- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਡਾ. ਸੋਨਾ ਥਿੰਦ (ਆਈਏਐੱਸ) ਜ਼ਿਲ੍ਹਾ ਚੋਣ ਅਫ਼ਸਰ ਫਤਹਿਗੜ੍ਹ ਸਾਹਿਬ ਨੇ ਦੱਸਿਆ ਕਿ ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀ ਦੀ ਸਪੈਸ਼ਲ ਇੰਟੈਸ਼ਿਵ ਰਿਵੀਜ਼ਨ 2026 ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਪੱਧਰ ’ਤੇ ਕਮਰਾ ਨੰਬਰ 312, ਦੂਜੀ ਮੰਜ਼ਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫਤਹਿਗੜ੍ਹ ਸਾਹਿਬ ਵਿਖੇ ‘ਹੈਲਪਡੈਸਕ’ ਸਥਾਪਿਤ ਕੀਤਾ ਗਿਆ ਹੈ।

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਡਾ. ਸੋਨਾ ਥਿੰਦ (ਆਈਏਐੱਸ) ਜ਼ਿਲ੍ਹਾ ਚੋਣ ਅਫ਼ਸਰ ਫਤਹਿਗੜ੍ਹ ਸਾਹਿਬ ਨੇ ਦੱਸਿਆ ਕਿ ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀ ਦੀ ਸਪੈਸ਼ਲ ਇੰਟੈਸ਼ਿਵ ਰਿਵੀਜ਼ਨ 2026 ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਪੱਧਰ ’ਤੇ ਕਮਰਾ ਨੰਬਰ 312, ਦੂਜੀ ਮੰਜ਼ਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫਤਹਿਗੜ੍ਹ ਸਾਹਿਬ ਵਿਖੇ ‘ਹੈਲਪਡੈਸਕ’ ਸਥਾਪਿਤ ਕੀਤਾ ਗਿਆ ਹੈ। ਇਸ ਦਾ ਮਕਸਦ ਚੋਣ ਸੇਵਾਵਾਂ ਦੀ ਸਹੂਲਤ ਦੇਣਾ ਅਤੇ ਸਾਰੇ ਯੋਗ ਨਾਗਰਿਕਾਂ, ਖ਼ਾਸ ਕਰਕੇ ਦਿਵਿਆਂਗ, ਪ੍ਰਵਾਸੀ ਅਤੇ ਬਜ਼ੁਰਗ ਵੋਟਰਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਦੱਸਿਆ ਕਿ ਹੈਲਪਡੈਸਕ ’ਚ ਵੱਖ-ਵੱਖ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਨ੍ਹਾਂ ’ਚ ਵੋਟਰ ਸੂਚੀ ਦੀ ਰਿਵੀਜ਼ਨ ਦੀ ਸਮਾਂ ਸੀਮਾ, ਵੋਟ ਬਣਾਉਣ, ਸੋਧ ਕਰਨ ਜਾਂ ਵੋਟ ਕਟਾਉਣ ਲਈ ਲੋੜੀਂਦੇ ਦਸਤਾਵੇਜ਼ਾਂ ਬਾਰੇ ਜਾਣਕਾਰੀ ਦੇਣਾ ਸ਼ਾਮਲ ਹੈ। ਇਸ ਤੋਂ ਇਲਾਵਾ ਵੋਟਰਾਂ ਨੂੰ ਸਾਲ 2003 ਦੀ ਵੋਟਰ ਸੂਚੀ ਦੇ ਰਿਕਾਰਡ ਨਾਲ ਆਪਣੀ ਵੋਟ ਖੋਜਣ ਜਾਂ ਲਿੰਕ ਕਰਨ, ਆਨਲਾਈਨ ਤੇ ਆਫ਼ਲਾਈਨ ਫਾਰਮ ਭਰਨ ਅਤੇ ਜਮ੍ਹਾਂ ਕਰਨ ’ਚ ਸਹਾਇਤਾ ਦਿੱਤੀ ਜਾਵੇਗੀ। ਪ੍ਰਵਾਸੀ ਵੋਟਰਾਂ ਨੂੰ ਉਨ੍ਹਾਂ ਦੇ ਮੌਜੂਦਾ ਅਤੇ ਪਿਛਲੇ ਵਿਧਾਨ ਸਭਾ ਚੋਣ ਹਲਕਿਆਂ ਦੀ ਪਛਾਣ ਕਰਨ ਅਤੇ ਉਨ੍ਹਾਂ ਦੀ ਰਜਿਸਟ੍ਰੇਸ਼ਨ ਸਹੀ ਜਗ੍ਹਾ ’ਤੇ ਯਕੀਨੀ ਬਣਾਉਣ ’ਚ ਵੀ ਮਦਦ ਮਿਲੇਗੀ। ਨਾਗਰਿਕਾਂ ਨੂੰ ਚੋਣ ਵਿਭਾਗ ਦੇ ਟੋਲ ਫ੍ਰੀ ਵੋਟਰ ਹੈਲਪਲਾਈਨ ਨੰਬਰ 1950 ਅਤੇ ਭਾਰਤ ਚੋਣ ਕਮਿਸ਼ਨ ਦੀਆਂ ਵੱਖ-ਵੱਖ ਮੋਬਾਈਲ ਐਪਸ ਅਤੇ ਵੈੱਬਸਾਈਟਾਂ ਜਿਵੇਂ ਈਸੀਆਈਨੈੱਟ ਮੋਬਾਈਲ ਐਪ www.voters.eci.gov.in ਅਤੇ www.ceopunjab.gov.in ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਵੋਟਰਾਂ ਨੂੰ ‘ਬੁੱਕ ਏ ਕਾਲ ਵਿਦ ਬੀਐੱਲਓ’ ਸਬੰਧੀ ਵੀ ਜਾਗਰੂਕ ਕੀਤਾ ਜਾਵੇਗਾ।