- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਡੇਂਗੂ ਤੇ ਚਿਕਨਗੁਨੀਆ ਤੋਂ ਬਚਾਅ ਲਈ ਸਿਹਤ ਵਿਭਾਗ ਨੇ ਲੋਕਾਂ ਨੂੰ ਕੀਤਾ ਜਾਗਰੂਕ

ਗਰਗ, ਪੰਜਾਬੀ ਜਾਗਰਣ, ਅਮਲੋਹ : ਨਗਰ ਕੌਂਸਲ ਤੇ ਸਿਹਤ ਵਿਭਾਗ ਦੀ ਟੀਮ ਵੱਲੋਂ ਡੇਂਗੂ ਤੇ ਚਿਕਨਗੁਨੀਆ ਵਰਗੀਆਂ ਗੰਭੀਰ ਬਿਮਾਰੀਆਂ ਤੋਂ ਬਚਾਅ ਲਈ ਘਰ-ਘਰ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਸਿਹਤ ਕਰਮਚਾਰੀ ਦਾਰ ਪਾਲ ਦੀ ਅਗਵਾਈ ਹੇਠ ਟੀਮ ਨੇ ਵੱਖ-ਵੱਖ ਗਲੀ-ਮੁਹੱਲਿਆਂ ਤੇ ਨਿੱਜੀ ਹਸਪਤਾਲਾਂ ਦਾ ਦੌਰਾ ਕਰ ਕੇ ਲੋਕਾਂ ਨੂੰ ਬਚਾਅ ਦੇ ਉਪਾਅ ਦੱਸੇ। ਵਿਭਾਗ ਵੱਲੋਂ ਇਸ ਮੁਹਿੰਮ ਨੂੰ ‘ਫਰਾਈਡੇ-ਡਰਾਈਡੇ’ ਦਾ ਨਾਂ ਦਿੱਤਾ ਗਿਆ ਹੈ। ਗੁਰ ਤੀਰਥ ਨਰਸਿੰਗ ਹੋਮ ਵਿਖੇ ਡਾ. ਤੀਰਥ ਬਾਲਾ ਨੇ ਦੱਸਿਆ ਕਿ ਡੇਂਗੂ ਦਾ ਮੱਛਰ ਸਾਫ਼ ਅਤੇ ਖੜ੍ਹੇ ਪਾਣੀ ’ਚ ਪੈਦਾ ਹੁੰਦਾ ਹੈ। ਇਹ ਸਿਰਫ਼ ਦਿਨ ਵੇਲੇ ਕੱਟਦਾ ਹੈ, ਜਿਸ ਨਾਲ ਤੇਜ਼ ਬੁਖ਼ਾਰ, ਸਿਰ ਤੇ ਜੋੜਾਂ ’ਚ ਦਰਦ ਵਰਗੇ ਲੱਛਣ ਦਿੱਖਦੇ ਹਨ। ਉਨ੍ਹਾਂ ਕਿਹਾ ਕਿ ਕੂਲਰਾਂ ਤੇ ਗਮਲਿਆਂ ਦੀਆਂ ਟਰੇਆਂ ’ਚ ਖੜ੍ਹੇ ਪਾਣੀ ਨੂੰ ਹਫ਼ਤੇ ’ਚ ਇਕ ਵਾਰ ਜ਼ਰੂਰ ਸਾਫ਼ ਕਰੋ। ਆਲਾ-ਦੁਆਲਾ ਸਾਫ਼ ਰੱਖਣ ਦੇ ਨਾਲ-ਨਾਲ ਕਿਤੇ ਵੀ ਪਾਣੀ ਜਮ੍ਹਾਂ ਨਾ ਹੋਣ ਦਿੱਤਾ ਜਾਵੇ। ਦਾਰ ਪਾਲ ਨੇ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਗੂਗਲ ਪਲੇ ਸਟੋਰ ਤੋਂ ਮੁਫ਼ਤ ‘ਡੇਂਗੂ ਫਰੀ ਪੰਜਾਬ’ ਐਪ ਡਾਊਨਲੋਡ ਕੀਤੀ ਜਾ ਸਕਦੀ ਹੈ।