ਪੰਜਾਬ ਬਚਾਓ ਰੈਲੀ ਨੂੰ ਲੈ ਕੇ ਅਕਾਲੀ ਵਰਕਰਾਂ ਵਿੱਚ ਭਾਰੀ ਉਤਸ਼ਾਹ : ਰਾਜੂ ਖੰਨਾ
ਪੰਜਾਬ ਬਚਾਓ ਰੈਲੀ ਨੂੰ ਲੈ ਕੇ ਅਕਾਲੀ ਵਰਕਰਾਂ ਵਿੱਚ ਭਾਰੀ ਉਤਸ਼ਾਹ : ਰਾਜੂ ਖੰਨਾ
Publish Date: Wed, 25 Feb 2026 05:18 PM (IST)
Updated Date: Wed, 25 Feb 2026 05:19 PM (IST)

ਫ਼ਾਈਲ : 2 ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਰਾਜੂ ਖੰਨਾ 25 ਮਾਰਚ ਦੀ ਰੈਲੀ ਸਬੰਧੀ ਅਮਲੋਹ ਸ਼ਹਿਰ ਦੀ ਲੀਡਰਸ਼ਿਪ ਨਾਲ ਮੀਟਿੰਗ ਕਰਦੇ ਹੋਏ। ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸਰਹਿੰਦ : ਸ਼੍ਰੋਮਣੀ ਅਕਾਲੀ ਦਲ ਵੱਲੋਂ 25 ਮਾਰਚ ਨੂੰ ਹਲਕਾ ਅਮਲੋਹ ਵਿਚ ਕੀਤੀ ਜਾਣ ਵਾਲੀ ਵਿਸ਼ਾਲ ਪੰਜਾਬ ਬਚਾਓ ਰੈਲੀ ਨੂੰ ਲੈ ਕੇ ਹਲਕੇ ਦੇ ਵਰਕਰਾਂ ਤੇ ਆਗੂਆਂ ਵਿਚ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸੂਬੇ ਭਰ ਵਿਚ ਚੱਲ ਰਹੀਆਂ ਇਨ੍ਹਾਂ ਰੈਲੀਆਂ ਦਾ ਮਕਸਦ ਪੰਜਾਬ ਨੂੰ ਮੁੜ ਲੀਹਾਂ ਤੇ ਲਿਆਉਣਾ ਅਤੇ ਮੌਜੂਦਾ ਹਾਲਾਤ ਤੋਂ ਲੋਕਾਂ ਨੂੰ ਜਾਗਰੂਕ ਕਰਨਾ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਰੈਲੀ ਦੇ ਪ੍ਰਬੰਧਾਂ ਸਬੰਧੀ ਪਾਰਟੀ ਦਫ਼ਤਰ ਵਿਚ ਇਕ ਮੀਟਿੰਗ ਦੌਰਾਨ ਕੀਤਾ। ਰਾਜੂ ਖੰਨਾ ਨੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ 25 ਮਾਰਚ ਨੂੰ ਹੋਣ ਵਾਲੀ ਰੈਲੀ ਵਿਚ ਵੱਡੀ ਗਿਣਤੀ ਵਿਚ ਸ਼ਾਮਲ ਹੋ ਕੇ ਇਸ ਨੂੰ ਇਤਿਹਾਸਕ ਬਣਾਉਣ ਅਤੇ ਪਾਰਟੀ ਨੂੰ ਹਲਕੇ ਅੰਦਰ ਹੋਰ ਮਜ਼ਬੂਤ ਕਰਨ ਵਿੱਚ ਯੋਗਦਾਨ ਪਾਉਣ। ਇਸ ਮੀਟਿੰਗ ਵਿਚ ਸੀਨੀਅਰ ਆਗੂ ਕਰਮਜੀਤ ਸਿੰਘ ਭਗੜਾਣਾ, ਕੈਪਟਨ ਜਸਵੰਤ ਸਿੰਘ ਬਾਜਵਾ, ਯੂਥ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਕੰਵਲਜੀਤ ਸਿੰਘ ਗਿੱਲ, ਸ਼ਹਿਰੀ ਪ੍ਰਧਾਨ ਰਾਕੇਸ਼ ਕੁਮਾਰ ਸ਼ਾਹੀ, ਸੁਖਵਿੰਦਰ ਸਿੰਘ ਕਾਲਾ ਅਰੌੜਾ, ਪਰਮਿੰਦਰ ਸਿੰਘ ਨੀਟਾ ਸੰਧੂ, ਹਲਕਾ ਪ੍ਰਧਾਨ ਡਾ. ਅਰੁਜਨ ਸਿੰਘ ਅਮਲੋਹ, ਮਿੰਟੂ ਅਰੌੜਾ, ਗੁਰਦੀਪ ਸਿੰਘ ਮੰਡੋਫਲ, ਗੁਰਦੀਪ ਸਿੰਘ ਬੱਬੀ, ਬਲਵੰਤ ਸਿੰਘ ਮਾਨ, ਬਲਤੇਜ਼ ਸਿੰਘ ਸਾਬਕਾ ਕੌਂਸਲਰ, ਮਨਜੀਤ ਸਿੰਘ ਕੈਂਥ, ਸੁਰਿੰਦਰ ਸਿੰਘ ਜੇ ਈ, ਗੁਰਪ੍ਰੀਤ ਸਿੰਘ ਗੁਰੀ, ਗੁਰਮੇਲ ਸਿੰਘ ਅਮਲੋਹ ਸਮੇਤ ਸ਼ਹਿਰ ਵਾਸੀ ਵੱਡੀ ਗਿਣਤੀ ਵਿੱਚ ਮੌਜੂਦ ਸਨ।