰਗ, ਮੈਂਬਰ ਪਾਰਲੀਮੈਂਟ ਡਾ. ਅਮਰ ਸਿੰਘ, ਸਾਬਕਾ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ, ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ, ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਦਿੱਤੀ ਗਈ ਇਸ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ। ਗੁਰਪ੍ਰੀਤ ਸਿੰਘ ਲਾਲੀ ਨੇ ਅੱਗੇ ਕਿਹਾ ਕਿ ਉਹ ਜ਼ਿਲ੍ਹੇ ਵਿਚ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਦਿਨ-ਰਾਤ ਮਿਹਨਤ ਕਰਨਗੇ ਅਤੇ ਵਰਕਰਾਂ ਨੂੰ ਨਾਲ ਲੈ ਕੇ ਚਲਣਗੇ।