ਹਰਪ੍ਰੀਤ ਸਿੰਘ ਬਣੇ ਮਾਲੀ ਤੇ ਡਰਾਈਵਰ ਸਫ਼ਾਈ ਕਰਮਚਾਰੀ ਯੂਨੀਅਨ ਦੇ ਪ੍ਰਧਾਨ
ਹਰਪ੍ਰੀਤ ਸਿੰਘ ਬਣੇ ਮਾਲੀ ਅਤੇ ਡਰਾਈਵਰ ਸਫਾਈ ਕਰਮਚਾਰੀ ਯੂਨੀਅਨ ਦੇ ਪ੍ਰਧਾਨ
Publish Date: Mon, 20 Apr 2026 05:09 PM (IST)
Updated Date: Mon, 20 Apr 2026 05:12 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਸਫਾਈ ਸੇਵਕ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੀ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਰਜਿੰਦਰ ਗਾਗਟ ਤੇ ਜ਼ਿਲ੍ਹਾ ਸਕੱਤਰ ਮੰਗਾ ਸਿੰਘ ਦੀ ਅਗਵਾਈ ਹੇਠ ਮਿਊਂਸਿਪਲ ਪਾਰਕ ਸਰਹਿੰਦ ਵਿਖੇ ਹੋਈ। ਮੀਟਿੰਗ ਵਿਚ ਯੂਨੀਅਨ ਦੇ ਸੂਬਾ ਜਰਨਲ ਸਕੱਤਰ ਰਮੇਸ਼ ਗੈਚੰਡ, ਮੁੱਖ ਸਲਾਹਕਾਰ ਕੁਲਦੀਪ ਸ਼ਰਮਾ ਅਤੇ ਜਥੇਬੰਦਕ ਸਕੱਤਰ ਕੁਲਦੀਪ ਕਾਂਗੜਾ ਨੇ ਸ਼ਿਰਕਤ ਕੀਤੀ। ਇਸ ਦੌਰਾਨ ਸਫਾਈ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ, ਜਿਸ ’ਚ ਨਗਰ ਕੌਂਸਲ ਸਰਹਿੰਦ ਵਿਖੇ ਆਊਟ ਸੋਰਸ ਦੇ ਰਾਹੀਂ ਕੰਮ ਕਰਦੇ ਮਾਲੀ ਅਤੇ ਡਰਾਈਵਰਾਂ ਵੱਲੋਂ ਸਾਂਝੇ ਤੌਰ ਤੇ ਯੂਨੀਅਨ ਦਾ ਗਠਨ ਕਰਕੇ ਨੁਮਾਇੰਦਿਆਂ ਦੀ ਚੋਣ ਕੀਤੀ ਗਈ। ਜਿਸ ਵਿਚ ਹਰਪ੍ਰੀਤ ਸਿੰਘ ਨੂੰ ਪ੍ਰਧਾਨ, ਸੰਦੀਪ ਸਿੰਘ ਨੂੰ ਜਰਨਲ ਸਕੱਤਰ, ਹਰਸ਼ਦੀਪ ਸਿੰਘ ਨੂੰ ਉਪ ਪ੍ਰਧਾਨ ਹਰਵਿੰਦਰ ਸਿੰਘ ਨੂੰ ਖ਼ਜ਼ਾਨਚੀ ਗੁਰਵਿੰਦਰ ਸਿੰਘ ਨੂੰ ਪ੍ਰੈੱਸ ਸਕੱਤਰ ਚੁਣਿਆ ਗਿਆ। ਇਸ ਤੋਂ ਇਲਾਵਾ ਬੀਰਬਲ ਕੁਮਾਰ ਨੂੰ ਸੈਕਟਰੀ, ਜਗਤਾਰ ਸਿੰਘ ਨੂੰ ਚੇਅਰਮੈਨ, ਗੁਰਪ੍ਰੀਤ ਸਿੰਘ ਨੂੰ ਉਪ ਚੇਅਰਮੈਨ, ਮਨਦੀਪ ਸਿੰਘ, ਗੁਰਵਿੰਦਰ ਸਿੰਘ, ਕੁਲਵਿੰਦਰ ਸਿੰਘ ਨੂੰ ਸਲਾਹਕਾਰ ਚੁਣਿਆ ਗਿਆ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਧਾਨ ਪਰਮਜੀਤ ਪੰਮੀ ਅਮਲੋਹ, ਅਨਿਲ ਖਮਾਣੋ, ਪ੍ਰਦੀਪ ਕੁਮਾਰ ਪ੍ਰਧਾਨ ਸਰਹਿੰਦ ਰਜਿੰਦਰ ਸਿੰਘ ਰਾਜਕੁਮਾਰ ਅੰਮ੍ਰਿਤਸਰੀਆ ਰਾਜੂ ਅਤੇ ਸਮੂਹ ਕਰਮਚਾਰੀ ਮੌਜੂਦ ਸਨ।