ਸਾਨੂੰ ਗੁਰੂਆਂ ਤੇ ਮਹਾਪੁਰਸ਼ਾਂ ਦੇ ਦਿਹਾੜੇ ਰਲਮਿਲ ਕੇ ਮਨਾਉਣੇ ਚਾਹੀਦੇ : ਬੈਦਵਾਨ
ਪਿੰਡ ਦਾਦੂਮਾਜਰਾ ਵਿਖੇ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਮਨਾਇਆ
Publish Date: Mon, 02 Feb 2026 05:39 PM (IST)
Updated Date: Mon, 02 Feb 2026 05:40 PM (IST)
-ਪਿੰਡ ਦਾਦੂਮਾਜਰਾ ਵਿਖੇ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਮਨਾਇਆ
ਫ਼ੋਟੋ ਫ਼ਾਈਲ : 21-ਕੀਰਤਨੀ ਜਥੇ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ ਤੇ ਸਰਪੰਚ ਮਨਜੀਤ ਸਿੰਘ ਬੈਦਵਾਨ।
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਪਿੰਡ ਦਾਦੂਮਾਜਰਾ ਵਿਖੇ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ। ਭਾਈ ਨਰਿੰਦਰ ਸਿੰਘ, ਭਾਈ ਗੁਰਪ੍ਰੀਤ ਸਿੰਘ ਦੇ ਕੀਰਤਨੀ ਜਥੇ ਨੇ ਗੁਰੂ ਰਵਿਦਾਸ ਜੀ ਦੇ ਜੀਵਨ ’ਤੇ ਚਾਨਣਾ ਪਾਇਆ। ਇਸ ਮੌਕੇ ਸਰਪੰਚ ਮਨਜੀਤ ਸਿੰਘ ਬੈਦਵਾਨ ਨੇ ਕਿਹਾ ਕਿ ਸਾਨੂੰ ਗੁਰੂਆਂ ਮਹਾਂਪੁਰਸ਼ਾਂ ਦੇ ਦਿਹਾੜੇ ਸਾਰਿਆਂ ਨੂੰ ਮਿਲ ਜੁਲ ਕੇ ਮਨਾਉਣੇ ਚਾਹੀਦੇ ਹਨ। ਜਿਹੜੀਆਂ ਕੌਮਾਂ ਆਪਣੇ ਗੁਰੂਆਂ ਮਹਾਂਪੁਰਸ਼ਾਂ ਨੂੰ ਯਾਦ ਰੱਖਦੀਆਂ ਹਨ ਉਹ ਹਮੇਸ਼ਾ ਜਿਉਂਦੀਆਂ ਰਹਿੰਦੀਆਂ ਹਨ। ਪ੍ਰਬੰਧਕਾਂ ਵੱਲੋਂ ਕੀਰਤਨੀ ਜਥੇ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਸਾਬਕਾ ਸੇਵਾ ਸਿੰਘ, ਦਲਜਿੰਦਰ ਸਿੰਘ, ਸਰਪੰਚ ਜਸਪਾਲ ਸਿੰਘ, ਬਿੱਟੂ, ਪ੍ਰੀਤਮ ਸਿੰਘ, ਸੰਤੋਖ ਸਿੰਘ, ਮਨਪ੍ਰੀਤ ਸਿੰਘ, ਦਰਸ਼ਨ ਸਿੰਘ, ਕਾਕਾ ਸਿੰਘ, ਅਮਰਜੀਤ ਸਿੰਘ, ਰਣਜੀਤ ਸਿੰਘ, ਰਣਧੀਰ ਸਿੰਘ, ਰਘਵੀਰ ਸਿੰਘ, ਗੁਰਜੀਤ ਸਿੰਘ ਗੁਰਵਿੰਦਰ ਸਿੰਘ ਆਦਿ ਮੌਜੂਦ ਸਨ।