- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੰਗਤਪੁਰ ਸੋਢੀਆਂ ਸਕੂਲ ਵਿਖੇ ਤਿੰਨ ਨਵੀਆਂ ਲੈਬਾਂ ਦਾ ਉਦਘਾਟਨ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਹਲਕਾ ਫਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸੰਗਤਪੁਰ ਸੋਢੀਆਂ ਵਿਖੇ ਕਰੀਬ 48 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਈਆਂ ਤਿੰਨ ਨਵੀਆਂ ਲੈਬਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਵਿਧਾਇਕ ਲਖਬੀਰ ਸਿੰਘ ਰਾਏ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਨੂੰ ਮੁੱਖ ਤਰਜੀਹ ਦਿੰਦਿਆਂ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ, ਸਿੱਖਿਆ ਦੇ ਮਿਆਰ ਤੇ ਵਿਦਿਆਰਥੀਆਂ ਨੂੰ ਆਧੁਨਿਕ ਸਹੂਲਤਾਂ ਪ੍ਰਦਾਨ ਕਰਨ ਲਈ ਵੱਡੇ ਪੱਧਰ ’ਤੇ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਕੂਲ ਆਫ਼ ਐਮੀਨੈਂਸ ਰਾਹੀਂ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਤੇ ਉੱਚ ਸਿੱਖਿਆ ਲਈ ਬਿਹਤਰ ਤਿਆਰੀ ਦੇ ਮੌਕੇ ਮਿਲ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਜੇਈਈ ਤੇ ਨੀਟ ਵਰਗੀਆਂ ਮੁਕਾਬਲਾ ਪ੍ਰੀਖਿਆਵਾਂ ਦੀ ਤਿਆਰੀ ਵਾਸਤੇ ਆਨਲਾਈਨ ਕੋਚਿੰਗ ਦਾ ਖ਼ਾਸ ਪ੍ਰਬੰਧ ਕੀਤਾ ਗਿਆ ਹੈ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰਾਜ ਦਵਿੰਦਰ ਲਾਡੀ, ਲਖਬੀਰ ਸਿੰਘ ਬਧੌਛੀ, ਸਰਪੰਚ ਗੁਰਜੰਟ ਸਿੰਘ, ਪ੍ਰਿੰਸੀਪਲ ਹਰਦੀਪ ਕੌਰ, ਸਕੂਲ ਇੰਚਾਰਜ ਸੰਦੀਪ ਸੂਦ, ਲੈਕਚਰਾਰ ਗੁਰਸਤਵੀਰ ਕੌਰ, ਕੁਲਜਿੰਦਰ ਕੌਰ, ਨਰਿੰਦਰ ਨੰਨੂ, ਸੁਰੇਸ਼ ਕੁਮਾਰ ਬੰਟੀ, ਦਵਿੰਦਰ ਸਿੰਘ, ਹਰਜੀਤ ਸਿੰਘ ਹੈਪੀ ਅਤੇ ਕੈਪਟਨ ਲਖਬੀਰ ਸਿੰਘ ਮੌਜੂਦ ਸਨ।