- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਰਲਡ ਯੂਨੀਵਰਸਿਟੀ ਵਿਖੇ ਸਿਹਤ ਤੇ ਜਾਗਰੂਕਤਾ ਕੈਂਪ ਲਗਾਇਆ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਫੈਕਲਟੀ ਆਫ਼ ਐਲਾਈਡ ਐਂਡ ਹੈਲਥ-ਕੇਅਰ ਸਾਇੰਸਿਜ਼ ਦੀ ਐਨਐਸਐਸ ਯੂਨਿਟ ਵੱਲੋਂ ‘ਨਸ਼ਾ ਮੁਕਤ ਯੁਵਾ ਫਾਰ ਵਿਕਸਿਤ ਭਾਰਤ’ ਪ੍ਰੋਗਰਾਮ ਤਹਿਤ ‘ਮੇਰੀ ਸਿਹਤ, ਮੇਰਾ ਮਾਣ’ ਵਿਸ਼ੇ ’ਤੇ ਸਿਹਤ ਤੇ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਦਾ ਮੁੱਖ ਮਕਸਦ ਨੌਜਵਾਨਾਂ ਨੂੰ ਤੰਦਰੁਸਤ ਜੀਵਨ ਸ਼ੈਲੀ ਅਤੇ ਨਸ਼ਾ-ਮੁਕਤ ਸਮਾਜ ਦੀ ਸਿਰਜਣਾ ਪ੍ਰਤੀ ਜਾਗਰੂਕ ਕਰਨਾ ਸੀ। ਵਾਈਸ ਚਾਂਸਲਰ ਪ੍ਰੋ. ਡਾ. ਪਰਿਤ ਪਾਲ ਸਿੰਘ ਅਤੇ ਡੀਨ ਅਕਾਦਮਿਕ ਮਾਮਲੇ ਪ੍ਰੋ. ਡਾ. ਸੁਖਵਿੰਦਰ ਸਿੰਘ ਬਿਲਿੰਗ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ। ਕੈਂਪ ਦੌਰਾਨ ਪ੍ਰਾਇਮਰੀ ਹੈਲਥ ਸੈਂਟਰ ਕੋਟਲਾ ਭਾਈਕਾ ਦੇ ਕਮਿਊਨਿਟੀ ਹੈਲਥ ਅਫ਼ਸਰ ਡਾ. ਜਤਿੰਦਰ ਸਿੰਘ ਵੱਲੋਂ ਵਿਦਿਆਰਥੀਆਂ ਦੀ ਮੁੱਢਲੀ ਸਿਹਤ ਜਾਂਚ ਕੀਤੀ ਗਈ। ਸਹਾਇਕ ਪ੍ਰੋਫੈਸਰ ਡਾ. ਗੁਰਮਨਪ੍ਰੀਤ ਕੌਰ ਅਤੇ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਦੇ ਕਲੀਨੀਕਲ ਸਾਈਕੋਲੋਜਿਸਟ ਡਾ. ਸ਼ਰੇਨ ਰੱਤਨ ਨੇ ਵਿਸ਼ੇਸ਼ ਸੈਸ਼ਨ ਦੌਰਾਨ ਸੰਤੁਲਿਤ ਖੁਰਾਕ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਪ੍ਰਣ ਵੀ ਚੁਕਾਇਆ ਗਿਆ। ਇਸ ਮੌਕੇ ਐਨਐਸਐਸ ਪ੍ਰੋਗਰਾਮ ਕੋਆਰਡੀਨੇਟਰ ਡਾ. ਹਰਨੀਤ ਬਿਲਿੰਗ, ਡੀਨ ਡਾ. ਪੰਕਜਪ੍ਰੀਤ ਸਿੰਘ, ਡਾ. ਸੁਪ੍ਰੀਤ ਬਿੰਦਰਾ ਅਤੇ ਡਾ. ਰਮਨਦੀਪ ਕੌਰ ਵੀ ਹਾਜ਼ਰ ਸਨ। ਸਮਾਗਮ ਦੇ ਅੰਤ ਵਿੱਚ ਡਾ. ਜਤਿੰਦਰ ਸਿੰਘ ਦਾ ਸਨਮਾਨ ਕੀਤਾ ਗਿਆ।