ਲਖਵੀਰ ਸਿੰਘ,ਮੰਡੀ ਗੋਬਿੰਦਗੜ੍ਹ: ਥਾਣਾ ਮੰਡੀ ਗੋਬਿੰਦਗੜ੍ਹ ਦੇ ਮੁਖੀ ਆਕਾਸ਼ ਦੱਤ ਨੇ ਕਿਹਾ ਕਿ ਜ਼ਿਲ੍ਹਾ ਪੁਲਿਸ ਮੁਖੀ ਫ਼ਤਹਿਗੜ੍ਹ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮਾੜੇ ਅਨਸਰਾਂ ਅਤੇ ਨਸ਼ਿਆਂ ਖਿਲਾਫ਼ ਵਿਸ਼ੇਸ ਮੁਹਿੰਮ ਚਲਾਈ ਗਈ ਹੈ, ਜਿਸ ਦੌਰਾਨ ਨਸ਼ੇ ਦੇ ਸੌਦਾਗਰਾਂ ਅਤੇ ਮਾੜੇ ਅਨਸਰਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨਾਂ੍ਹ ਨਸ਼ਿਆਂ ਦੇ ਖਾਤਮੇ ਲਈ ਮਾਪਿਆਂ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਸਬੰਧੀ ਕੋਈ ਵੀ ਜਾਣਕਾਰੀ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ। ਉਨਾਂ੍ਹ ਦੱਸਿਆ ਕਿ ਸੂਚਨਾ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ। ਉਨਾਂ੍ਹ ਨੌਜਵਾਨ ਪੀੜ੍ਹੀ ਨੂੰ ਵੀ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ।