- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
‘ਆਪ’ ਸਰਕਾਰ ਦੇ ਝੂਠੇ ਵਾਅਦਿਆਂ ਦੀ ਅਸਲੀਅਤ ਲੋਕਾਂ ਸਾਹਮਣੇ ਆ ਚੁੱਕੀ ਹੈ : ਰਾਜੂ ਖੰਨਾ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅਮਲੋਹ : ਸ਼੍ਰੋਮਣੀ ਅਕਾਲੀ ਦਲ ਦੀ ਪੰਜਾਬ ਬਚਾਓ ਮੁਹਿੰਮ ਤਹਿਤ ਪਾਰਟੀ ਦੀ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਵੱਲੋਂ ਅਮਲੋਹ ਸ਼ਹਿਰ ਦੇ ਵਾਰਡ ਨੰਬਰ 04 ਤੇ 05 ਦੀ ਅਹਿਮ ਮੀਟਿੰਗ ਤੱਕਿਆ ਮੁਹੱਲਾ ਵਿਖੇ ਕੀਤੀ ਗਈ। ਸੀਨੀਅਰ ਅਕਾਲੀ ਆਗੂ ਸੁਖਵਿੰਦਰ ਸਿੰਘ ਕਾਲਾ ਅਰੋੜਾ ਅਤੇ ਲੀਗਲ ਸੈੱਲ ਦੇ ਪ੍ਰਧਾਨ ਐਡਵੋਕੇਟ ਸ਼ੀਤਲ ਸ਼ਰਮਾ ਦੀ ਅਗਵਾਈ ਹੇਠ ਹੋਈ ਇਸ ਭਰਵੀਂ ਮੀਟਿੰਗ ’ਚ ਵੱਡੀ ਗਿਣਤੀ ’ਚ ਔਰਤਾਂ ਅਤੇ ਸੀਨੀਅਰ ਲੀਡਰਸ਼ਿਪ ਨੇ ਸ਼ਮੂਲੀਅਤ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਵਾਅਦਿਆਂ ਅਤੇ ਗਾਰੰਟੀਆਂ ਦੀ ਅਸਲੀਅਤ ਸਾਹਮਣੇ ਆ ਚੁੱਕੀ ਹੈ। ਲੋਕਾਂ ਨੂੰ ਗੁੰਮਰਾਹਕੁੰਨ ਪ੍ਰਚਾਰ ਤੋਂ ਸੁਚੇਤ ਰਹਿਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਸਮੇਂ ਅਮਲੋਹ ਸ਼ਹਿਰ ਦੇ ਵਿਕਾਸ ਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕਰੋੜਾਂ ਰੁਪਏ ਖਰਚੇ ਗਏ ਸਨ। ਅਕਾਲੀ ਦਲ ਨੇ ਹਮੇਸ਼ਾ ਪੰਜਾਬ ਅਤੇ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਦੇ ਨਾਲ-ਨਾਲ ਵਿਕਾਸ ਨੂੰ ਪਹਿਲ ਦਿੱਤੀ ਹੈ। ਸੂਬੇ ਦੀ ਮੌਜੂਦਾ ਅਮਨ-ਕਾਨੂੰਨ ਦੀ ਸਥਿਤੀ ’ਤੇ ਚਿੰਤਾ ਪ੍ਰਗਟ ਕਰਦਿਆਂ ਉਨ੍ਹਾਂ ਕਿਹਾ ਕਿ ਲੁੱਟਾਂ-ਖੋਹਾਂ, ਚੋਰੀਆਂ ਅਤੇ ਨਸ਼ਿਆਂ ਕਾਰਨ ਲੋਕਾਂ ’ਚ ਦਹਿਸ਼ਤ ਦਾ ਮਾਹੌਲ ਹੈ। ਔਰਤਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ‘ਆਪ’ ਵਿਧਾਇਕ ਜਾਂ ਆਗੂ ਵਾਰਡਾਂ ’ਚ ਆਉਣ ਤਾਂ ਉਨ੍ਹਾਂ ਕੋਲੋਂ ਔਰਤਾਂ ਨੂੰ ਦਿੱਤੀ ਜਾਣ ਵਾਲੀ 1,000 ਰੁਪਏ ਪ੍ਰਤੀ ਮਹੀਨਾ ਵਿੱਤੀ ਸਹਾਇਤਾ ਬਾਰੇ ਜ਼ਰੂਰ ਪੁੱਛਿਆ ਜਾਵੇ ਕਿ ਬਣਦੇ 60,000 ਰੁਪਏ ਅਜੇ ਤੱਕ ਖਾਤਿਆਂ ’ਚ ਕਿਉਂ ਨਹੀਂ ਆਏ। ਉਨ੍ਹਾਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਕਿਸਾਨਾਂ, ਮੁਲਾਜ਼ਮਾਂ ਅਤੇ ਮਨਰੇਗਾ ਕਾਮਿਆਂ ’ਤੇ ਹੋ ਰਹੇ ਲਾਠੀਚਾਰਜ ਦੀ ਵੀ ਸਖ਼ਤ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ 2027 ’ਚ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਹਰ ਵਰਗ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕੀਤੀਆਂ ਜਾਣਗੀਆਂ। ਇਸ ਦੌਰਾਨ ਸੁਖਵਿੰਦਰ ਸਿੰਘ ਕਾਲਾ ਅਰੋੜਾ ਅਤੇ ਐਡਵੋਕੇਟ ਸ਼ੀਤਲ ਸ਼ਰਮਾ ਦੀ ਅਗਵਾਈ ਹੇਠ ਗੁਰਪ੍ਰੀਤ ਸਿੰਘ ਰਾਜੂ ਖੰਨਾ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਕੱਠ ਨੂੰ ਸੂਬਾ ਸੀਨੀਅਰ ਮੀਤ ਪ੍ਰਧਾਨ ਕਰਮਜੀਤ ਸਿੰਘ ਭਗੜਾਣਾ, ਸੂਬਾ ਮੀਤ ਪ੍ਰਧਾਨ ਕੁਲਦੀਪ ਸਿੰਘ ਮਛਰਾਈ, ਸੂਬਾ ਜਥੇਬੰਧਕ ਸਕੱਤਰ ਪਰਮਿੰਦਰ ਸਿੰਘ ਨੀਟਾ ਸੰਧੂ, ਐਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਡਾ. ਅਰਜੁਨ ਸਿੰਘ, ਹਲਕਾ ਆਬਜ਼ਰਵਰ ਹਰਬੰਸ ਸਿੰਘ ਬਡਾਲੀ ਅਤੇ ਜਥੇਦਾਰ ਹਰਵਿੰਦਰ ਸਿੰਘ ਬਿੰਦਾ ਮਾਜਰੀ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਸ਼ਾਸਤਰੀ ਗੁਰੂ ਦੱਤ ਸ਼ਰਮਾ, ਮਿੰਟੂ ਅਰੋੜਾ, ਨੀਰਜ ਜਿੰਦਲ, ਕਰਮਜੀਤ ਸਿੰਘ ਮਿੱਠੂ, ਰਾਜਿੰਦਰ ਸਿੰਘ, ਭੂਸ਼ਨ ਗਰਗ, ਸਵਰਨ ਸਿੰਘ, ਰਾਮ ਸਿੰਘ, ਸੁਦੇਸ਼ ਕੁਮਾਰੀ, ਕੁਸਮ ਲਤਾ, ਮੰਜੂ ਰਾਣੀ, ਅਮਰਜੀਤ ਕੌਰ, ਰਾਜੇਸ਼ਵਰੀ ਦੱਤ, ਮੁਕੇਸ਼ ਕੁਮਾਰੀ, ਦੀਪੀ ਗੋਇਲ, ਭੁਪਿੰਦਰ ਕੌਰ, ਮਨਜੀਤ ਕੌਰ, ਚੰਦਾ ਦੇਵੀ, ਸਰਬਜੀਤ ਕੌਰ, ਸੰਗੀਤਾ, ਪ੍ਰੇਮ ਲਤਾ, ਮਿਨਾਕਸ਼ੀ ਅਤੇ ਗੁਰਪ੍ਰੀਤ ਕੌਰ ਸਮੇਤ ਵੱਡੀ ਗਿਣਤੀ ’ਚ ਵਾਰਡ ਵਾਸੀ ਮੌਜੂਦ ਸਨ।