ਲਖਵੀਰ ਸਿੰਘ, ਮੰਡੀ ਗੋਬਿੰਦਗੜ੍ਹ : ਮੰਡੀ ਗੋਬਿੰਦਗੜ੍ਹ ਦੇ ਨੈਸ਼ਨਲ ਹਾਈਵੇਅ ਸਰਵਿਸ ਰੋਡ 'ਤੇ ਪੈਂਦੇ ਆਈਸੀਆਈ ਬੈਂਕ ਦੇ ਬਾਹਰ ਇੱਕ ਕਾਲੇ ਰੰਗ ਦੀ ਕਾਰ ਵਿੱਚੋਂ ਸ਼ੀਸ਼ਾ ਤੋੜ ਕੇ ਅਣਪਛਾਤੇ ਵਿਅਕਤੀਆਂ ਵੱਲੋਂ ਡੇਢ ਲੱਖ ਰੁਪਏ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸੰਬੰਧੀ ਮੰਡੀ ਗੋਬਿੰਦਗੜ੍ਹ ਪੁਲਿਸ ਨੂੰ ਸੂਚਿਤ ਕੀਤਾ ਗਿਆ ਹੈ। ਮਾਮਲੇ ਦੀ ਜਾਂਚ ਕਰ ਰਹੇ ਏਐੱਸਆਈ ਹਰਬੰਸ ਸਿੰਘ ਨੇ ਦੱਸਿਆ ਕਿ ਇਸ ਘਟਨਾ ਸਬੰਧੀ ਮੌਕੇ ਦਾ ਦੌਰਾ ਕੀਤਾ ਗਿਆ ਹੈ ਅਤੇ ਸ਼ਿਕਾਇਤ ਕਰ ਦਿੱਤੀ ਗਈ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ।

ਸੂਤਰਾਂ ਅਨੁਸਾਰ ਆਈਸੀਆਈਸੀਆਈ ਬੈਂਕ ਦੇ ਬਾਹਰ ਖੜ੍ਹੀ ਇੱਕ ਕਾਰ ਦਾ ਅਗਲੀ ਸੀਟ ਦਾ ਕੰਡਕਟਰ ਸਾਈਡ ਦਾ ਸੀਸ਼ਾ ਤੋੜ ਕੇ ਚੋਰਾਂ ਵੱਲੋਂ ਕਾਰ ਵਿਚ ਪਈ ਡੇਢ ਲੱਖ ਰੁਪਏ ਦੀ ਰਾਸ਼ੀ ਗਾਇਬ ਕੀਤੀ ਗਈ। ਖ਼ਬਰ ਲਿਖੇ ਜਾਣ ਤਕ ਇਸ ਦਾ ਕੋਈ ਸੁਰਾਗ਼ ਨਹੀਂ ਲੱਗ ਸਕਿਆ। ਸੂਤਰਾਂ ਅਨੁਸਾਰ ਇਸ ਮਾਮਲੇ ਸਬੰਧੀ ਸੀਸੀਟੀਵੀ ਕੈਮਰਿਆਂ ਦੀਆਂ ਫੁਟੇਜ਼ ਵੀ ਲਈਆਂ ਜਾ ਰਹੀਆਂ ਹਨ ਤਾਂ ਜੋ ਚੋਰਾਂ ਦੇ ਗਰੋਹ ਬਾਰੇ ਜਾਣਕਾਰੀ ਮਿਲ ਸਕੇਂ। ਕਾਰ ਦੇ ਟੁੱਟੇ ਸ਼ੀਸ਼ੇ ਦੀ ਫੋਟੋਆਂ ਵੀ ਸ਼ੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ।

Posted By: Jagjit Singh