ਸਾਬਕਾ ਸੈਨਿਕਾਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਚੈੱਕ ਵੰਡੇ
ਸਾਬਕਾ ਸੈਨਿਕਾਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਚੈੱਕ ਵੰਡੇ
Publish Date: Wed, 04 Feb 2026 05:48 PM (IST)
Updated Date: Wed, 04 Feb 2026 05:50 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ: ਡਾਇਰੈਕਟਰ ਰੱਖਿਆ ਸੇਵਾਵਾਂ ਭਲਾਈ ਪੰਜਾਬ ਬ੍ਰਿਗੇਡੀਅਰ ਭੁਪਿੰਦਰ ਸਿੰਘ ਢਿੱਲੋਂ (ਸੇਵਾਮੁਕਤ) ਨੇ ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਫਤਹਿਗੜ੍ਹ ਸਾਹਿਬ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ, ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮਾਲੀ ਮਦਦ ਦੇ ਚੈੱਕ ਵੰਡੇ। ਉਨ੍ਹਾਂ ਨੇ ਦਫਤਰੀ ਕਰਮਚਾਰੀਆਂ ਨੂੰ ਸਮੱਸਿਆਵਾਂ ਨੂੰ ਤਰਜੀਹੀ ਅਧਾਰ ’ਤੇ ਜਲਦੀ ਹੱਲ ਕਰਨ ਦੇ ਨਿਰਦੇਸ਼ ਜਾਰੀ ਕੀਤੇ। ਦੌਰੇ ਤੋਂ ਪਹਿਲਾਂ ਬ੍ਰਿਗੇਡੀਅਰ ਢਿੱਲੋਂ ਨੇ ਸੈਨਿਕ ਵੋਕੇਸ਼ਨਲ ਸੈਂਟਰ ਵਿੱਚ ਚੱਲ ਰਹੇ ਕੰਪਿਊਟਰ ਕੋਰਸ ਅਤੇ ਪ੍ਰੀ-ਰਿਕਰੂਟਮੈਂਟ ਟ੍ਰੇਨਿੰਗ ਦਾ ਜਾਇਜ਼ਾ ਲਿਆ ਅਤੇ ਸੈਨਿਕ ਰੈਸਟ ਹਾਊਸ ਵੀ ਵੇਖਿਆ। ਉਨ੍ਹਾਂ ਨੇ ਦਫ਼ਤਰ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕਰਦਿਆਂ ਸਮੂਹ ਸਟਾਫ ਦੀ ਹੌਸਲਾ ਅਫਜ਼ਾਈ ਕੀਤੀ।