ਪੱਤਰ ਪ੍ਰਰੇਰਕ, ਫ਼ਤਹਿਗੜ੍ਹ ਸਾਹਿਬ : ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦਾ ਮੁੱਖ ਮੰਤਵ ਕਿਸਾਨਾਂ ਨੂੰ ਖੇਤੀ ਸਬੰਧੀ ਨਵੀਨਤਮ ਜਾਣਕਾਰੀ ਦੇ ਕੇ ਉਨ੍ਹਾਂ ਦਾ ਆਰਥਿਕ ਪੱਧਰ ਉੱਚਾ ਚੁੱਕਣਾ ਹੈ ਤਾਂ ਜੋ ਕਿਸਾਨਾਂ ਨੂੰ ਆਰਥਿਕ ਪੱਖੋਂ ਮਜ਼ਬੂਤ ਕੀਤਾ ਜਾ ਸਕੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਾ. ਇੰਦਰਪਾਲ ਸਿੰਘ ਸੰਧੂ ਨੇ ਫ਼ਤਹਿਗੜ੍ਹ ਸਾਹਿਬ ਦੇ ਮੁੱਖ ਖੇਤੀਬਾੜੀ ਅਫਸਰ ਦਾ ਚਾਰਜ ਸੰਭਾਲਣ ਉਪਰੰਤ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਘੱਟ ਤੋਂ ਘੱਟ ਖਾਦ ਅਤੇ ਦਵਾਈਆਂ ਦੀ ਵਰਤੋਂ ਕਰਨ ਲਈ ਜਾਗਰੂਕ ਕਰ ਕੇ ਖੇਤੀ 'ਤੇ ਹੋਣ ਵਾਲੇ ਬੇਲੋੜੇ ਖਰਚਿਆਂ ਨੂੰ ਘਟਾਇਆ ਜਾਵੇਗਾ ਅਤੇ ਕਿਸਾਨਾਂ ਨੂੰ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਉਚਾ ਚੁੱਕਣ ਲਈ ਘੱਟ ਸਮਾਂ ਤੇ ਘੱਟ ਪਾਣੀ ਲੈਣ ਵਾਲੀਆਂ ਕਿਸਮਾਂ ਦੀ ਖੇਤੀ ਕਰਨ ਲਈ ਜਾਗਰੂਕ ਕੀਤਾ ਜਾਵੇਗਾ।