ਬਿਕਰਮਜੀਤ ਸਹੋਤਾ,ਫ਼ਤਹਿਗੜ੍ਹ ਸਾਹਿਬ

ਗੁਰਦੁਆਰਾ ਪ੍ਰਬੰਧਕ ਕਮੇਟੀ ਪਿੰਡ ਤਰਖਾਣਮਾਜਰਾ ਦੀ ਚੋਣ ਹੋਈ ਜਿਸ ਵਿਚ ਹਰਭਜਨ ਸਿੰਘ ਨੰੂ ਪ੍ਰਧਾਨ ਚੁਣਿਆ ਗਿਆ। ਨਵੇਂ ਚੁਣੇ ਗਏ ਅਹੁਦੇਦਾਰਾਂ ਨੰੂ ਪਿੰਡ ਤਰਖਾਣਮਾਜਰਾ ਦੀ ਪੰਚਾਇਤ ਨੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਮੁੱਖ ਮਹਿਮਾਨ ਰਣਜੀਤ ਸਿੰਘ ਤਰਖਾਣਮਾਜਰਾ ਸਾਬਕਾ ਚੇਅਰਮੈਨ ਮਾਰਕੀਟ ਸਰਹਿੰਦ ਅਤੇ ੳੁੱਘੇ ਸਮਾਜ ਸੇਵਕ ਮਨਦੀਪ ਸਿੰਘ ਨੇ ਗੁਰੂ ਘਰ ਦੀ ਨਵੀਂ ਚੁਣੀ ਪ੍ਰਬੰਧਕ ਕਮੇਟੀ ਨੰੂ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਘਰ ਦੀ ਸੇਵਾ ਭਾਗਾਂ ਨਾਲ ਮਿਲਦੀ ਹੈ। ਉਨ੍ਹਾਂ ਕਿਹਾ ਕਿ ਸਾਡਾ ਸਭ ਤੋਂ ਮੁੱਢਲਾ ਫ਼ਰਜ਼ ਬਣਦਾ ਹੈ ਕਿ ਧਰਮ ਦੇ ਪ੍ਰਚਾਰ ਅਤੇ ਸਮਾਜ ਸੇਵਾ ਲਈ ਸਮਾਂ ਕੱਢੀਏ ਅਤੇ ਤਨ-ਮਨ ਨਾਲ ਗੁਰੂ ਘਰ ਦੀ ਸੇਵਾ ਕਰੀਏ। ਉਨ੍ਹਾਂ ਕਿਹਾ ਕਿ ਅੌਰਤਾਂ ਵੀ ਗੁਰੂ ਘਰ ਵਿਚ ਵੱਡੀ ਗਿਣਤੀ ਵਿਚ ਸੇਵਾ ਕਰਦੀਆਂ ਹਨ ਇਸ ਲਈ 6 ਮਹਿਲਾ ਮੈਂਬਰ ਵੀ ਗੁਰੂ ਘਰ ਦੀ ਕਮੇਟੀ ਵਿਚ ਸ਼ਾਮਲ ਕੀਤੇ ਗਏ ਹਨ। ਇਸ ਮੌਕੇ ਪਿੰਡ ਦੀ ਸਰਪੰਚ ਚਰਨਜੀਤ ਕੌਰ ਨੇ ਗੁਰੂ ਘਰ ਦੀ ਨਵੀਂ ਚੁਣੀ ਕਮੇਟੀ ਦੇ ਆਹੁਦੇਦਾਰਾਂ ਨੰੂ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ। ਇਸ ਮੌਕੇ ਹਰਮੇਸ਼ ਸਿੰਘ ਨੰੂ ਸੀਨੀਅਰ ਮੀਤ ਪ੍ਰਧਾਨ, ਸਿਕੰਦਰ ਸਿੰਘ ਮੀਤ ਪ੍ਰਧਾਨ, ਬਲਵਿੰਦਰ ਸਿੰਘ ਜਨਰਲ ਸੈਕਟਰੀ, ਰਾਜਪ੍ਰਰੀਤ ਸਿੰਘ ਜੁਆਇੰਟ ਸੈਕਟਰੀ, ਰੁਪਿੰਦਰ ਸਿੰਘ ਖਜਾਨਚੀ, ਗੁਰਿੰਦਰ ਸਿੰਘ ਖਜਾਨਚੀ, ਜੋਗਿੰਦਰ ਸਿੰਘ, ਪਰਮਿੰਦਰ ਸਿੰਘ, ਗੁਰਵਿੰਦਰ ਸਿੰਘ ਸਟੋਰ ਕੀਪਰ, ਗੁਰਮੀਤ ਸਿੰਘ, ਗੁਰਤੇਜ ਸਿੰਘ, ਯਾਦਵਿੰਦਰ ਸਿੰਘ, ਜਗਤਾਰ ਸਿੰਘ, ਪ੍ਰਕਾਸ਼ ਸਿੰਘ, ਸਰਬਜੀਤ ਕੌਰ, ਮਨਜੀਤ ਕੌਰ, ਰਵਿੰਦਰ ਕੌਰ, ਕਰਮਜੀਤ ਕੌਰ, ਰਜਨੀ ਕੌਰ, ਮਨਜੀਤ ਕੌਰ ਨੰੂ ਕਮੇਟੀ ਵਿਚ ਮੈਂਬਰ ਨਿਯੁਕਤ ਕੀਤਾ ਗਿਆ। ਹਰਭਜਨ ਸਿੰਘ ਸਮੇਤ ਨਵੇਂ ਚੁਣੇ ਅਹੁਦੇਦਾਰਾਂ ਨੇ ਭਰੋਸਾ ਦਿੱਤਾ ਕਿ ਉਹ ਪੂਰੀ ਇਮਾਨਦਾਰੀ ਨਾਲ ਗੁਰੂ ਘਰ ਦੀ ਸੇਵਾ ਕਰਨਗੇ।