ਰਾਜਿੰਦਰ ਸਿੰਘ ਭੱਟ,ਫ਼ਤਹਿਗੜ੍ਹ ਸਾਹਿਬ

ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਦੇ ਸਾਹਮਣੇ ਪਾਰਕ ਵਾਲੀ ਥਾਂ 'ਤੇ ਦੁਕਾਨਾਂ ਲਾਉਣ ਨੂੰ ਲੈ ਕੇ ਪੈਦਾ ਹੋਇਆ ਵਿਵਾਦ ਵੀਰਵਾਰ ਨੂੰ ਹੱਲ ਹੋ ਗਿਆ। ਇਸ ਵਿਵਾਦ 'ਚ ਸ਼ੋ੍ਮਣੀ ਕਮੇਟੀ ਨਹੀਂ ਝੁਕੀ। ਸ਼ੋ੍ਮਣੀ ਕਮੇਟੀ ਨੇ ਪ੍ਰਸ਼ਾਸਨਿਕ ਜ਼ਰੂਰਤਾਂ ਨੂੰ ਦੇਖਦਿਆਂ ਦੁਕਾਨਾਂ ਲਗਾਉਣ ਲਈ ਜੋ ਅਲੱਗ ਪ੍ਰਸਤਾਵ ਭੇਜਿਆ ਸੀ, ਉਸ ਨੂੰ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਸਵੀਕਾਰ ਕਰਦਿਆਂ ਪਾਰਕਿੰਗ ਵਾਲੀ ਥਾਂ 'ਤੇ ਐੱਲ-ਸ਼ਾਪ 'ਚ ਦੁਕਾਨਾਂ ਲਗਾਉਣ ਨੂੰ ਮਨਜ਼ੂਰੀ ਦੇ ਦਿੱਤੀ। ਇਹ ਵਿਵਾਦ ਸਾਬਕਾ ਸੰਸਦ ਪੋ੍. ਪ੍ਰਰੇਮ ਸਿੰਘ ਚੰਦੂਮਾਜਰਾ ਦੇ ਦਖ਼ਲ ਦੇਣ ਤੋਂ ਬਾਅਦ ਹੱਲ ਹੋਇਆ। ਇਸ ਮਸਲੇ 'ਚ ਵੀਰਵਾਰ ਨੂੰ ਪ੍ਰਰੋ. ਚੰਦੂਮਾਜਰਾ, ਡਿਪਟੀ ਕਮਿਸ਼ਨਰ ਅੰਮਿ੍ਤ ਕੌਰ ਗਿੱਲ ਨੂੰ ਵੀ ਮਿਲੇ। ਮੁਲਾਕਾਤ ਤੋਂ ਬਾਅਦ ਡੀਸੀ ਅਤੇ ਐੱਸਐੱਸਪੀ ਅਮਨੀਤ ਕੌਂਡਲ ਸਮੇਤ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਪਾਰਕਿੰਗ ਵਾਲੀ ਥਾਂ ਦਾ ਜਾਇਜ਼ਾ ਲੈਂਦਿਆਂ ਇਹ ਐੱਲ-ਸ਼ਾਪ 'ਚ ਦੁਕਾਨਾਂ ਲਗਾਉਣ ਦੀ ਮਨਜ਼ੂਰੀ ਦਿੱਤੀ। ਇਸ ਦੌਰਾਨ ਚੰਦੂਮਾਜਰਾ ਨੇ ਕਿਹਾ ਕਿ ਤਤਕਾਲੀਨ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਸਮੇਂ ਪਾਰਕਿੰਗ 'ਚ 72 ਲੱਖ ਰੁਪਏ ਦੀ ਲਾਗਤ ਨਾਲ ਇੰਟਰਲਾਕ ਟਾਈਲਾਂ ਲਗਾਈਆਂ ਗਈਆਂ ਸਨ। ਇਸ ਦਾ ਮਤਲਬ ਇਹ ਨਹੀਂ ਸੀ ਕਿ ਸਰਕਾਰ ਨੇ ਇਹ ਗ੍ਾਂਟ ਲਗਾ ਕੇ ਜ਼ਮੀਨ ਖਰੀਦ ਲਈ ਹੈ। ਹੁਣ ਕਾਂਗਰਸ ਸਰਕਾਰ ਦੇ ਸਮੇਂ ਧੱਕੇਸ਼ਾਹੀ ਦਾ ਯਤਨ ਕੀਤਾ ਜਾ ਰਿਹਾ ਹੈ, ਪ੍ਰੰਤੂ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਸੂਝ-ਬੂਝ ਨਾਲ ਸ਼ੋ੍ਮਣੀ ਕਮੇਟੀ ਦਾ ਪ੍ਰਸਤਾਵ ਸਵੀਕਾਰ ਕਰਨ ਤੋਂ ਬਾਅਦ ਮਾਮਲਾ ਸ਼ਾਂਤ ਹੋ ਗਿਆ। ਦੱਸਣਯੋਗ ਹੈ ਕਿ ਕੁੱਝ ਦਿਨਾਂ ਪਹਿਲਾਂ ਹਲਕਾ ਵਿਧਾਇਕ ਵੱਲੋਂ ਪਾਰਕ ਵਾਲੀ ਥਾਂ 'ਤੇ ਦੁਕਾਨਾਂ ਲਾਉਣ ਦਾ ਇਤਰਾਜ ਜਤਾਉਣ ਤੋਂ ਬਾਅਦ ਪ੍ਰਸ਼ਾਸਨ ਨੇ ਇੱਥੋਂ ਸਾਰੀਆਂ ਦੁਕਾਨਾਂ ਹਟਾਉਣ ਨੂੰ ਕਿਹਾ ਸੀ। ਜਿਸ ਤੋਂ ਬਾਅਦ ਮਾਮਲੇ ਨੇ ਤੂਲ ਫੜ੍ਹ ਲਿਆ ਸੀ। ਸ਼ੋ੍ਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਵੀ ਫ਼ਤਹਿਗੜ੍ਹ ਸਾਹਿਬ ਆ ਕੇ ਸੱਤਾ ਪੱਖ ਅਤੇ ਪ੍ਰਸ਼ਾਸਨ ਨੂੰ ਸੰਸਥਾਨ ਦੀ ਕਾਰਜ਼ਸ਼ੈਲੀ 'ਚ ਦਖਲਅੰਦਾਜੀ ਨਾ ਕਰਨ ਦੀ ਗੱਲ ਕਹੀ ਸੀ। ਇਸ ਤੋਂ ਬਾਅਦ ਵੀ ਮਸਲਾ ਸ਼ਾਂਤ ਨਹੀਂ ਹੋਇਆ ਸੀ ਤੇ ਹੁਣ ਪ੍ਰਰੋ. ਚੰਦੂਮਾਜਰਾ ਨੇ ਦਖ਼ਲ ਦੇ ਕੇ ਇਸ ਨੂੰ ਹੱਲ ਕਰਵਾਇਆ ਹੈ।