ਪੰਜਾਬ ਦੇ ਕਿਸਾਨਾਂ ਲਈ ਜ਼ਰੂਰੀ ਖ਼ਬਰ: ਸਰਕਾਰੀ ਯੋਜਨਾਵਾਂ ਤੇ ਸਬਸਿਡੀ ਦਾ ਲਾਭ ਲੈਣ ਲਈ ਜਲਦ ਬਣਵਾਓ 'ਕਿਸਾਨ ਆਈਡੀ', ਜਾਣੋ ਪੂਰਾ ਤਰੀਕਾ
ਮੁੱਖ ਖੇਤੀਬਾੜੀ ਅਫ਼ਸਰ ਡਾ. ਜਗਦੇਵ ਸਿੰਘ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਰਕਾਰੀ ਖੇਤੀਬਾੜੀ ਯੋਜਨਾਵਾਂ ਦਾ ਲਾਭ ਲੈਣ ਲਈ ਆਪਣੀ ਕਿਸਾਨ ਆਈਡੀ ਜਲਦ ਤੋਂ ਜਲਦ ਬਣਵਾਉਣ।
Publish Date: Wed, 09 Sep 2026 11:14 AM (IST)
Updated Date: Wed, 09 Sep 2026 11:16 AM (IST)
ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਮੁੱਖ ਖੇਤੀਬਾੜੀ ਅਫ਼ਸਰ ਡਾ. ਜਗਦੇਵ ਸਿੰਘ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਰਕਾਰੀ ਖੇਤੀਬਾੜੀ ਯੋਜਨਾਵਾਂ ਦਾ ਲਾਭ ਲੈਣ ਲਈ ਆਪਣੀ ਕਿਸਾਨ ਆਈਡੀ ਜਲਦ ਤੋਂ ਜਲਦ ਬਣਵਾਉਣ।
ਉਨ੍ਹਾਂ ਦੱਸਿਆ ਕਿ ਡਿਜ਼ੀਟਲ ਪਛਾਣ ਤਿਆਰ ਹੋਣ ਨਾਲ ਕਿਸਾਨਾਂ ਨੂੰ ਪੀਐਮ ਕਿਸਾਨ ਸਨਮਾਨ ਨਿਧੀ, ਖੇਤੀ ਮਸ਼ੀਨਰੀ ‘ਤੇ ਸਬਸਿਡੀ ਅਤੇ ਫ਼ਸਲੀ ਵਿਭਿੰਨਤਾ ਸਮੇਤ ਵੱਖ-ਵੱਖ ਸਕੀਮਾਂ ਦਾ ਲਾਭ ਪ੍ਰਾਪਤ ਕਰਨ ਵਿੱਚ ਕਿਸੇ ਕਿਸਮ ਦੀ ਦਿੱਕਤ ਪੇਸ਼ ਨਹੀਂ ਆਵੇਗੀ। ਇਸ ਨਾਲ ਸਰਕਾਰੀ ਸਹੂਲਤਾਂ ਦੀ ਪਹੁੰਚ ਪਾਰਦਰਸ਼ੀ ਬਣੇਗੀ। ਉਨ੍ਹਾਂ ਕਿਹਾ ਕਿ ਇਸ ਵਾਸਤੇ ਕਿਸਾਨ ਕਿਸੇ ਵੀ ਸਮੱਸਿਆ ਦੀ ਸੂਰਤ ਵਿਚ ਨੇੜਲੇ ਖੇਤੀਬਾੜੀ ਦਫ਼ਤਰ ਨਾਲ ਸੰਪਰਕ ਕਰਨ।