ਸਟਾਫ਼ ਰਿਪੋਰਟਰ, ਫ਼ਤਹਿਗੜ੍ਹ ਸਾਹਿਬ : ਸ਼ੋ੍ਮਣੀ ਕਮੇਟੀ ਮੈਂਬਰ ਕਰਨੈਲ ਸਿੰਘ ਪੰਜੋਲੀ ਨੂੰ ਗੁਰੂ ਸਾਹਿਬ ਦੀ ਕਿਰਪਾ ਸਦਕਾ ਸਾਲਾਨਾ ਇਜਲਾਸ ਦੌਰਾਨ ਜਰਨਲ ਸਕੱਤਰ ਬਨਣ 'ਤੇ ਉਨਾਂ੍ਹ ਨੂੰ ਸਮਾਜਿਕ, ਧਾਰਮਿਕ, ਰਾਜਨੀਤਕ ਤੇ ਪੰਥਕ ਸੰਸਥਾਵਾਂ ਦੇ ਆਗੂਆਂ ਵੱਲੋਂ ਸਨਮਾਨਿਤ ਕੀਤਾ ਗਿਆ। ਪੰਜੋਲੀ ਨੇ ਕਿਹਾ ਇਹ ਸੇਵਾ ਗੁਰੂ ਪਾਤਿਸ਼ਾਹ ਜੀ ਦੀ ਬਖਸਿਸ਼ ਤੇ ਸਾਹਿਬਜ਼ਾਦਿਆਂ ਦੀ ਅਸੀਸ ਸਦਕਾ ਹੀ ਝੋਲੀ 'ਚ ਪਈ ਹੈ। ਉਨਾਂ੍ਹ ਕਿਹਾ ਜਨਰਲ ਸਕੱਤਰ ਬਣਨ ਉਪਰੰਤ ਉਨਾਂ੍ਹ ਦੀ ਜ਼ਿੰਮੇਵਾਰੀ ਹੁਣ ਹੋਰ ਵੀ ਵਧ ਗਈ ਹੈ। ਇਸ ਮੌਕੇ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਗਦੀਪ ਸਿੰਘ ਚੀਮਾ, ਸਾਬਕਾ ਵਿਧਾਇਕ ਦੀਦਾਰ ਸਿੰਘ ਭੱਟੀ, ਸ਼ੇਰ ਸਿੰਘ ਸਾਬਕਾ ਪ੍ਰਧਾਨ, ਸ਼ੋ੍ਮਣੀ ਕਮੇਟੀ ਮੈਂਬਰ ਅਵਤਾਰ ਸਿੰਘ ਰਿਆ, ਅਜਾਇਬ ਸਿੰਘ ਜਖ਼ਵਾਲੀ, ਸੁਰਜੀਤ ਸਿੰਘ ਸਾਹੀ, ਮੈਨੇਜਰ ਗੁਰਦੀਪ ਸਿੰਘ, ਸਰਬਜੀਤ ਸਿੰਘ, ਸੁਰਿੰਦਰ ਸਿੰਘ ਤੇ ਸੁਰਿੰਦਰ ਸਿੰਘ ਮੌਜੂਦ ਸਨ।