ਵੋਟਰਾਂ ਲਈ ਅਹਿਮ ਖ਼ਬਰ: ਭਲਕੇ 26 ਮਈ ਨੂੰ ਹੋਣ ਵਾਲੀਆਂ ਚੋਣਾਂ 'ਚ EPIC ਕਾਰਡ ਤੋਂ ਇਲਾਵਾ 15 ਹੋਰ ਦਸਤਾਵੇਜ਼ਾਂ ਨਾਲ ਵੀ ਪਾ ਸਕੋਗੇ ਵੋਟ
ਉਨ੍ਹਾਂ ਕਿਹਾ ਕਿ ਚੋਣ ਪ੍ਰਕਿਰਿਆ ਨੂੰ ਸੁਚਾਰੂ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਵੋਟਿੰਗ ਵਾਲੇ ਦਿਨ ਆਪਣੇ ਨਾਲ ਲਾਜ਼ਮੀ ਪਛਾਣ ਦਸਤਾਵੇਜ਼ ਜ਼ਰੂਰ ਲੈ ਕੇ ਆਉਣ ਤਾਂ ਜੋ ਕਿਸੇ ਕਿਸਮ ਦੀ ਅਸੁਵਿਧਾ ਤੋਂ ਬਚਿਆ ਜਾ ਸਕੇ।
Publish Date: Mon, 25 May 2026 01:58 PM (IST)
Updated Date: Mon, 25 May 2026 02:11 PM (IST)
ਫਤਹਿਗੜ੍ਹ ਸਾਹਿਬ: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ.ਸੋਨਾ ਥਿੰਦ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਆਮ ਚੋਣਾਂ-2026 ਲਈ ਵੋਟਰਾਂ ਦੀ ਪਛਾਣ ਸਬੰਧੀ ਜ਼ਰੂਰੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ 26 ਮਈ ਨੂੰ ਪੈਣ ਵਾਲੀਆਂ ਵੋਟਾਂ ਲਈ ਵੋਟਰ ਆਪਣੀ ਪਛਾਣ ਲਈ ਇਲੈਕਟੋਰਲ ਫੋਟੋ ਆਈਡੈਂਟੀਟੀ ਕਾਰਡ (EPIC) ਤੋਂ ਇਲਾਵਾ ਹੋਰ ਵਿਕਲਪਿਕ ਦਸਤਾਵੇਜ਼ ਵੀ ਵਰਤ ਸਕਣਗੇ।
ਉਨ੍ਹਾਂ ਦੱਸਿਆ ਕਿ ਜਿਨ੍ਹਾਂ ਵੋਟਰਾਂ ਕੋਲ ਈਪਿਕ ਕਾਰਡ ਉਪਲਬਧ ਹੈ, ਉਹ ਆਪਣੇ ਕਾਰਡ ਰਾਹੀਂ ਵੋਟ ਪਾ ਸਕਣਗੇ। ਇਸ ਤੋਂ ਇਲਾਵਾ ਜਿਨ੍ਹਾਂ ਵੋਟਰਾਂ ਕੋਲ ਈਪਿਕ ਕਾਰਡ ਨਹੀਂ ਹੈ, ਉਹ ਆਧਾਰ ਕਾਰਡ, ਭਾਰਤੀ ਪਾਸਪੋਰਟ, ਡਰਾਈਵਿੰਗ ਲਾਇਸੈਂਸ, ਫੋਟੋ ਵਾਲਾ ਪੈਨ ਕਾਰਡ, ਮਗਨਰੇਗਾ ਜਾਬ ਕਾਰਡ, ਰਾਸ਼ਨ ਕਾਰਡ/ਨੀਲਾ ਕਾਰਡ, ਫੋਟੋ ਸਮੇਤ ਆਰਮਜ਼ ਲਾਇਸੈਂਸ, ਪੈਨਸ਼ਨ ਦਸਤਾਵੇਜ਼, ਆਜ਼ਾਦੀ ਘੁਲਾਟੀਏ ਪਛਾਣ ਪੱਤਰ, ਬੈਂਕ ਜਾਂ ਡਾਕਖਾਨੇ ਦੀ ਫੋਟੋ ਵਾਲੀ ਪਾਸਬੁੱਕ, ਮਜ਼ਦੂਰੀ ਮੰਤਰਾਲੇ ਵੱਲੋਂ ਜਾਰੀ ਹੈਲਥ ਇੰਸ਼ੋਰੈਂਸ ਸਮਾਰਟ ਕਾਰਡ, ਸੰਸਦ ਮੈਂਬਰਾਂ ਅਤੇ ਵਿਧਾਇਕਾਂ ਨੂੰ ਜਾਰੀ ਸਰਕਾਰੀ ਪਛਾਣ ਪੱਤਰ, ਯੂਨੀਕ ਡਿਸਏਬਿਲਟੀ ਆਈਡੀ ਕਾਰਡ (UDID), ਕੇਂਦਰ/ਰਾਜ ਸਰਕਾਰ, ਪੀਐੱਸਯੂ ਜਾਂ ਪਬਲਿਕ ਲਿਮਟਿਡ ਕੰਪਨੀਆਂ ਵੱਲੋਂ ਜਾਰੀ ਸਰਵਿਸ ਆਈਡੀ ਕਾਰਡ ਅਤੇ ਮਾਨਤਾ ਪ੍ਰਾਪਤ ਵਿਦਿਅਕ ਸੰਸਥਾਵਾਂ ਵੱਲੋਂ ਜਾਰੀ ਵਿਦਿਆਰਥੀ ਪਛਾਣ ਪੱਤਰ ਦੀ ਵਰਤੋਂ ਕਰ ਸਕਦੇ ਹਨ।