- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਦਿਆਰਥੀਆਂ ਵੱਲੋਂ ਚਾਣਕਿਆ ਬੇਕਰੀ ਐਂਡ ਡੇਅਰੀ ਪ੍ਰੋਡਕਟਸ ਪ੍ਰਾਈਵੇਟ ਲਿਮਿਟੇਡ ਦਾ ਉਦਯੋਗਿਕ ਦੌਰਾ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸਰਹਿੰਦ : ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਹਿਗੜ੍ਹ ਸਾਹਿਬ ਦੇ ਬਾਇਓਟੈਕਨਾਲੋਜੀ ਵਿਭਾਗ ਵੱਲੋਂ ਮੰਡੀ ਗੋਬਿੰਦਗੜ੍ਹ ਸਥਿਤ ਚਾਣਕਿਆ ਬੇਕਰੀ ਐਂਡ ਡੇਅਰੀ ਪ੍ਰੋਡਕਟਸ ਪ੍ਰਾਈਵੇਟ ਲਿਮਿਟੇਡ ਦਾ ਇਕ ਅਕਾਦਮਿਕ ਉਦਯੋਗਿਕ ਦੌਰਾ ਕੀਤਾ ਗਿਆ। ਇਹ ਦੌਰਾ ਪ੍ਰੋ. (ਡਾ.) ਪਰਿਤ ਪਾਲ ਸਿੰਘ, ਵਾਈਸ-ਚਾਂਸਲਰ, ਅਤੇ ਪ੍ਰੋ. (ਡਾ.) ਸੁਖਵਿੰਦਰ ਸਿੰਘ ਬਿਲਿੰਗ, ਡੀਨ ਅਕਾਦਮਿਕ ਮਾਮਲੇ, ਦੀ ਪ੍ਰੇਰਣਾ ਅਤੇ ਸਹਿਯੋਗ ਨਾਲ ਸੰਪੰਨ ਹੋਇਆ, ਜੋ ਸਦਾ ਉਦਯੋਗ–ਅਕਾਦਮੀਆ ਸਾਂਝ ਨੂੰ ਮਜ਼ਬੂਤ ਕਰਨ ਅਤੇ ਵਿਦਿਆਰਥੀਆਂ ਵਿੱਚ ਅਨੁਭਵਾਤਮਕ ਸਿੱਖਿਆ ਨੂੰ ਉਤਸ਼ਾਹਿਤ ਕਰਨ ਦੇ ਹਮਾਇਤੀ ਹਨ। ਇਹ ਦੌਰਾ ਡਾ. ਰੁਪਿੰਦਰ ਕੌਰ, ਮੁਖੀ, ਬਾਇਓਟੈਕਨੋਲੋਜੀ ਵਿਭਾਗ, ਦੀ ਰਹਿਨੁਮਾਈ ਹੇਠ ਕੀਤਾ ਗਿਆ। ਦੌਰੇ ਦੌਰਾਨ ਇਰ. ਨਵਜੀਤ ਕੌਰ ਅਤੇ ਡਾ. ਪੁਨੀਤ ਕੌਰ ਵਿਦਿਆਰਥੀਆਂ ਦੇ ਨਾਲ ਮੌਜੂਦ ਰਹੇ, ਜਦਕਿ ਦੌਰੇ ਦੀ ਵਿਵਸਥਾ ਡਾ. ਕਮਲਜੀਤ ਕੌਰ, ਇੰਚਾਰਜ ਟ੍ਰੇਨਿੰਗ ਐਂਡ ਪਲੇਸਮੈਂਟ, ਦੇ ਸਹਿਯੋਗ ਨਾਲ ਕੀਤੀ ਗਈ।