- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਿੰਡ ਝੰਬਾਲਾ ਵਿਖੇ ਦੋ ਰੋਜ਼ਾ ਕਬੱਡੀ ਕੱਪ ਦਾ ਉਦਘਾਟਨ, ਰਾਜੂ ਖੰਨਾ ਨੇ ਕੀਤੀ ਸ਼ਿਰਕਤ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅਮਲੋਹ : ਪਿੰਡ ਝੰਬਾਲਾ ਵਿਖੇ ਪੰਜਾਬ ਯੁਵਕ ਸੇਵਾਵਾਂ ਕਲੱਬ ਵੱਲੋਂ ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਦੋ ਰੋਜ਼ਾ ਕਬੱਡੀ ਕੱਪ ਦਾ ਉਦਘਾਟਨ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਮੈਂਬਰ ਅਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਕੀਤਾ। ਇਸ ਮੌਕੇ ਰਾਜੂ ਖੰਨਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਵਿਸ਼ਵ ਕਬੱਡੀ ਕੱਪ ਕਰਵਾ ਕੇ, ਕਰੋੜਾਂ ਰੁਪਏ ਦੇ ਇਨਾਮ ਤੇ ਸਰਕਾਰੀ ਨੌਕਰੀਆਂ ਦੇ ਕੇ ਮਾਂ ਖੇਡ ਕਬੱਡੀ ਨੂੰ ਫਰਸ਼ ਤੋਂ ਅਰਸ਼ ਤੱਕ ਪਹੁੰਚਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਮੌਜੂਦਾ ਸਰਕਾਰ ਦੀਆਂ ਨੀਤੀਆਂ ਕਾਰਨ ਨੌਜਵਾਨ ਖੇਡਾਂ ਤੋਂ ਦੂਰ ਹੋ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ 2027 ’ਚ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸਰਕਾਰ ਬਣਨ ’ਤੇ ਵਿਸ਼ਵ ਕਬੱਡੀ ਕੱਪ ਮੁੜ ਸ਼ੁਰੂ ਕੀਤੇ ਜਾਣਗੇ ਅਤੇ ਖਿਡਾਰੀਆਂ ਨੂੰ ਨੌਕਰੀਆਂ ਦਿੱਤੀਆਂ ਜਾਣਗੀਆਂ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਨਾਲ ਜੁੜਨ ਦੀ ਅਪੀਲ ਕੀਤੀ। ਪ੍ਰਬੰਧਕਾਂ ਨੇ ਦੱਸਿਆ ਕਿ ਟੂਰਨਾਮੈਂਟ ’ਚ ਕਰੀਬ 50 ਟੀਮਾਂ ਹਿੱਸਾ ਲੈ ਰਹੀਆਂ ਹਨ। ਇਕ ਪਿੰਡ ਓਪਨ ਵਰਗ ਦੀਆਂ ਜੇਤੂ ਟੀਮਾਂ ਨੂੰ 41 ਹਜ਼ਾਰ ਅਤੇ 31 ਹਜ਼ਾਰ ਰੁਪਏ, ਜਦਕਿ ਪਿੰਡ ਪੱਧਰ ਦੇ ਮੁਕਾਬਲਿਆਂ ’ਚ 8,100 ਤੇ 7,100 ਰੁਪਏ ਦੇ ਨਕਦ ਇਨਾਮ ਦਿੱਤੇ ਜਾਣਗੇ। ਪ੍ਰਬੰਧਕ ਕਮੇਟੀ ਵੱਲੋਂ ਗੁਰਪਿੰਦਰ ਸਿੰਘ, ਰਵਿੰਦਰ ਸਿੰਘ, ਹਰਪ੍ਰੀਤ ਸਿੰਘ ਅਤੇ ਸਿਮਰਨਦੀਪ ਸਿੰਘ ਨੇ ਮੁੱਖ ਮਹਿਮਾਨ ਦਾ ਸਨਮਾਨ ਕੀਤਾ।