ਯੁਵਕ ਮੇਲੇ ’ਚ ਗੁਰੂ ਗ੍ਰੰਥ ਸਾਹਿਬ ਵਰਲਡ ’ਵਰਸਿਟੀ ਨੇ ਮਾਰੀ ਬਾਜ਼ੀ
ਪੰਜਾਬ ਰਾਜ ਇੰਟਰ-ਯੂਨੀਵਰਸਿਟੀ ਯੁਵਕ ਮੇਲੇ ਵਿਚ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੂੰ ਪਹਿਲਾ ਸਥਾਨ
Publish Date: Thu, 04 Dec 2025 04:45 PM (IST)
Updated Date: Thu, 04 Dec 2025 04:47 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ: ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਹਿਗੜ੍ਹ ਸਾਹਿਬ ਦੀ ਗਤਕਾ ਟੀਮ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿਖੇ ਪੰਜਾਬ ਰਾਜ ਇੰਟਰ-ਯੂਨੀਵਰਸਿਟੀ ਯੁਵਕ ਮੇਲੇ -2025 ਵਿਚ ਪਹਿਲਾ ਸਥਾਨ ਜਿੱਤ ਕੇ ਸਨਮਾਨ ਹਾਸਲ ਕੀਤਾ ਹੈ। ਡੀਨ ਵਿਦਿਆਰਥੀ ਭਲਾਈ, ਡਾ. ਸਿਕੰਦਰ ਸਿੰਘ ਨੇ ਟੀਮ ਦੀ ਅਨੁਸ਼ਾਸਨ ਤੇ ਨਿਰੰਤਰ ਸ਼ਾਨਦਾਰ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ। ਉਨ੍ਹਾਂ ਯੂਨੀਵਰਸਿਟੀ ਵੱਲੋਂ ਆਲ ਇੰਡੀਆ ਇੰਟਰ-ਯੂਨੀਵਰਸਿਟੀ ਪੱਧਰ ’ਤੇ ਮੁੰਡਿਆਂ ਅਤੇ ਕੁੜੀਆਂ ਦੋਹਾਂ ਵਰਗਾਂ ਵਿਚ ਮਿਲੀਆਂ ਵਿਸ਼ੇਸ਼ ਪ੍ਰਾਪਤੀਆਂ ਤੇ ਕਈ ਰਾਸ਼ਟਰੀ ਅਤੇ ਰਾਜ ਪੱਧਰੀ ਖਿਤਾਬਾਂ ਦਾ ਵੀ ਜ਼ਿਕਰ ਕੀਤਾ। ਗਤਕਾ ਕੋਚ ਤਲਵਿੰਦਰ ਸਿੰਘ ਵੱਲੋਂ ਦਿੱਤੇ ਮਾਰਗਦਰਸ਼ਨ ਅਤੇ ਸਿਖਲਾਈ ਲਈ ਧੰਨਵਾਦ ਕੀਤਾ ਗਿਆ। ਡੀਨ ਅਕਾਦਮਿਕ ਮਾਮਲੇ, ਪ੍ਰੋ. (ਡਾ. ) ਸੁਖਵਿੰਦਰ ਸਿੰਘ ਬਿਲਿੰਗ ਨੇ ਵਿਦਿਆਰਥੀਆਂ ਦੀ ਲਗਨ ਅਤੇ ਦ੍ਰਿੜ੍ਹਤਾ ਦੀ ਸ਼ਲਾਘਾ ਕੀਤੀ। ਕੁਲਪਤੀ ਪ੍ਰੋ. (ਡਾ. ) ਪਰਿਤ ਪਾਲ ਸਿੰਘ ਨੇ ਟੀਮ ਨੂੰ ਵਧਾਈ ਦਿੰਦਿਆਂ ਪਾਰੰਪਰਿਕ ਯੁੱਧ ਕਲਾਵਾਂ ਨੂੰ ਉਤਸ਼ਾਹਿਤ ਕਰਨ ਅਤੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਯੂਨੀਵਰਸਿਟੀ ਦੀ ਅਟੱਲ ਵਚਨਬੱਧਤਾ ਦੁਹਰਾਈ। ਸਰੀਰਕ ਸਿੱਖਿਆ ਤੇ ਖੇਡ ਤਕਨਾਲੋਜੀ ਵਿਭਾਗ ਦੇ ਮੁਖੀ ਡਾ. ਵਰਿੰਦਰ ਸਿੰਘ ਭੁੱਲਰ ਨੇ ਖਿਡਾਰੀਆਂ ਤੇ ਕੋਚਿੰਗ ਸਟਾਫ ਨੂੰ ਵਧਾਈ ਦਿੱਤੀ।