- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹਰਸਿਮਰਤ ਬਾਦਲ ਦਾ ਹਲਕਾ ਅਮਲੋਹ ’ਚ ਹੋਵੇਗਾ ਭਰਵਾਂ ਸਵਾਗਤ : ਰਾਜੂ ਖੰਨਾ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅਮਲੋਹ : ਮੈਂਬਰ ਪਾਰਲੀਮੈਂਟ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇ 3 ਦਸੰਬਰ ਨੂੰ ਅਮਲੋਹ ਪੁੱਜਣ ’ਤੇ ਹਲਕੇ ਦੀਆਂ ਬੀਬੀਆਂ ਵੱਲੋਂ ਵੱਡੇ ਇਕੱਠ ’ਚ ਭਰਵਾਂ ਸਵਾਗਤ ਕੀਤਾ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਅਤੇ ਇਸਤਰੀ ਅਕਾਲੀ ਦਲ ਦੀ ਸੀਨੀਅਰ ਆਗੂ ਕਿਰਨਦੀਪ ਕੌਰ ਖੰਨਾ ਨੇ ਪਿੰਡ ਰੰਘੇੜਾ ਖੁਰਦ, ਰੰਘੇੜੀ ਕਲਾਂ ਅਤੇ ਝੰਬਾਲਾ ਵਿਖੇ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕੀਤਾ। ਰਾਜੂ ਖੰਨਾ ਨੇ ਕਿਹਾ ਕਿ ਹਰਸਿਮਰਤ ਕੌਰ ਬਾਦਲ ਵੱਲੋਂ ਸੂਬੇ ਦੀ ਨੌਜਵਾਨੀ ਨੂੰ ਨਸ਼ਿਆਂ ਦੀ ਦਲਦਲ ’ਚੋਂ ਕੱਢਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਤਹਿਤ 3 ਦਸੰਬਰ ਨੂੰ ਹਲਕਾ ਅਮਲੋਹ ’ਚ ਬੀਬੀਆਂ ਦਾ ਪ੍ਰਭਾਵਸ਼ਾਲੀ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਕਿਰਨਦੀਪ ਕੌਰ ਖੰਨਾ ਨੇ ਹਲਕੇ ਦੀਆਂ ਬੀਬੀਆਂ, ਮਾਵਾਂ ਅਤੇ ਭੈਣਾਂ ਨੂੰ ਇਸ ਪ੍ਰੋਗਰਾਮ ’ਚ ਵੱਡੀ ਗਿਣਤੀ ’ਚ ਪੁੱਜਣ ਦੀ ਅਪੀਲ ਕੀਤੀ, ਤਾਂ ਜੋ ਸੂਬੇ ’ਚੋਂ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਦਾ ਉਪਰਾਲਾ ਕੀਤਾ ਜਾ ਸਕੇ। ਇਸ ਮੌਕੇ ਪਿੰਡ ਪੱਧਰ ’ਤੇ ਇਸਤਰੀ ਅਕਾਲੀ ਦਲ, ਯੂਥ ਅਕਾਲੀ ਦਲ ਅਤੇ ਐਸਸੀ ਵਿੰਗ ਦੇ ਪ੍ਰਧਾਨ ਵੀ ਨਿਯੁਕਤ ਕੀਤੇ ਗਏ।