- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਮਲੋਹ ’ਚ ਰਾਮਲੀਲਾ ਸਮਾਗਮ: ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਕੀਤੀ ਸ਼ਿਰਕਤ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅਮਲੋਹ : ਸ਼੍ਰੀ ਰਾਮ ਕਲਾ ਮੰਚ ਅਮਲੋਹ ਵੱਲੋਂ ਦੁਸਹਿਰੇ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਕਰਵਾਏ ਜਾ ਰਹੇ ਰਾਮਲੀਲ੍ਹਾ ਸਮਾਗਮ ਦੇ ਆਖਰੀ ਦਿਨ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਅਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਰਾਮਲੀਲਾ ਮੰਚ ਦੀ ਰਸਮ ਅਦਾ ਕਰਦਿਆਂ ਪਰਦਾ ਹਟਾਇਆ ਅਤੇ ਪੂਜਾ ਕੀਤੀ। ਇਸ ਮੌਕੇ ਸ਼੍ਰੀ ਰਾਮ ਕਲਾ ਮੰਚ ਦੇ ਪ੍ਰਧਾਨ ਮਹਿੰਦਰਪਾਲ ਲੁਟਾਵਾ ਦੀ ਅਗਵਾਈ ਹੇਠ ਸਮੁੱਚੀ ਕਮੇਟੀ ਵੱਲੋਂ ਗੁਰਪ੍ਰੀਤ ਸਿੰਘ ਰਾਜੂ ਖੰਨਾ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਕੱਠ ਨੂੰ ਸੰਬੋਧਨ ਕਰਦਿਆਂ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਕਿਹਾ ਕਿ ਰਾਮਾਇਣ ਸਾਨੂੰ ਨੇਕੀ ਅਤੇ ਬਦੀ ਵਿਚਕਾਰਲੇ ਸੰਘਰਸ਼ ਬਾਰੇ ਜਾਣੂ ਕਰਵਾਉਂਦੀ ਹੈ ਅਤੇ ਸੱਚਾਈ, ਧਰਮ, ਇਮਾਨਦਾਰੀ ਤੇ ਨੇਕੀ ਦੇ ਮਾਰਗ ’ਤੇ ਚੱਲਣ ਦੀ ਪ੍ਰੇਰਨਾ ਦਿੰਦੀ ਹੈ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਰਾਮਾਇਣ ਵਿੱਚ ਦਰਸਾਈਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਅਤੇ ਸਮਾਜ ਵਿੱਚ ਚੰਗੇ ਸੰਸਕਾਰਾਂ, ਆਪਸੀ ਭਾਈਚਾਰੇ ਤੇ ਸਦਭਾਵਨਾ ਨੂੰ ਮਜ਼ਬੂਤ ਕਰਨ ਵਿੱਚ ਯੋਗਦਾਨ ਪਾਉਣ। ਰਾਜੂ ਖੰਨਾ ਨੇ ਹਰ ਸਾਲ ਰਾਮਲੀਲਾ ਦਾ ਪ੍ਰਬੰਧ ਕਰਕੇ ਰਾਮਾਇਣ ਦੀਆਂ ਸਿੱਖਿਆਵਾਂ ਲੋਕਾਂ ਤੱਕ ਪਹੁੰਚਾਉਣ ਲਈ ਸ਼੍ਰੀ ਰਾਮ ਕਲਾ ਮੰਚ ਦੇ ਪ੍ਰਬੰਧਕਾਂ ਅਤੇ ਕਲਾਕਾਰਾਂ ਦਾ ਧੰਨਵਾਦ ਕੀਤਾ। ਉਨ੍ਹਾਂ ਦੇਸ਼ ਤੇ ਪੰਜਾਬ ਵਾਸੀਆਂ ਨੂੰ ਦੁਸਹਿਰੇ ਦੀਆਂ ਵਧਾਈਆਂ ਵੀ ਦਿੱਤੀਆਂ। ਸਮਾਗਮ ’ਚ ਭਾਜਪਾ ਆਗੂ ਪ੍ਰਦੀਪ ਕੁਮਾਰ ਗਰਗ, ਸ਼੍ਰੋਮਣੀ ਅਕਾਲੀ ਦਲ ਦੇ ਐਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਡਾ. ਅਰਜਨ ਸਿੰਘ, ਸ਼ੈਲਰ ਐਸੋਸੀਏਸ਼ਨ ਦੇ ਪ੍ਰਧਾਨ ਰਾਕੇਸ਼ ਕੁਮਾਰ ਗਰਗ, ਮਾਨਵ ਭਲਾਈ ਮੰਚ ਦੇ ਮਨੋਹਰ ਲਾਲ ਵਰਮਾ, ਥਾਣੇਦਾਰ ਮੇਜਰ ਸਿੰਘ ਖਿਜਰਪੁਰ, ਸੈਕਟਰੀ ਅਸ਼ੋਕ ਮੋਦੀ, ਖਜ਼ਾਨਚੀ ਅੰਕੁਰ ਵਰਮਾ, ਡਾਇਰੈਕਟਰ ਬੁੱਧਰਾਮ, ਸਰਪ੍ਰਸਤ ਕੁਲਯਸ ਰਾਏ ਤੱਗੜ, ਗੁਲਸ਼ਨ ਤੱਗੜ, ਧੀਰਜ ਵਰਮਾ, ਬੱਬੀ ਡੰਗ, ਬੰਟੀ ਸ਼ਾਹੀ, ਹੈਰੀ ਲੁਟਾਵਾ, ਰੁਪਿੰਦਰ ਜਿੰਦਲ ਅਤੇ ਹੈਪੀ ਲੁਟਾਵਾ ਸਮੇਤ ਵੱਡੀ ਗਿਣਤੀ ’ਚ ਸ਼ਹਿਰ ਵਾਸੀ ਹਾਜ਼ਰ ਸਨ।