ਪੰਜਾਬ ਦੀਆਂ ਯੂਨੀਵਰਸਿਟੀਆਂ ਦੇ ਪ੍ਰੋਗਰਾਮਾਂ ਵਿਚ ਹਰਿਆਣਾ ਦੇ ਮੁੱਖ ਮੰਤਰੀ ਤੇ ਹੋਰ ਲੀਡਰਾਂ ਨੂੰ ਨਹੀਂ ਹੋਣ ਦਿੱਤਾ ਸ਼ਾਮਲ

ਪੰਜਾਬੀ ਜਾਗਰਣ ਟੀਮ, ਅਮਲੋਹ/ਮੰਡੀ ਗੋਬਿੰਦਗੜ੍ਹ : ਭਾਰਤ–ਅਮਰੀਕਾ ਵਪਾਰ ਸਮਝੌਤੇ ਦੇ ਵਿਰੋਧ ਵਿਚ ਆਮ ਆਦਮੀ ਪਾਰਟੀ ਵੱਲੋਂ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਦੀ ਅਗਵਾਈ ਵਿਚ ਭਾਜਪਾ ਦੇ ਖ਼ਿਲਾਫ਼ ਇਲਾਕੇ ਦੀ ਇਕ ਨਿੱਜੀ ਯੂਨੀਵਰਸਿਟੀ ਅੱਗੇ ਧਰਨਾ ਲਗਾਇਆ ਗਿਆ ਉੱਥੇ ਹੀ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਸਾੜਕੇ ਭਾਜਪਾ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਗੱਲਬਾਤ ਕਰਦੇ ਹੋਏ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਵੜਿੰਗ ਨੇ ਕਿਹਾ ਕਿ ਯੂਨੀਵਰਸਿਟੀ ਦੇ ਪ੍ਰੋਗਰਾਮ ’ਚ ਪਹਿਲਾਂ ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰਿਆ ਨੇ ਆਉਣਾ ਸੀ ਪਰ ਉਨ੍ਹਾਂ ਵੱਲੋਂ ਕਿਸੇ ਰੁਝੇਵਿਆਂ ਦੇ ਕਰਕੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਪ੍ਰੋਗਰਾਮ ਤੇ ਭੇਜਿਆ ਜੋ ਕਿ ਗ਼ਲਤ ਹੈ ਤੇ ਇਹ ਸਾਰਾ ਕੁੱਝ ਹੀ ਰਾਜਨੀਤੀ ਤੋਂ ਪ੍ਰੇਰਿਤ ਹੈ ਕਿਉਂਕਿ ਪੰਜਾਬ ਦੇ ਗਵਰਨਰ ਕਿਸੇ ਪੰਜਾਬ ਦੇ ਮੰਤਰੀ ਦੀ ਵੀ ਡਿਊਟੀ ਲਗਾ ਸਕਦੇ ਸਨ ਕਿ ਉਹ ਇਸ ਪ੍ਰੋਗਰਾਮ ’ਚ ਸ਼ਾਮਲ ਹੇਵੇ ਪਰ ਪੰਜਾਬ ਦੇ ਗਵਰਨਰ ਜੋ ਕਿ ਬੀਜੇਪੀ ਵੱਲੋਂ ਲਗਾਏ ਗਏ ਹਨ ਇਸ ਕਰਕੇ ਉਨ੍ਹਾਂ ਦੇ ਵੱਲੋਂ ਹਰਿਆਣਾ ਤੋਂ ਬੀਜੇਪੀ ਦੇ ਮੁੱਖ ਮੰਤਰੀ ਨੂੰ ਇਸ ਪ੍ਰੋਗਰਾਮ ’ਚ ਭੇਜਣ ਦਾ ਪ੍ਰੋਗਰਾਮ ਬਣਾਇਆ ਗਿਆ ਹੈ ਜਿਸ ਦੀ ਉਹ ਸਖਤ ਸ਼ਬਦਾਂ ’ਚ ਨਿਖੇਧੀ ਕਰਦੇ ਹਨ। ਉੱਥੇ ਹੀ ਉਨ੍ਹਾਂ ਨੇ ਦੱਸਿਆ ਕਿ ਧਰਨੇ ਦਾ ਦੂਸਰਾ ਮੁੱਖ ਕਾਰਨ ਭਾਰਤ ਤੇ ਅਮਰੀਕਾ ’ਚ ਜੋ ਵਪਾਰਕ ਸਮਝੌਤਾ ਹੋਇਆ ਹੈ ਉਹ ਹੈ ਕਿਉਂਕਿ ਇਸ ਸਮਝੌਤੇ ਦੇ ਨਾਲ ਪੰਜਾਬ ਦੇ ਕਿਸਾਨਾਂ ਨੂੰ ਨਜ਼ਰ ਅੰਦਾਜ਼ ਕੀਤਾ ਗਿਆ ਹੈ। ਜਿਸ ਦੇ ਨਾਲ ਪੰਜਾਬ ਦੀ ਕਿਸਾਨੀ ਅਤੇ ਹੋਰ ਕਾਰੋਬਾਰ ਉੱਤੇ ਬਹੁਤ ਵੱਡਾ ਅਸਰ ਪਵੇਗਾ। ਉਨ੍ਹਾਂ ਕਿਹਾ ਕਿ ਇਸ ਸਮਝੌਤੇ ਦੇ ਵਿਰੋਧ ਵਿਚ ਉਨ੍ਹਾਂ ਦੇ ਵੱਲੋਂ ਭਾਜਪਾ ਦੇ ਮੰਤਰੀਆਂ ਦਾ ਆਉਣ ਵਾਲੇ ਸਮੇਂ ਦੇ ਵਿਚ ਵੀ ਵਿਰੋਧ ਕੀਤਾ ਜਾਵੇਗਾ। ਗੈਰੀ ਬੜਿੰਗ ਨੇ ਕਿਹਾ ਕਿ ਹਲਕਾ ਅਮਲੋਹ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਨਣ ਦੀ ਬਜਾਏ ਹਰਿਆਣਾ ਦੇ ਮੁੱਖ ਮੰਤਰੀ ਨੇ ਆਪਣਾ ਅ ਦੌਰਾ ਧਰਨੇ ਨੂੰ ਦੇਖਦਿਆਂ ਰੱਦ ਕਰਨਾ ਪਿਆ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਯੂਨੀਵਰਸਿਟੀਆਂ ’ਚ ਹਰਿਆਣਾ ਦੇ ਮੁੱਖ ਮੰਤਰੀ ਤੇ ਹੋਰ ਲੀਡਰਾਂ ਨੂੰ ਬਿਲਕੁਲ ਵੀ ਨਹੀਂ ਆਉਣ ਦਿੱਤਾ ਜਾਵੇ। ਬੀਜੇਪੀ ਪੰਜਾਬ ਦੇ ਆਗੂਆਂ ਦੇ ਘਿਰਾਓ ਬਾਰੇ ਜਿਵੇਂ ਹੀ ਸੀਨੀਅਰ ਲੀਡਰਸ਼ਿਪ ਦਾ ਫੈਸਲਾ ਹੋਵੇਗਾ ਉਸ ਨੂੰ ਮੰਨਿਆ ਜਾਵੇਗਾ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸ਼ਿੰਗਾਰਾ ਸਿੰਘ ਸਲਾਣਾ, ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਦੇ ਪ੍ਰਧਾਨ ਹਰਪ੍ਰੀਤ ਸਿੰਘ ਪ੍ਰਿੰਸ, ਸੀਨੀਅਰ ਆਗੂ ਓਂਕਾਰ ਸਿੰਘ ਚੌਹਾਨ, ਚੇਅਰਪਰਸਨ ਬੀਬੀ ਸੁਖਵਿੰਦਰ ਕੌਰ ਗਹਿਲੋਤ, ਦਰਸ਼ਨ ਸਿੰਘ ਚੀਮਾ, ਕੋਆਰਡੀਨੇਟਰ ਇਕਬਾਲ ਸਿੰਘ ਰਾਏ, ਸਰਪੰਚ ਯੂਨੀਅਨ ਦੇ ਪ੍ਰਧਾਨ ਮਨਿੰਦਰ ਸਿੰਘ ਹੁੰਦਲ, ਯਾਦਵਿੰਦਰ ਸਿੰਘ ਲੱਕੀ ਭਲਵਾਨ ਸਲਾਣਾ, ਮੀਤ ਪ੍ਰਧਾਨ ਜਗਤਾਰ ਸਿੰਘ, ਅਸ਼ੋਕ ਸ਼ਰਮਾ ਮੀਤ ਪ੍ਰਧਾਨ ਨਗਰ ਕੌਂਸਲ, ਕੌਂਸਲਰ ਅਤੁੱਲ ਲੁਟਾਵਾ, ਕੌਂਸਲਰ ਲਵਪ੍ਰੀਤ ਲਵੀ, ਸਰਪੰਚ ਜਗਦੀਪ ਜਿੰਮੀ ਲਾਡਪੁਰ, ਬਲਾਕ ਸੰਮਤੀ ਮੈਂਬਰ ਰਣਜੀਤ ਸਿੰਘ ਪਨਾਗ, ਮਨਿੰਦਰ ਸਿੰਘ ਭੱਟੋ, ਸਰਪੰਚ ਅਮਨਦੀਪ ਸਿੰਘ ਧਰਮਗੜ੍ਹ, ਸਰਪੰਚ ਲਖਵੀਰ ਸਿੰਘ ਲੱਖਾ ਦੀਵਾ, ਸਰਪੰਚ ਹਰਦੀਪ ਸਿੰਘ ਮਛਰਾਏ, ਪ੍ਰਧਾਨ ਯਾਦਵਿੰਦਰ ਸਿੰਘ ਮਾਨਗੜ੍ਹ, ਸਰਪੰਚ ਪ੍ਰਦੀਪ ਸਿੰਘ ਕੰਜਾਰੀ, ਕੁਲਜੀਤ ਸਿੰਘ ਨਰਾਇਣਗੜ੍ਹ, ਸਰਪੰਚ ਹਰਪ੍ਰੀਤ ਸਿੰਘ ਕੋਟਲੀ, ਸਰਪੰਚ ਜਸਮੇਲ ਸਿੰਘ ਮਾਨਗੜ੍ਹ, ਕੌਂਸਲਰ ਪਰਮਜੀਤ ਸਿੰਘ ਵਾਲੀਆ, ਕੌਂਸਲਰ ਰਣਧੀਰ ਸਿੰਘ ਹੈਪੀ, ਕੌਂਸਲਰ ਵਿਨੀਤ ਬਿੱਟੂ, ਤਰਨਦੀਪ ਬਦੇਸ਼ਾਂ, ਆਪ ਆਗੂ ਬਲਦੇਵ ਸ਼ਰਮਾਂ, ਸੂਬਾ ਸੰਯੁਕਤ ਸਕੱਤਰ ਸਤਿਆਪਾਲ ਲੋਧੀ, ਯੂਥ ਆਗੂ ਅਮਿਤ ਠਾਕੁਰ, ਯੂਥ ਆਗੂ ਸਤਿਆਪਾਲ ਲੋਧੀ, ਗੌਰਵ ਅਗਰਵਾਲ, ਅਜੇ ਲਿਬੜਾ, ਮਨੀਸ਼ ਗੋਇਲ, ਵਿਨੋਦ ਗੁਜ਼ਰ, ਨਰੇਸ਼ ਸ਼ਰਮਾ, ਭੁਪਿੰਦਰ ਸਿੰਘ ਸੰਧੂ, ਦਿਲਜੀਤ ਵਿਰਕ, ਪ੍ਰਦੀਪ ਸੰਗਰ, ਹਰਚੰਦ ਸਿੰਘ ਨਸਰਾਲੀ, ਹੇਮੰਤ ਗੋਇਲ, ਮਨੀਸ਼ ਕੁਮਾਰ, ਦੀਪਕ ਕੁਮਾਰ, ਕਮਲ ਸ਼ਰਮਾ ਖਾਲਸਾ, ਗੁਰਮੀਤ ਸਿੰਘ, ਸਲਮਾਨ ਗਗੜੀ ਮੌਜੂਦ ਸਨ।