
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਗ੍ਰੀਨਫੀਲਡਜ਼ ਸਕੂਲ ਸਰਹਿੰਦ ਵਿਖੇ ਆਜ਼ਾਦੀ ਦਿਹਾੜਾ ਮਨਾਇਆ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਗ੍ਰੀਨਫੀਲਡਜ਼ ਸਕੂਲ ਸਰਹਿੰਦ ਵਿਖੇ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਚੇਅਰਮੈਨ ਦੀਦਾਰ ਸਿੰਘ ਭੱਟੀ ਵੱਲੋਂ ਕੌਮੀ ਝੰਡਾ ਲਹਿਰਾਉਣ ਨਾਲ ਹੋਈ, ਜਿਸ ਉਪਰੰਤ ਕੌਮੀ ਤਰਾਨਾ ਗਾਇਆ ਗਿਆ। ਵਿਦਿਆਰਥੀਆਂ ਨੇ ਦੇਸ਼ ਭਗਤੀ ਨਾਲ ਭਰਪੂਰ ਕਵਿਤਾਵਾਂ, ਭਾਸ਼ਣ, ਗੀਤ, ਨਾਚ, ਸਕਿਟ, ਕੋਰੀਓਗ੍ਰਾਫ਼ੀ ਅਤੇ ਵਿਗਿਆਨ ਪ੍ਰਦਰਸ਼ਨੀ ਰਾਹੀਂ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਨੂੰ ਯਾਦ ਕੀਤਾ। ਚੇਅਰਮੈਨ ਦੀਦਾਰ ਸਿੰਘ ਭੱਟੀ ਅਤੇ ਪ੍ਰਿੰਸੀਪਲ ਡਾ. ਸ਼ਾਲੂ ਰੰਧਾਵਾ ਨੇ ਵਿਦਿਆਰਥੀਆਂ ਨੂੰ ਦੇਸ਼ ਦੇ ਜ਼ਿੰਮੇਵਾਰ ਨਾਗਰਿਕ ਬਣਨ ਅਤੇ ਤਰੱਕੀ ’ਚ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਕੁਲਦੀਪ ਸਿੰਘ ਸਹੋਤਾ, ਪਰਮਜੀਤ ਸਿੰਘ ਵਜ਼ੀਰਾਬਾਦ, ਦਵਿੰਦਰ ਕੁਮਾਰ ਭੱਟ, ਗੁਰਮੁਖ ਸਿੰਘ ਸਰਹਿੰਦ, ਹਰਚਰਨ ਸਿੰਘ ਬਧੌਛੀ ਕਲਾਂ, ਗੁਰਦੀਪ ਸਿੰਘ ਬੱਬੂ ਸਰਹਿੰਦ, ਪ੍ਰੀਤਮ ਸਿੰਘ ਤਰਖਾਣ ਮਾਜਰਾ, ਵਿਨੋਦ ਸ਼ਰਮਾ ਸਰਹਿੰਦ ਅਤੇ ਜਗੀਰ ਸਿੰਘ ਰੁੜਕੀ ਹਾਜ਼ਰ ਸਨ। ਸਮਾਗਮ ਦੇ ਅੰਤ ’ਚ ਬੀਤੇ ਦਿਨੀਂ ਸੜਕ ਹਾਦਸੇ ਦੌਰਾਨ ਅਕਾਲ ਚਲਾਣਾ ਕਰ ਗਏ ਸਕੂਲ ਦੇ ਹੋਣਹਾਰ ਵਿਦਿਆਰਥੀ ਮਾਧਵ ਦੀ ਆਤਮਿਕ ਸ਼ਾਂਤੀ ਲਈ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਭੇਟ ਕੀਤੀ ਗਈ।