ਪੱਤਰ ਪ੍ਰਰੇਰਕ, ਫ਼ਤਹਿਗੜ੍ਹ ਸਾਹਿਬ : ਸਰਹਿੰਦ ਪੁਲਿਸ ਨੇ ਮੋਟਰਸਾਈਕਲ ਚਾਲਕ ਨੂੰ ਪਾਬੰਦੀਸ਼ੁਦਾ ਟੀਕਿਆਂ ਸਮੇਤ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਗਿ੍ਫ਼ਤਾਰ ਕੀਤੇ ਵਿਅਕਤੀ ਦੀ ਪਛਾਣ ਦਿਲਬਾਗ ਸਿੰਘ ਵਾਸੀ ਸਾਨੀਪੁਰ ਰੋਡ ਸਰਹਿੰਦ ਵਜੋਂ ਹੋਈ। ਏਐੱਸਆਈ ਅਮਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਉਕਤ ਵਿਅਕਤੀ ਟੀਕੇ ਵੇਚਦਾ ਹੈ ਤੇ ਅੱਜ ਉਹ ਮੋਟਰਸਾਈਕਲ 'ਤੇ ਟੀਕੇ ਲਿਆਉਣ ਗਿਆ ਹੋਇਆ ਹੈ। ਇਸ 'ਤੇ ਕਾਰਵਾਈ ਕਰਦਿਆਂ ਉਨ੍ਹਾਂ ਸਮੇਤ ਪੁਲਿਸ ਪਾਰਟੀ ਰਾਤ ਕਰੀਬ 8:30 ਵਜੇ ਜੀਟੀ ਰੋਡ 'ਤੇ ਸਥਿਤ ਪਟਰੋਲ ਪੰਪ ਨਜ਼ਦੀਕ ਨਾਕਾਬੰਦੀ ਕਰਕੇ ਜਦੋਂ ਉਕਤ ਵਿਅਕਤੀ ਨੂੰ ਰੋਕ ਕੇ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ ਪਾਬੰਦੀਸ਼ੁਦਾ 75 ਟੀਕੇ ਬਰਾਮਦ ਹੋਏ। ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।