ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਨਾਲ ਗੁੰਡਾਗਰਦੀ ਵਧੀ : ਭੁੱਟਾ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਨਾਲ ਗੁੰਡਾਗਰਦੀ ਵਧੀ : ਭੁੱਟਾ
Publish Date: Fri, 10 Jul 2026 05:05 PM (IST)
Updated Date: Fri, 10 Jul 2026 05:06 PM (IST)
ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਫਤਹਿਗੜ੍ਹ ਸਾਹਿਬ ਦੇ ਮੁੱਖ ਸੇਵਾਦਾਰ ਬਲਜੀਤ ਸਿੰਘ ਭੁੱਟਾ ਨੇ ਪਿੰਡ ਖੇੜੀ ਭਾਈ ਕੀ ਵਿਖੇ ਪਬਲਿਕ ਮੀਟਿੰਗ ਦੌਰਾਨ ਕਿਹਾ ਕਿ ਕਾਂਗਰਸ ਦੇ ਰਾਜ ਵਿੱਚ ਸਿੱਖਾਂ ਤੇ ਪੰਜਾਬੀਆਂ ਨਾਲ ਬਹੁਤ ਵਧੀਕੀਆਂ ਹੋਈਆਂ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਨੂੰ ਕਰਜ਼ੇ ਦੇ ਭਾਰ ਹੇਠ ਦੱਬ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ, ਉਦੋਂ ਤੋਂ ਹੀ ਸੂਬੇ ਅੰਦਰ ਗੁੰਡਾਗਰਦੀ ਬਹੁਤ ਹੱਦ ਤੱਕ ਵਧ ਗਈ ਹੈ। ਇਸ ਸਰਕਾਰ ਦੇ ਰਾਜ ਵਿੱਚ ਸੜਕਾਂ ’ਤੇ ਖੁੱਲ੍ਹੇਆਮ ਗੁੰਡਾ ਅਨਸਰ ਲੋਕਾਂ ਨੂੰ ਕਤਲ ਕਰ ਰਹੇ ਹਨ ਅਤੇ ਪੁਲਿਸ ਇਸ ਤੋਂ ਨਜ਼ਰਾਂ ਫੇਰ ਕੇ ਬੈਠੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਰਾਜ ਦੌਰਾਨ ਪੰਜਾਬ ਵਿੱਚ ਕਾਨੂੰਨ ਦੀ ਵਿਵਸਥਾ ’ਤੇ ਸਵਾਲ ਖੜ੍ਹੇ ਹੋ ਰਹੇ ਹਨ ਅਤੇ ਪਿਛਲੇ ਸਾਢੇ ਚਾਰ ਸਾਲ ਵਿੱਚ ਪੰਜਾਬ ਵਿੱਚ ਵਿਕਾਸ ਨਹੀਂ ਹੋਇਆ, ਉਲਟਾ ਪੰਜਾਬ ਦਿਨੋ-ਦਿਨ ਕਰਜ਼ੇ ਵਿੱਚ ਡੁੱਬਦਾ ਜਾ ਰਿਹਾ ਹੈ। ਭੁੱਟਾ ਨੇ ਕਿਹਾ ਕਿ ਪੰਜਾਬ ਸਰਕਾਰ ਸੋਸ਼ਲ ਮੀਡੀਆ ਅਤੇ ਪ੍ਰਚਾਰ ਰਾਹੀਂ ਮੁੜ ਰਾਜ ਸੱਤਾ ਦੀ ਉਮੀਦ ਨਾਲ ਕੰਮ ਕਰ ਰਹੀ ਹੈ, ਜਦੋਂਕਿ ਉਸ ਦੀ ਇਸ ਸ਼ੋਸ਼ੇਬਾਜ਼ੀ ਦਾ ਪੰਜਾਬੀਆਂ ’ਤੇ ਕੋਈ ਅਸਰ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਬਹੁਤ ਸੂਝਵਾਨ ਹਨ ਅਤੇ ਉਹ ਲੁਟੇਰਿਆਂ ਨੂੰ ਮੂੰਹ ਨਹੀਂ ਲਾਉਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੋ ਕਿ ਚੋਣਾਂ ਤੋਂ ਪਹਿਲਾਂ ਮੁਲਾਜ਼ਮਾਂ, ਆਂਗਨਵਾੜੀ ਵਰਕਰਾਂ, ਕਿਸਾਨਾਂ ਅਤੇ ਹੋਰ ਵਰਗਾਂ ਦੇ ਲੋਕਾਂ ਨਾਲ ਧਰਨਿਆਂ ’ਤੇ ਬੈਠ ਕੇ ਉਨ੍ਹਾਂ ਨੂੰ ਮੰਗਾਂ ਪ੍ਰਵਾਨ ਹੋਣ ਦੇ ਲਾਰੇ ਲਾਉਂਦੇ ਸਨ, ਆਪਣੀ ਸਰਕਾਰ ਬਣਨ ’ਤੇ ਉਹ ਸਭ ਕੁਝ ਭੁਲਾ ਬੈਠੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਚੋਣਾਂ ਵਿੱਚ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਨੂੰ ਉਸ ਦੀ ਅਸਲ ਥਾਂ ਵਿਖਾਉਣਗੇ ਅਤੇ ਸੂਬੇ ਅੰਦਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾ ਕੇ ਸੂਬੇ ਨੂੰ ਫਿਰ ਵਿਕਾਸ ਦੀਆਂ ਬੁਲੰਦੀਆਂ ’ਤੇ ਪਹੁੰਚਾਉਣਗੇ। ਇਸ ਮੌਕੇ ਯੂਥ ਵਿੰਗ ਹਲਕਾ ਫਤਹਿਗੜ੍ਹ ਸਾਹਿਬ ਦੇ ਪ੍ਰਧਾਨ ਅਵਤਾਰ ਸਿੰਘ ਹਲੋਤਾਲੀ ਨੇ ਗਗਨਪ੍ਰੀਤ ਸਿੰਘ ਖੇੜੀ ਭਾਈ ਕੀ ਨੂੰ ਯੂਥ ਵਿੰਗ ਸ਼੍ਰੋਮਣੀ ਅਕਾਲੀ ਦਲ ਹਲਕਾ ਫਤਹਿਗੜ੍ਹ ਸਾਹਿਬ ਤੋਂ ਮੀਤ ਪ੍ਰਧਾਨ ਨਿਯੁਕਤ ਕੀਤਾ। ਇਸ ਮੌਕੇ ਸਰਕਲ ਬਡਾਲੀ ਅੱਲਾ ਸਿੰਘ ਦੇ ਪ੍ਰਧਾਨ ਸਰਬਜੀਤ ਸਿੰਘ ਡੰਗੇੜੀਆਂ, ਸਰਕਲ ਖੇੜਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਬਰਾਸ, ਯੂਥ ਵਿੰਗ ਪੰਜਾਬ ਦੀ ਕੋਰ ਕਮੇਟੀ ਮੈਂਬਰ ਹਰਪ੍ਰੀਤ ਸਿੰਘ ਝਿੰਜਰਾ, ਹਲਕਾ ਪ੍ਰਧਾਨ ਬੱਸੀ ਪਠਾਣਾਂ ਕਿਰਨਦੀਪ ਸਿੰਘ ਚੁੰਨੀ, ਮੀਤ ਪ੍ਰਧਾਨ ਬਲਵਿੰਦਰ ਸਿੰਘ ਝਾਮਪੁਰ, ਜ਼ਿਲ੍ਹਾ ਮੀਤ ਪ੍ਰਧਾਨ ਧਰਮਿੰਦਰ ਸਿੰਘ ਮੂਲੇਪੁਰ, ਨੰਬਰਦਾਰ ਹਰਿੰਦਰ ਸਿੰਘ ਦੁਬਾਲੀ, ਨਰਿੰਦਰ ਸਿੰਘ, ਗੁਰਪ੍ਰੀਤ ਸਿੰਘ, ਖੁਸ਼ਦੀਪ ਸਿੰਘ, ਸੁਖਮਨਪ੍ਰੀਤ ਸਿੰਘ, ਪਰਮਜੀਤ ਸਿੰਘ, ਕੁਲਵੀਰ ਸਿੰਘ, ਲਖਵਿੰਦਰ ਸਿੰਘ, ਮਨਜੀਤ ਸਿੰਘ, ਧੀਰ ਸਿੰਘ, ਪਵਿੱਤਰ ਸਿੰਘ, ਭਜਨ ਸਿੰਘ, ਅਸ਼ਮੀਤ ਸਿੰਘ, ਕਰਨਵੀਰ ਸਿੰਘ, ਹਰਬੰਸ ਸਿੰਘ, ਸਵਾਮੀ ਸਰਨ ਸਿੰਘ, ਗੁਰਮੁਖ ਸਿੰਘ, ਅਰਮਾਨ ਜੋਤ ਸਿੰਘ, ਅਰਸ਼ਦੀਪ ਸਿੰਘ, ਅਤਰ ਸਿੰਘ, ਹਾਕਮ ਸਿੰਘ, ਪਰਗਟ ਸਿੰਘ, ਭੁਪਿੰਦਰ ਸਿੰਘ, ਸੰਦੀਪ ਸਿੰਘ, ਤਨਵੀਰ ਸਿੰਘ, ਅਸ਼ਮੀਤ ਸਿੰਘ, ਗੁਰਧਿਆਨ ਸਿੰਘ ਅਤੇ ਬਲਜਿੰਦਰ ਸਿੰਘ ਆਦਿ ਮੌਜੂਦ ਸਨ।