ਪੱਤਰ ਪੇ੍ਰਰਕ, ਖਮਾਣੋਂ : ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ (ਕੰਨਿਆ) ਸਕੂਲ ਗੋਸਲਾਂ 'ਚ ਅਕਾਦਮਿਕ ਖੇਤਰ 'ਚ ਪੁਜੀਸ਼ਨਾਂ ਪ੍ਰਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਵੰਡੇ ਗਏ। ਇਨਾਂ੍ਹ ਸਾਰੇ ਇਨਾਮਾਂ ਲਈ ਰਾਸ਼ੀ ਪ੍ਰਵਾਸੀ ਭਾਰਤੀ ਮਲਕੀਤ ਸਿੰਘ ਯੂਐੱਸਏ ਦੇ ਪਰਿਵਾਰ ਵੱਲੋਂ ਦਾਨ ਕੀਤੀ ਗਈ। ਇਸ ਮੌਕੇ ਕਰਵਾਏ ਸਮਾਗਮ 'ਚ ਹਲਕਾ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀੇ। ਸਮਾਗਮ ਦੀ ਸ਼ੁਰੂਆਤ 'ਚ ਸਕੂਲ ਪਿੰ੍ਸੀਪਲ ਸੰਜੀਵ ਕੁਮਾਰ ਸੱਦੀ ਨੇ ਸਾਰੇ ਆਏ ਮਹਿਮਾਨਾਂ ਨੂੰ ਜੀ ਆਇਆ ਕਿਹਾ। ਇਸ ਮੌਕੇ ਵਿਧਾਇਕ ਜਗਤਾਰ ਸਿੰਘ ਨੇ ਆਪਣੇ ਭਾਸ਼ਣ ਦੌਰਾਨ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਸਰਕਾਰ ਵੱਲੋਂ ਕੀਤੇ ਜਾਣ ਵਾਲੇ ਕੰਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਤੇ ਪੁਜੀਸ਼ਨਾਂ ਪ੍ਰਰਾਪਤ ਵਿਦਿਆਰਥੀਆਂ ਅਤੇ ਉਨਾਂ੍ਹ ਦੇ ਮਾਪਿਆਂ ਨੂੰ ਮੁਬਾਰਕਬਾਦ ਵੀ ਦਿੱਤੀ। ਸਮਾਗਮ ਦੌਰਾਨ ਸਕੂਲ ਦੀ ਵਿਦਿਆਰਥਣ ਜਸਪ੍ਰਰੀਤ ਕੌਰ ਵੱਲੋਂ ਬਾਰ੍ਹਵੀਂ ਬੋਰਡ ਪ੍ਰਰੀਖਿਆ 'ਚ 488 ਅੰਕ ਪ੍ਰਰਾਪਤ ਕਰਕੇ ਪੰਜਾਬ ਵਿੱਚੋਂ ਦਸਵਾਂ ਰੈਂਕ ਪ੍ਰਰਾਪਤ ਕਰਨ ਤੇ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਛੇਵੀਂ ਤੋਂ ਬਾਰਵੀਂ ਜਮਾਤ ਤੱਕ ਦੀਆਂ ਪਹਿਲੇ ਤਿੰਨ ਸਥਾਨ ਪ੍ਰਰਾਪਤ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਨਕਦ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ। ਸਟੇਜ਼ ਸਕੱਤਰ ਦੀ ਭੂਮਿਕਾ ਹਰਪਿੰਦਰ ਸਿੰਘ ਸ਼ਾਹੀ ਨੇ ਨਿਭਾਈ। ਸਮਾਗਮ ਦੇ ਅਖੀਰ 'ਚ ਭਿੰਦਰ ਸਿੰਘ ਸੈਕਟਰੀ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸਰਪੰਚ ਮੇਜਰ ਸਿੰਘ, ਮਨਜੀਤ ਕੌਰ ਨੰਬਰਦਾਰ, ਭੁਪਿੰਦਰ ਸਿੰਘ ਖਜ਼ਾਨਚੀ, ਕੁਲਵੀਰ ਸਿੰਘ ਪੰਚ, ਗੁਰਪ੍ਰਰੀਤ ਸਿੰਘ, ਜਗਰੂਪ ਸਿੰਘ, ਜਸਪਾਲ ਸਿੰਘ ਪੰਚ, ਪੇ੍ਮ ਸਿੰਘ ਪੰਚ, ਜਗਰੂਪ ਸਿੰਘ ਆਦਿ ਮੌਜੂਦ ਸਨ।