ਲਵਾਰਸ ਕਾਰ ’ਚੋਂ ਨਾਜਾਇਜ਼ ਸ਼ਰਾਬ ਬਰਾਮਦ
ਲਵਾਰਸ ਕਾਰ ’ਚੋਂ ਨਜ਼ਾਇਜ ਸ਼ਰਾਬ ਬਰਾਮਦ
Publish Date: Sun, 08 Mar 2026 07:00 PM (IST)
Updated Date: Sun, 08 Mar 2026 07:03 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਬਡਾਲੀ ਆਲਾ ਸਿੰਘ ਪੁਲਿਸ ਨੇ ਲਵਾਰਸ ਖੜ੍ਹੀ ਕਾਰ ’ਚੋਂ ਨਾਜਾਇਜ਼ ਸ਼ਰਾਬ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਨੇ ਗਸ਼ਤ ਦੌਰਾਨ ਪਿੰਡ ਮਕਾਰੋਂਪੁਰ ਵਿਚ ਲਵਾਰਸ ਖੜ੍ਹੀ ਕਾਰ ਦੀ ਤਲਾਸ਼ੀ ਲਈ ਤਾਂ ਉਸ ’ਚੋਂ ਸ਼ਰਾਬ ਦੀਆਂ ਚੰਡੀਗੜ੍ਹ ਮਾਰਕਾ 240 ਬੋਤਲਾਂ ਬਰਾਮਦ ਹੋਇਆਂ। ਪੁਲਿਸ ਨੇ ਇਸ ਮਾਮਲੇ ਵਿਚ ਕੇਸ ਦਰਜ ਕਰਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।