ਸਿਹਤ ਵਿਭਾਗ ਵੱਲੋਂ ਡੇਂਗੂ ਰੋਕਥਾਮ ਮੁਹਿੰਮ ਤਹਿਤ ਲਾਰਵੇ ਦੀ ਚੈਕਿੰਗ ਸਿਹਤ ਵਿਭਾਗ ਵੱਲੋਂ ਡੇਂਗੂ ਰੋਕਥਾਮ ਮੁਹਿੰਮ ਤਹਿਤ ਲਾਰਵੇ ਦੀ ਚੈਕਿੰਗ
Publish Date: Fri, 25 Sep 2026 05:39 PM (IST)
Updated Date: Fri, 25 Sep 2026 05:42 PM (IST)
ਫ਼ੋਟੋ ਫ਼ਾਈਲ : 8 ਡੇਂਗੂ ਸਬੰਧੀ ਚੈਕਿੰਗ ਤੇ ਜਾਗਰੂਕ ਕਰਦੇ ਹੋਏ ਸਿਵਲ ਸਰਜਨ ਡਾ.ਅਰਵਿੰਦ ਪਾਲ ਸਿੰਘ। ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ ਨੇ ਜ਼ਿਲ੍ਹੇ ਦੇ ਹਾਟਸਪੌਟ ਖੇਤਰਾਂ, ਸਰਕਾਰੀ ਤੇ ਨਿੱਜੀ ਦਫ਼ਤਰਾਂ ’ਚ ਡੇਂਗੂ ਰੋਕਥਾਮ ਗਤੀਵਿਧੀਆਂ ਦਾ ਜਾਇਜ਼ਾ ਲਿਆ। ਇਸ ਦੌਰਾਨ ਜ਼ਿਲ੍ਹਾ ਐਪੀਡਮੋਲੋਜਿਸਟ ਡਾ. ਪ੍ਰਭਜੋਤ ਕੌਰ, ਡਾ. ਸ਼ੁਭਮ ਸੂਰੀ, ਸਕੂਲ ਹੈਲਥ ਮੈਡੀਕਲ ਅਫ਼ਸਰ ਡਾ. ਨਵਨੀਤ ਕੌਰ ਤੇ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਦੀ ਅਗਵਾਈ ਵਾਲੀਆਂ ਟੀਮਾਂ ਨੇ ਹਿਮਾਯੂਪੁਰ, ਜੱਟਪੁਰਾ, ਬੱਚਤ ਭਵਨ ਅਤੇ ਬੀਡੀਪੀਓ ਦਫ਼ਤਰ ਸਮੇਤ ਵੱਖ-ਵੱਖ ਥਾਵਾਂ ’ਤੇ ਮੱਛਰਾਂ ਦੇ ਲਾਰਵੇ ਦੀ ਜਾਂਚ ਕੀਤੀ ਅਤੇ ਮਿਲੇ ਲਾਰਵੇ ਨੂੰ ਮੌਕੇ ’ਤੇ ਨਸ਼ਟ ਕਰਵਾਇਆ। ਟੀਮਾਂ ਵੱਲੋਂ ਘਰ-ਘਰ ਜਾ ਕੇ ਲੋਕਾਂ ਨੂੰ ਜਾਗਰੂਕ ਵੀ ਕੀਤਾ ਗਿਆ। ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ ਨੇ ਦੱਸਿਆ ਕਿ ਡੇਂਗੂ ਤੋਂ ਬਚਾਅ ਲਈ ਸਾਫ਼-ਸਫ਼ਾਈ ਸਭ ਤੋਂ ਜ਼ਰੂਰੀ ਹੈ। ਉਨ੍ਹਾਂ ਲੋਕਾਂ ਨੂੰ ਕੂਲਰਾਂ, ਗ਼ਮਲਿਆਂ, ਟੁੱਟੇ ਭਾਂਡਿਆਂ ਅਤੇ ਟਾਇਰਾਂ ’ਚ ਪਾਣੀ ਜਮ੍ਹਾਂ ਨਾ ਹੋਣ ਦੇਣ, ਪੂਰੀ ਬਾਹੀ ਵਾਲੇ ਕੱਪੜੇ ਪਹਿਨਣ ਅਤੇ ਮੱਛਰਦਾਨੀ ਵਰਤਣ ਦੀ ਅਪੀਲ ਕੀਤੀ। ਡਾ. ਪ੍ਰਭਜੋਤ ਕੌਰ ਨੇ ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ ਵਿਖੇ ਵਿਦਿਆਰਥੀਆਂ ਨੂੰ ਡੇਂਗੂ ਦੇ ਲੱਛਣਾਂ ਤੇ ਬਚਾਅ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰੀ ਹਸਪਤਾਲਾਂ ’ਚ ਟੈਸਟ ਤੇ ਇਲਾਜ ਮੁਫ਼ਤ ਹੈ। ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਰਾਜੇਸ਼, ਪ੍ਰਿੰਸੀਪਲ ਡਾ. ਆਨੰਦ ਗੁਪਤਾ, ਸੀਨੀਅਰ ਲੈਕਚਰਾਰ ਡਾ. ਕੰਵਲਜੀਤ ਸਿੰਘ ਸੋਹੀ, ਕੁਲਦੀਪ ਸਿੰਘ, ਲੈਕਚਰਾਰ ਬੰਦਨਾ ਚੋਪੜਾ, ਹਰਪ੍ਰੀਤ ਕੌਰ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਗੁਰਦੀਪ ਸਿੰਘ, ਅਮਨਪ੍ਰੀਤ ਸਿੰਘ, ਏਐਮਓ ਬਲਦੇਵ ਸਿੰਘ, ਸੁਪਰਵਾਈਜ਼ਰ ਗੁਰਪ੍ਰੀਤ ਸਿੰਘ, ਹਰੀ ਸਿੰਘ, ਜਗਰੂਪ ਸਿੰਘ, ਸੁਰਮੁਖ ਸਿੰਘ, ਮਨਦੀਪ ਕੌਰ ਅਤੇ ਹਰਦੀਪ ਸਿੰਘ ਆਦਿ ਹਾਜ਼ਰ ਸਨ।