ਲੜਕੀਆਂ ਨੂੰ ਸਰਵਾਈਕਲ ਕੈਂਸਰ ਤੋਂ ਬਚਾਉਣ ਲਈ ਐੱਚਪੀਵੀ ਟੀਕਾਕਰਨ ਜ਼ਰੂਰੀ : ਐੱਸਐੱਮਓ
ਲੜਕੀਆਂ ਨੂੰ ਸਰਵਾਈਕਲ ਕੈਂਸਰ ਤੋਂ ਬਚਾਉਣ ਲਈ ਐਚਪੀਵੀ ਟੀਕਾਕਰਨ ਜ਼ਰੂਰੀ : ਐਸਐਮਓ
Publish Date: Mon, 09 Mar 2026 05:47 PM (IST)
Updated Date: Mon, 09 Mar 2026 05:48 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਸਿਵਲ ਸਰਜਨ ਫਤਹਿਗੜ੍ਹ ਸਾਹਿਬ ਡਾ ਅਰਵਿੰਦ ਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲਾ ਹਸਪਤਾਲ ਦੇ ਸੀਨੀਅਰ ਮੈਡੀਕਲ ਅਫਸਰ ਡਾ. ਜਸਪ੍ਰੀਤ ਸਿੰਘ ਬੇਦੀ ਨੇ ਸਿਹਤ ਵਿਭਾਗ ਵੱਲੋਂ 90 ਦਿਨਾਂ ਲਈ ਚਲਾਈ ਜਾ ਰਹੀ ਐਚਪੀਵੀ ਟੀਕਾਕਰਨ ਮੁਹਿੰਮ ਨੂੰ ਲੈ ਕੇ ਮਲਟੀ ਪਰਪਜ ਹੈਲਥ ਸੁਪਰਵਾਈਜ਼ਰਾਂ, ਮਲਟੀ ਪਰਪਜ ਹੈਲਥ ਵਰਕਰਾਂ ਤੇ ਆਸ਼ਾ ਵਰਕਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਉਨ੍ਹਾਂ ਸਟਾਫ ਨੂੰ ਹਦਾਇਤ ਕੀਤੀ ਕਿ ਆਪੋ ਆਪਣੇ ਖੇਤਰ ਵਿਚ 14 ਤੋਂ 15 ਸਾਲ ਦੀ ਉਮਰ ਦੀਆਂ ਸਾਰੀਆਂ ਲੜਕੀਆਂ ਦਾ ਐਚਪੀਵੀ ਟੀਕਾਕਰਨ ਜ਼ਰੂਰ ਕਰਵਾਇਆ ਜਾਵੇ। ਉਨ੍ਹਾਂ ਦੱਸਿਆ ਕਿ ਇਹ ਟੀਕਾ ਲੜਕੀਆਂ ’ਚ ਬੱਚੇਦਾਨੀ ਦੇ ਮੂੰਹ ਦੇ ਕੈਂਸਰ ਯਾਨੀ ਸਰਵਾਈਕਲ ਕੈਂਸਰ ਤੋਂ ਬਚਾਉਂਦਾ ਹੈ ਅਤੇ ਮੁਹਿੰਮ ਦਾ ਮੁੱਖ ਉਦੇਸ਼ ਐਚਪੀਵੀ ਸੰਕ੍ਰਮਣ ਤੋਂ ਪਹਿਲਾਂ ਟੀਕਾਕਰਨ ਕਰਕੇ ਇਸ ਖਤਰਨਾਕ ਬਿਮਾਰੀ ਨੂੰ ਰੋਕਣਾ ਹੈ। ਉਨ੍ਹਾਂ ਇਸ ਨੂੰ ਧੀਆਂ ਲਈ ਸਿਹਤਮੰਦ ਅਤੇ ਕੈਂਸਰ ਮੁਕਤ ਭਵਿੱਖ ਦਾ ਸਭ ਤੋਂ ਸ਼ਕਤੀਸ਼ਾਲੀ ਉਪਾਅ ਦੱਸਿਆ। ਮੀਟਿੰਗ ’ਚ ਮਾਪਿਆਂ ਨੂੰ ਵੀ ਅਪੀਲ ਕੀਤੀ ਗਈ ਕਿ ਉਹ ਆਪਣੇ ਖੇਤਰ ਦੀਆਂ ਏਐਨਐਮ ਅਤੇ ਆਸ਼ਾ ਵਰਕਰਾਂ ਨਾਲ ਸੰਪਰਕ ਕਰਕੇ 14 ਸਾਲ ਦੀਆਂ ਲੜਕੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ। ਇਸ ਮੌਕੇ ਬੱਚਿਆਂ ਦੇ ਮਾਹਰ ਡਾ ਸਤਵਿੰਦਰ ਸਿੰਘ, ਜਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਅਮਨਪ੍ਰੀਤ ਸਿੰਘ ਸਮੇਤ ਵੱਖ ਵੱਖ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।