- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਿਲ੍ਹੇ ’ਚ ਡੇਂਗੂ ਰੋਕਥਾਮ ਲਈ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਚੈਕਿੰਗ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਸਿਹਤ ਤੇ ਪਰਿਵਾਰ ਭਲਾਈ ਡਾਇਰੈਕਟਰ ਡਾ. ਹਿਤਿੰਦਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤੇ ਸਿਵਲ ਸਰਜਨ ਫਤਹਿਗੜ੍ਹ ਸਾਹਿਬ ਡਾ. ਅਰਵਿੰਦ ਪਾਲ ਸਿੰਘ ਦੀ ਅਗਵਾਈ ਹੇਠ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਜ਼ਿਲ੍ਹੇ ਭਰ ’ਚ ਡੇਂਗੂ ਵਿਰੋਧੀ ਮੁਹਿੰਮ ਤਹਿਤ ਸਕੂਲਾਂ, ਕਾਲਜਾਂ ਤੇ ਯੂਨੀਵਰਸਿਟੀਆਂ ’ਚ ਮੱਛਰ ਦੇ ਲਾਰਵੇ ਦੀ ਵਿਸ਼ੇਸ਼ ਚੈਕਿੰਗ ਕੀਤੀ ਗਈ। ਇਸ ਮੁਹਿੰਮ ਤਹਿਤ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਾਜੇਸ਼ ਕੁਮਾਰ ਵੱਲੋਂ ਲਿੰਕਨ ਕਾਲਜ ਆਫ਼ ਲਾਅ ਐਂਡ ਐਜੂਕੇਸ਼ਨ ਸਰਹੰਦ ਬਾਈਪਾਸ, ਜ਼ਿਲ੍ਹਾ ਐਪੀਡੈਮੋਲੋਜਿਸਟ ਡਾ. ਪ੍ਰਭਜੋਤ ਕੌਰ ਵੱਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਅਤੇ ਬਾਬਾ ਬੰਦਾ ਸਿੰਘ ਬਹਾਦਰ ਆਰਮਡ ਫੋਰਸਿਜ਼ ਪ੍ਰੈਪਰੇਟਰੀ ਅਕੈਡਮੀ, ਜ਼ਿਲ੍ਹਾ ਸਕੂਲ ਹੈਲਥ ਮੈਡੀਕਲ ਅਫ਼ਸਰ ਡਾ. ਨਵਨੀਤ ਕੌਰ ਵੱਲੋਂ ਮਾਤਾ ਗੁਜਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਤੇ ਡਾ. ਸ਼ੁਭਮ ਸੂਰੀ ਵੱਲੋਂ ਬਾਬਾ ਜ਼ੋਰਾਵਰ ਫਤਹਿ ਸਿੰਘ ਖਾਲਸਾ ਹਾਈ ਸਕੂਲ ਸਰਹੰਦ ਦੀ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਮਿਲਿਆ ਲਾਰਵੇ ਮੌਕੇ ’ਤੇ ਨਸ਼ਟ ਕਰਵਾਇਆ ਗਿਆ ਤੇ ਸਪਰੇਅ ਕਰਵਾਈ ਗਈ। ਡਾ. ਪ੍ਰਭਜੋਤ ਕੌਰ ਨੇ ਵਿਦਿਆਰਥੀਆਂ ਨੂੰ ਡੇਂਗੂ ਤੋਂ ਬਚਾਅ ਲਈ ਜਾਗਰੂਕ ਕੀਤਾ। ਇਸ ਮੌਕੇ ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਗੁਰਦੀਪ ਸਿੰਘ, ਅਮਨਪ੍ਰੀਤ ਸਿੰਘ, ਇਨਸੈਕਟ ਕਲੈਕਟਰ ਮਨਦੀਪ ਕੌਰ, ਸਿਹਤ ਕਰਮਚਾਰੀ ਗੱਜਣ ਸਿੰਘ, ਬਲਵਿੰਦਰ ਸਿੰਘ, ਹਰੀ ਸਿੰਘ ਅਤੇ ਅਕੈਡਮੀ ਦੇ ਸਟਾਫ਼ ਮੈਂਬਰ ਮੌਜੂਦ ਸਨ।