- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹਾਈ ਕੋਰਟ ਵੱਲੋਂ ਪ੍ਰਿੰਸੀਪਲਾਂ ਦੀਆਂ ਤਰੱਕੀਆਂ ਲਈ ਰਾਹ ਪੱਧਰਾ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅਮਲੋਹ : ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਸੂਬਾ ਪ੍ਰਧਾਨ ਦਿਗਵਿਜੇਪਾਲ ਸ਼ਰਮਾ ਤੇ ਸੂਬਾ ਸਕੱਤਰ ਰੇਸ਼ਮ ਸਿੰਘ ਖੇਮੂਆਣਾ ਨੇ ਦੱਸਿਆ ਕਿ ਸਿੱਖਿਆ ਵਿਭਾਗ ਵਿਚਲੇ ਕੁਝ ਅੜਿੱਕਿਆਂ ਨੂੰ ਪਾਸੇ ਕਰਦੇ ਹੋਏ ਅੱਜ ਹਾਈ ਕੋਰਟ ਨੇ ਪ੍ਰਿੰਸੀਪਲਾਂ ਦੀਆਂ ਤਰੱਕੀਆਂ ਲਈ ਰਾਹ ਪੱਧਰਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਥੇਬੰਦੀ ਪ੍ਰਿੰਸੀਪਲਾਂ ਦੀਆਂ ਤਰੱਕੀਆਂ ਲਈ ਲੰਬੇ ਸਮੇਂ ਤੋਂ ਜਥੇਬੰਦਕ ਅਤੇ ਕਾਨੂੰਨੀ ਲੜਾਈ ਲੜ ਰਹੀ ਸੀ। ਇਸ ਤੋਂ ਪਹਿਲਾਂ ਪ੍ਰਿੰਸੀਪਲਾਂ, ਹੈਡਮਾਸਟਰਾਂ ਅਤੇ ਬੀਪੀਈਓਜ਼ ਦੀਆਂ ਤਰੱਕੀਆਂ ਵਿੱਚ ਪ੍ਰੋਮੋਸ਼ਨ ਕੋਟਾ 75:25 ਕਰਵਾਉਣ ਲਈ ਜਥੇਬੰਦੀ ਵੱਲੋਂ ਲੰਬੀ ਲੜਾਈ ਲੜੀ ਗਈ, ਜਿਸ ਨਾਲ ਸੀਨੀਅਰ ਲੈਕਚਰਾਰਾਂ, ਮਾਸਟਰ ਕਾਡਰ ਅਤੇ ਪ੍ਰਾਇਮਰੀ ਅਧਿਆਪਕਾਂ ਦੀਆਂ ਤਰੱਕੀਆਂ ਵਿੱਚ ਆਈ ਖੜੋਤ ਟੁੱਟਣ ਦੀ ਆਸ ਬੱਝੀ ਸੀ। ਪਰ ਕੁਝ ਲੋਕਾਂ ਨੇ ਹਾਈਕੋਰਟ ’ਚ ਜਾ ਕੇ ਤਰੱਕੀਆਂ ਉੱਪਰ ਸਟੇਅ ਕਰਵਾ ਦਿੱਤੀ ਸੀ।