- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਮਾਤਾ ਗੁਜਰੀ ਕਾਲਜ ਦੇ ਐਡੀਸ਼ਨਲ ਸਕੱਤਰ ਵਜੋਂ ਕੀਤੀ ਪਹਿਲੀ ਮੀਟਿੰਗ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਮਾਤਾ ਗੁਜਰੀ ਕਾਲਜ ਦੀ ਗਵਰਨਿੰਗ ਕੌਂਸਲ ਦੇ ਐਡੀਸ਼ਨਲ ਸਕੱਤਰ ਨਾਮਜ਼ਦ ਕੀਤੇ ਗਏ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਅਹੁਦਾ ਸੰਭਾਲਣ ਉਪਰੰਤ ਪਹਿਲੀ ਰਸਮੀ ਮੀਟਿੰਗ ਕੀਤੀ। ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੁਜੀਤ ਸਿੰਘ ਵਿਰਕ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਕਾਲਜ ਦੀ ਵਿੱਦਿਅਕ ਤਰੱਕੀ, ਪ੍ਰਬੰਧਕੀ ਕਾਰਜਾਂ ਤੇ ਵਿਕਾਸ ਕਾਰਜਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਵਿੱਦਿਆ ਇੰਜੀ. ਸੁਖਮਿੰਦਰ ਸਿੰਘ, ਕਾਲਜ ਦੇ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਅਤੇ ਸਟਾਫ਼ ਨੇ ਗੁਰਪ੍ਰੀਤ ਸਿੰਘ ਰਾਜੂ ਖੰਨਾ ਦਾ ਸਵਾਗਤ ਕਰਦਿਆਂ ਵਧਾਈ ਦਿੱਤੀ ਅਤੇ ਆਸ ਪ੍ਰਗਟਾਈ ਕਿ ਉਨ੍ਹਾਂ ਦੇ ਤਜਰਬੇ ਨਾਲ ਸੰਸਥਾ ਹੋਰ ਤਰੱਕੀ ਕਰੇਗੀ।