ਕਾਰ ’ਚੋਂ ਅੱਧਾ ਕਿਲੋ ਅਫੀਮ ਬਰਾਮਦ
ਕਾਰ ’ਚੋਂ ਅੱਧਾ ਕਿਲੋ ਅਫੀਮ ਬਰਾਮਦ
Publish Date: Sat, 17 Jan 2026 05:04 PM (IST)
Updated Date: Sat, 17 Jan 2026 05:07 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਪੁਲਿਸ ਨੇ ਇੱਕ ਕਾਰ ’ਚੋਂ ਅੱਧਾ ਕਿਲੋ ਅਫੀਮ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਇਸ ਮਾਮਲੇ ਵਿੱਚ ਸੀਆਈਏ ਸਟਾਫ ਸਰਹਿੰਦ ਨੇ ਨਾਕੇਬੰਦੀ ਦੌਰਾਨ ਇੱਕ ਕਾਰ ਦੀ ਤਲਾਸ਼ੀ ਲਈ ਤਾਂ ਉਸ ਵਿੱਚੋਂ ਅੱਧਾ ਕਿਲੋ ਅਫੀਮ ਬਰਾਮਦ ਹੋਈ। ਪੁਲਿਸ ਨੇ ਕਾਰ ਸਵਾਰ ਮੋਨੂੰ ਅਤੇ ਰਾਹੁਲ ਵਾਸੀ ਰਾਜਪੁਰਾ ਖ਼ਿਲਾਫ਼ ਸਰਹੰਦ ਪੁਲਿਸ ਥਾਣੇ ਵਿੱਚ ਮੁਕਦਮਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।