ਗੁਰੂ ਰਵਿਦਾਸ ਜੀ ਦੀ ਬਾਣੀ ਹਰ ਇਨਸਾਨ ਲਈ ਪ੍ਰੇਰਣਾ ਸਰੋਤ : ਰਾਜੂ ਖੰਨਾ
ਗੁਰੂ ਰਵਿਦਾਸ ਜੀ ਦੀ ਬਾਣੀ ਹਰ ਇਨਸਾਨ ਲਈ ਪ੍ਰੇਰਣਾ ਸਰੋਤ ਹੈ : ਰਾਜੂ ਖੰਨਾ
Publish Date: Sun, 01 Feb 2026 05:39 PM (IST)
Updated Date: Sun, 01 Feb 2026 05:40 PM (IST)

ਫ਼ਾਈਲ : 10 ਰਵਿਦਾਸ ਕਮੇਟੀ ਪਿੰਡ ਫਤਹਿਗੜ੍ਹ ਨਿਊਆ ਨੂੰ ਬਰਤਨਾਂ ਦੀ ਬੇਲ ਦੇਣ ਸਮੇਂ ਗੁਰਪ੍ਰੀਤ ਸਿੰਘ ਰਾਜੂ ਖੰਨਾ, ਪ੍ਰਬੰਧਕਾਂ ਤੇ ਹੋਰ। ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੰਡੀ ਗੋਬਿੰਦਗੜ੍ਹ : ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਤਿਗੁਰੂ ਰਵਿਦਾਸ ਕਮੇਟੀ ਫਤਹਿਗੜ੍ਹ ਨਿਊਆ ਵੱਲੋਂ ਨਗਰ ਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਵੱਡੀ ਗਿਣਤੀ ਸੰਗਤ ਲਈ ਲੰਗਰ ਦੇ ਪ੍ਰਬੰਧ ਵੀ ਕੀਤੇ ਗਏ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਹਾਜ਼ਰ ਹੋਏ। ਉਨ੍ਹਾਂ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਭਗਤ ਰਵਿਦਾਸ ਜੀ ਦੀ ਬਾਣੀ ਹਰ ਇਨਸਾਨ ਲਈ ਪ੍ਰੇਰਣਾ ਸਰੋਤ ਹੈ ਅਤੇ ਹੱਥੀ ਕਿਰਤ ਕਰਨ, ਵੰਡ ਛਕੋ ਅਤੇ ਲੋੜਵੰਦਾਂ ਦੀ ਮਦਦ ਕਰਨ ਦਾ ਸੰਦੇਸ਼ ਦਿੰਦੀ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿਚ ਸਾਰਿਆਂ ਨੂੰ ਦਸਵੰਧ ਕੱਢ ਕੇ ਲੋੜਵੰਦਾਂ ਲਈ ਯਤਨ ਕਰਨੇ ਚਾਹੀਦੇ ਹਨ। ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰਦੀਪ ਸਿੰਘ ਨਿਊਆ ਦੀ ਅਗਵਾਈ ਹੇਠ ਗੁਰਪ੍ਰੀਤ ਸਿੰਘ ਰਾਜੂ ਖੰਨਾ, ਹਲਕਾ ਆਬਜ਼ਰਵਰ ਜਤਿੰਦਰ ਸਿੰਘ ਧਾਲੀਵਾਲ, ਜਥੇਦਾਰ ਜਰਨੈਲ ਸਿੰਘ ਮਾਜਰੀ ਤੇ ਜਥੇਦਾਰ ਬਲਜਿੰਦਰ ਸਿੰਘ ਸੇਖੋਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਰਾਜੂ ਖੰਨਾ ਵੱਲੋਂ ਗੁਰ ਅਸੀਸ ਚੈਰੀਟੇਬਲ ਟਰੱਸਟ ਦੀ ਤਰਫੋਂ ਕਮੇਟੀ ਨੂੰ ਬਰਤਨਾਂ ਦੀ ਬੇਲ ਭੇਟ ਕੀਤੀ ਗਈ ਅਤੇ ਕਮੇਟੀ ਦੇ ਸਮਾਜ ਸੇਵੀ ਕੰਮਾਂ ਦੀ ਸ਼ਲਾਘਾ ਕੀਤੀ। ਸਮਾਗਮ ਵਿਚ ਦਵਿੰਦਰ ਸਿੰਘ ਨਿਊਆ, ਹਰਬੰਸ ਸਿੰਘ, ਸੁਖਦੇਵ ਸਿੰਘ ਸੁੱਖੀ, ਜਸਪਾਲ ਸਿੰਘ ਨਿਊਆ, ਗੁਰਚਰਨ ਸਿੰਘ, ਲਖਵੀਰ ਸਿੰਘ, ਹਰਮਨ ਸਿੰਘ, ਜਥੇਦਾਰ ਦਰਸ਼ਨ ਸਿੰਘ, ਕਰਤਾਰ ਸਿੰਘ, ਕਰਨੈਲ ਸਿੰਘ, ਬਲਦੇਵ ਸਿੰਘ, ਮੋਹਨ ਸਿੰਘ, ਅਮਨ ਸਿੰਘ, ਜੀਵਨ ਸਿੰਘ, ਹਰਿੰਦਰ ਸਿੰਘ, ਜਸਕਰਨ ਸਿੰਘ, ਹਰਬੰਸ ਸਿੰਘ, ਇੰਦਰਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਬੀਬੀਆਂ ਸ਼ਾਮਲ ਹੋਈਆਂ।