- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਸਰਕਾਰ ਦੀ ਰਾਏ ਨੂੰ ਅਣਡਿੱਠ ਕਰਨਾ ਤਾਨਾਸ਼ਾਹੀ : ਟਿਵਾਣਾ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਅਕਾਲੀ ਦਲ ਅੰਮ੍ਰਿਤਸਰ ਦੇ ਆਗੂ ਇਕਬਾਲ ਸਿੰਘ ਟਿਵਾਣਾ ਨੇ ਕਿਹਾ ਕਿ ਹਾਈ ਕੋਰਟ ਦੇ ਮੁੱਖ ਜੱਜ ਦੀ ਨਿਯੁਕਤੀ ਸਮੇਂ ਪੰਜਾਬ ਸਰਕਾਰ ਦੀ ਰਾਏ ਨੂੰ ਨਜ਼ਰਅੰਦਾਜ਼ ਕਰਨਾ ਕੇਂਦਰ ਸਰਕਾਰ ਦੀ ਤਾਨਾਸ਼ਾਹੀ ਸੋਚ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਕੋਲਜੀਅਮ ਦੇ ਨਿਯਮਾਂ ਅਨੁਸਾਰ ਸਬੰਧਤ ਰਾਜ ਸਰਕਾਰ ਦੀ ਰਾਏ ਪ੍ਰਾਪਤ ਕਰਨ ਦਾ ਨਿਯਮ ਦਰਜ ਹੈ, ਪਰ ਕੇਂਦਰ ਵੱਲੋਂ ਇਸ ਨੂੰ ਅਣਡਿੱਠ ਕਰਨਾ ਪੰਜਾਬ ਵਿਰੋਧੀ ਅਮਲ ਹੈ ਜਿਸ ਕਾਰਨ ਸਿੱਖ ਕੌਮ ਅਤੇ ਪੰਜਾਬ ਨਿਵਾਸੀਆਂ ਵਿੱਚ ਭਾਰੀ ਰੋਹ ਪਾਇਆ ਜਾ ਰਿਹਾ ਹੈ। ਉਨ੍ਹਾਂ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਸਵਾਲ ਕਰਦਿਆਂ ਕਿਹਾ ਕਿ ਜਿਵੇਂ ਹੋਰ ਰਾਜਾਂ ਵੱਲੋਂ ਪ੍ਰਵਾਸੀਆਂ ਦੇ ਅਧਾਰ ਕਾਰਡ, ਨੌਕਰੀਆਂ ਅਤੇ ਜ਼ਮੀਨਾਂ ਦੀ ਖ਼ਰੀਦ ਨੂੰ ਲੈ ਕੇ ਕਾਨੂੰਨ ਬਣਾਏ ਗਏ ਹਨ, ਉਸੇ ਤਰ੍ਹਾਂ ਪੰਜਾਬ ਸਰਕਾਰ ਅਜਿਹੇ ਸਖ਼ਤ ਕਾਨੂੰਨ ਲਾਗੂ ਕਿਉਂ ਨਹੀਂ ਕਰ ਰਹੀ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬੀ ਅਤੇ ਸਿੱਖ ਕੌਮ ਕਦੇ ਵੀ ਪੰਜਾਬ ਦੀ ਡੈਮੋਗ੍ਰਾਫੀ ਨੂੰ ਬਦਲਣ ਦੀਆਂ ਸਾਜ਼ਿਸ਼ਾਂ ਨੂੰ ਬਰਦਾਸ਼ਤ ਨਹੀਂ ਕਰਨਗੇ ਅਤੇ ਸੂਬੇ ਦੇ ਹੱਕਾਂ ਲਈ ਹਮੇਸ਼ਾ ਡਟ ਕੇ ਖੜ੍ਹੇ ਰਹਿਣਗੇ।