- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਗਵਾਨ ਸ਼੍ਰੀ ਰਾਮ ਦੇ ਜੀਵਨ ਤੋਂ ਸਿੱਖਿਆ ਲੈਣ ਦੀ ਲੋੜ 'ਤੇ ਹਰਸੇਵਕ ਸਿੰਘ ਹੈਪੀ ਨੇ ਰਾਮਲੀਲ੍ਹਾ ਦੇ ਦੌਰਾਨ ਬੋਲਿਆ।

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਸ਼੍ਰੀ ਰਾਮ ਲੀਲ੍ਹਾ ਕਮੇਟੀ ਵੱਲੋਂ ਅਜੇ ਸਿੰਗਲਾ ਦੀ ਪ੍ਰਧਾਨਗੀ ਹੇਠ ਅਗਰਵਾਲ ਧਰਮਸ਼ਾਲਾ, ਬੱਸੀ ਪਠਾਣਾਂ ਵਿਖੇ ਕਰਵਾਈ ਜਾ ਰਹੀ ਰਾਮਲੀਲ੍ਹਾ ਦੇ ਨੌਵੇਂ ਦਿਨ ਖਰ-ਦੂਸ਼ਣ ਵੱਧ ਅਤੇ ਸੀਤਾ ਹਰਨ ਦੇ ਦ੍ਰਿਸ਼ ਪੇਸ਼ ਕੀਤੇ ਗਏ। ਇਸ ਦੌਰਾਨ ਕਾਂਗਰਸ ਸੇਵਾ ਦਲ ਦੇ ਜ਼ਿਲ੍ਹਾ ਪ੍ਰਧਾਨ ਹਰਸੇਵਕ ਸਿੰਘ ਹੈਪੀ ਮੁੱਖ ਮਹਿਮਾਨ ਅਤੇ ਪੂਜਾ ਮਹੰਤ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਹਰਸੇਵਕ ਸਿੰਘ ਹੈਪੀ ਨੇ ਕਿਹਾ ਕਿ ਭਗਵਾਨ ਸ਼੍ਰੀ ਰਾਮ ਜੀ ਦੇ ਜੀਵਨ ਤੋਂ ਸਾਨੂੰ ਸੱਚਾਈ ਦੇ ਮਾਰਗ ’ਤੇ ਚੱਲਣ ਦੀ ਵੱਡੀ ਸਿੱਖਿਆ ਮਿਲਦੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਰਮਾਇਣ ਤੋਂ ਸੇਧ ਲੈ ਕੇ ਨੇਕ ਕੰਮ ਕਰਨੇ ਚਾਹੀਦੇ ਹਨ ਅਤੇ ਨਵੀਂ ਪੀੜ੍ਹੀ ਨੂੰ ਆਪਣੇ ਧਰਮ ਤੇ ਸੰਸਕਾਰਾਂ ਨਾਲ ਜੋੜਨਾ ਚਾਹੀਦਾ ਹੈ। ਜਨਰਲ ਸਕੱਤਰ ਮਨੋਜ ਕੁਮਾਰ ਭੰਡਾਰੀ ਨੇ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਇਹ ਰਾਮਲੀਲ੍ਹਾ 21 ਅਕਤੂਬਰ ਤੱਕ ਜਾਰੀ ਰਹੇਗੀ ਅਤੇ 20 ਅਕਤੂਬਰ ਨੂੰ ਦੁਸਹਿਰਾ ਗਰਾਊਂਡ ਵਿਖੇ ਦੁਸਹਿਰੇ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾਵੇਗਾ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਤਿਉਹਾਰਾਂ ’ਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਜਤਿਨ ਪਰਾਸ਼ਰ, ਬਲਰਾਮ ਚਾਵਲਾ, ਗੁਰਵਿੰਦਰ ਮਿੰਟੂ, ਰਵਿੰਦਰ ਰੰਮੀ, ਹਰੀਸ਼ ਥਰੇਜਾ, ਕੁਲਦੀਪ ਕਿੱਪੀ, ਸ਼ਾਮ ਗੌਤਮ, ਪ੍ਰੀਤਮ ਰਬੜ, ਪ੍ਰਵੀਨ ਕਪਿਲ, ਅਮਿਤ ਪਰਾਸ਼ਰ, ਇੰਦਰਜੀਤ ਇੰਦਰੀ, ਜਤਿੰਦਰ ਸ਼ਰਮਾ, ਅਨਿਲ ਕੁਮਾਰ, ਵਿਨੋਦ ਸ਼ਰਮਾ, ਰਵੀਸ਼ ਅਰੋੜਾ, ਪੁਨੀਤ ਚਾਵਲਾ, ਕਮਲ ਕ੍ਰਿਸ਼ਨ ਬਾਂਡਾ, ਕਰਨ ਪਨੇਸਰ, ਗੁਲਸ਼ਨ, ਨੀਤੀਸ਼ ਗੌਤਮ, ਗਗਨ ਬਾਜਵਾ, ਜਵਾਹਰ ਲਾਲ, ਜਸਵਿੰਦਰ ਬਬਲੂ, ਚਰਨਪ੍ਰੀਤ ਸਿੰਘ, ਰੋਹਿਤ ਅਤੇ ਕਮੇਟੀ ਦੇ ਮੈਂਬਰ ਮੌਜੂਦ ਸਨ।