ਹੈਰੋਇਨ ਦੀ ਤਸਕਰੀ ਕਰਨ ਵਾਲੇ ਚੜ੍ਹੇ ਪੁਲਿਸ ਚੜ੍ਹੇ, 50 ਗ੍ਰਾਮ ਹੈਰੋਇਨ ਨਾਲ ਔਰਤ ਸਮੇਤ ਦੋ ਕਾਬੂ ਥਾਣਾ ਸਰਹਿੰਦ ਪੁਲਿਸ ਨੇ 50 ਗ੍ਰਾਮ ਹੈਰੋਇਨ ਸਮੇਤ ਇੱਕ ਔਰਤ ਅਤੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ ਐਸ ਪੀ ਕੁਲਬੀਰ ਸਿੰਘ ਨੇ ਦੱਸਿਆ ਕਿ ਥਾਣਾ ਸਰਹਿੰਦ ਦੇ ਐਸ ਐਚ ਓ ਅਸ਼ੋਕ ਕੁਮਾਰ ਦੀ ਅਗਵਾਈ ਵਿੱਚ ਪੁਲਿਸ ਚੌਂਕੀ ਨਬੀਪੁਰ ਦੇ ਇੰਚਾਰਜ ਹਰਮਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਕਾਰਵਾਈ ਕਰਦੇ ਹੋਏ ਮੋਮਿਨਾ ਵਾਸੀ ਪਿੰਡ ਅਲੀਪੁਰ ਸੋਡੀਆ ਹਾਲ ਆਬਾਦ ਕਿਰਾਏਦਾਰ ਖਟੜਾ ਸਕੂਲ ਅਤੇ ਮਨਵੀਰ ਸਿੰਘ ਉਰਫ ਹੈਪੀ ਵਾਸੀ ਪਿੰਡ ਭੱਲਮਾਜਰਾ ਨੂੰ 50 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰ ਥਾਣਾ ਸਰਹਿੰਦ ਵਿਖੇ ਐਨਡੀਪੀਐਸ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਹੈ।
Publish Date: Wed, 07 Oct 2026 04:13 PM (IST)
Updated Date: Wed, 07 Oct 2026 04:15 PM (IST)
ਗੁਰਪ੍ਰੀਤ ਮਹਿਕ, ਪੰਜਾਬੀ ਜਾਗਰਣ, ਫਤਿਹਗੜ੍ਹ ਸਾਹਿਬ - ਥਾਣਾ ਸਰਹਿੰਦ ਪੁਲਿਸ ਨੇ 50 ਗ੍ਰਾਮ ਹੈਰੋਇਨ ਸਮੇਤ ਇੱਕ ਔਰਤ ਅਤੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ ਐਸ ਪੀ ਕੁਲਬੀਰ ਸਿੰਘ ਨੇ ਦੱਸਿਆ ਕਿ ਥਾਣਾ ਸਰਹਿੰਦ ਦੇ ਐਸ ਐਚ ਓ ਅਸ਼ੋਕ ਕੁਮਾਰ ਦੀ ਅਗਵਾਈ ਵਿੱਚ ਪੁਲਿਸ ਚੌਂਕੀ ਨਬੀਪੁਰ ਦੇ ਇੰਚਾਰਜ ਹਰਮਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਕਾਰਵਾਈ ਕਰਦੇ ਹੋਏ ਮੋਮਿਨਾ ਵਾਸੀ ਪਿੰਡ ਅਲੀਪੁਰ ਸੋਡੀਆ ਹਾਲ ਆਬਾਦ ਕਿਰਾਏਦਾਰ ਖਟੜਾ ਸਕੂਲ ਅਤੇ ਮਨਵੀਰ ਸਿੰਘ ਉਰਫ ਹੈਪੀ ਵਾਸੀ ਪਿੰਡ ਭੱਲਮਾਜਰਾ ਨੂੰ 50 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰ ਥਾਣਾ ਸਰਹਿੰਦ ਵਿਖੇ ਐਨਡੀਪੀਐਸ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਹੈ।
ਡੀਐਸਪੀ ਕੁਲਬੀਰ ਸਿੰਘ ਨੇ ਦੱਸਿਆ ਕਿ ਵਾਰਡ ਨੰਬਰ 09, ਗੁਰੂ ਨਾਨਕ ਕਲੋਨੀ ਰੇਲਵੇ ਰੋਡ ਸਰਹਿੰਦ ਵਿਖੇ ਪੰਜਾਬ ਸਰਕਾਰ ਵੱਲੋਂ ਚਲਾਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਦੇ ਤਹਿਤ ਜਾਗਰੂਕਤਾ ਕੈਂਪ ਲਗਾਇਆ ਹੋਇਆ ਸੀ। ਜਿੱਥੇ ਸਮੂਹ ਮਹੱਲਾ ਨਿਵਾਸੀਆਂ ਨੇ ਕਿਹਾ ਕਿ ਬੰਦ ਪਏ ਖਟੜਾ ਸਕੂਲ ਵਿੱਚ ਜੋ ਕਿਰਾਏਦਾਰ ਰਹਿੰਦੇ ਹਨ। ਉਹ ਨਸ਼ਾ ਵੇਚਦੇ ਹਨ, ਜਿਸ 'ਤੇ ਥਾਣਾ ਸਰਹਿੰਦ ਦੀ ਪੁਲਿਸ ਨੇ ਕਾਰਵਾਈ ਕਰਦੇ ਹੋਏ ਮੋਮਿਨਾ ਅਤੇ ਮਨਵੀਰ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਮੋਮਿਨਾ ਬੰਦ ਪਏ ਖਟੜਾ ਸਕੂਲ ਦੇ ਕੁਆਰਟਰ ਨੰਬਰ 15 ਵਿੱਚ ਕਿਰਾਏ ਤੇ ਰਹਿੰਦੀ ਹੈ।
ਡੀਐਸਪੀ ਕੁਲਬੀਰ ਸਿੰਘ ਨੇ ਕਿਹਾ ਕਿ ਨਸ਼ਾ ਵੇਚਣ ਵਾਲਿਆਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਜੇਕਰ ਕਿਸੇ ਨੂੰ ਨਸ਼ਾ ਵੇਚਣ ਵਾਲੇ ਦਾ ਪਤਾ ਲੱਗਦਾ ਹੈ ਜਾ ਨਸ਼ਾ ਕਰਨ ਵਾਲੇ ਦਾ ਪਤਾ ਲੱਗਦਾ ਹੈ ਤਾਂ ਉਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਜਾਵੇ। ਸੂਚਨਾ ਦੇਣ ਵਾਲੇ ਦਾ ਨਾਮ ਪਤਾ ਗੁਪਤ ਰੱਖਿਆ ਜਾਵੇਗਾ। ਨਸ਼ਾ ਵੇਚਣ ਵਾਲੇ ਖਿਲਾਫ ਕਾਰਵਾਈ ਕੀਤੀ ਜਾਵੇਗੀ। ਅਤੇ ਨਸ਼ਾ ਕਰਨ ਵਾਲੇ ਨੂੰ ਨਸ਼ਾ ਛੜਾਓ ਕੇਂਦਰ ਵਿੱਚ ਦਾਖਲ ਕਰਵਾ ਕੇ ਉਸ ਦਾ ਇਲਾਜ ਕਰਵਾਇਆ ਜਾਵੇਗਾ।