ਪੱਤਰ ਪ੍ਰਰੇਰਕ,ਫ਼ਤਹਿਗੜ੍ਹ ਸਾਹਿਬ: ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਪਿੰਡ ਤਲਾਣੀਆਂ ਦੇ ਗੁਰਦੁਆਰਾ ਸਿੰਘ ਸਭਾ 'ਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਜਿਸ ਨੂੰ ਲੈ ਕੇ ਤਿਆਰੀਆਂ ਕਰ ਲਈਆਂ ਗਈਆਂ ਹਨ। ਗੁਰਦੁਆਰਾ ਪ੍ਰਬੰਧਕਾਂ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਨੂੰ ਲੈ ਕੇ ਪਿੰਡ ਦੀ ਸੰਗਤ 'ਚ ਪੂਰਾ ਉਤਸ਼ਾਹ ਪਾਇਆ ਜਾ ਰਿਹਾ ਹੈ। ਜਿਸ ਨੂੰ ਲੈ ਕੇ ਕਈ ਦਿਨਾਂ ਤੋਂ ਤਿਆਰੀਆਂ ਚੱਲ ਰਹੀਆਂ ਹਨ ਤੇ ਸ੍ਰੀ ਅਖੰਡ ਪਾਠ ਸਾਹਿਬ ਵੀ ਆਰੰਭ ਕੀਤੇ ਗਏ ਹਨ, ਜਿਨ੍ਹਾਂ ਦੇ ਭੋਗ 30 ਨਵੰਬਰ ਨੂੰ ਪਾਏ ਜਾਣਗੇ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸਾਹਿਬ ਨੂੰ ਸੰੁਦਰ ਲਾਈਟਾਂ ਨਾਲ ਸਜਾਇਆ ਗਿਆ। ਪ੍ਰਕਾਸ਼ ਪੁਰਬ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਸੰਗਤ ਵੱਲੋਂ ਪ੍ਰਭਾਤ ਫੇਰੀਆਂ ਕੱਢੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ 30 ਨਵੰਬਰ ਨੂੰ ਕੀਰਤਨੀਏ ਜਥੇ ਕਥਾ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕਰਨਗੇ ਤੇ ਗੁਰੂ ਕਾ ਅਤੁੱਟ ਲੰਗਰ ਵੀ ਵਰਤਾਇਆ ਜਾਵੇਗਾ।