- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੁਲਿਸ ਅਨੁਸਾਰ, ਗੁਰਦੁਆਰਾ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਧਾਨ ਅਮਰੀਕ ਸਿੰਘ ਵਾਸੀ ਇਕਬਾਲ ਨਗਰ ਨੇ ਸ਼ਿਕਾਇਤ ਦਰਜ ਕਰਵਾਈ ਕਿ ਮੁਲਜ਼ਮ ਨੇ ਗੁਰੂ ਘਰ ਵਿੱਚ ਲੰਗਰ ਛਕਣ ਤੋਂ ਬਾਅਦ ਬੇਅਦਬੀ ਦੀ ਘਟਨਾ ਨੂੰ ਅੰਜ਼ਾਮ ਦਿੱਤਾ। ਪੁਲਿਸ ਨੇ ਦੱਸਿਆ ਕਿ ਸ਼ਿਕਾਇਤਕਰਤਾ ਅਨੁਸਾਰ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਅੱਗੇ ਅਜਿਹੀ ਹਰਕਤ ਕਰਕੇ ਮੁਲਜ਼ਮ ਨੇ ਬੇਅਦਬੀ ਕੀਤੀ ਹੈ, ਜਿਸ ਨਾਲ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਪੁਲਿਸ ਨੇ ਸ਼ਿਕਾਇਤ ਦੇ ਆਧਾਰ ’ਤੇ ਮੁਲਜ਼ਮ ਖ਼ਿਲਾਫ਼ ਬੀਐਨਐਸ ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੰਡੀ ਗੋਬਿੰਦਗੜ੍ਹ : ਥਾਣਾ ਗੋਬਿੰਦਗੜ੍ਹ ਦੀ ਪੁਲਿਸ ਨੇ ਇਕਬਾਲ ਨਗਰ ਸਥਿਤ ਗੁਰਦੁਆਰਾ ਗੁਰੂ ਤੇਗ ਬਹਾਦਰ ਸਾਹਿਬ ਵਿਖੇ ਸ਼ਰਮਨਾਕ ਢੰਗ ਨਾਲ ਬੇਅਦਬੀ ਕਰਨ ਦੇ ਮਾਮਲੇ ਵਿੱਚ ਇੱਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਰਮੇਸ਼ ਕੁਮਾਰ ਸਾਫੀ ਵਾਸੀ ਬਿਹਾਰ ਹਾਲ ਕਿਰਾਏਦਾਰ ਇਕਬਾਲ ਨਗਰ, ਮੰਡੀ ਗੋਬਿੰਦਗੜ੍ਹ ਵਜੋਂ ਹੋਈ ਹੈ।