ਪੱਤਰ ਪੇ੍ਰਰਕ, ਫ਼ਤਹਿਗੜ੍ਹ ਸਾਹਿਬ : ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਖੇਡ ਸਟੇਡੀਅਮਾਂ ਦਾ ਨਿਰਮਾਣ ਕਰਨਾ ਰਹੀ ਹੈ। ਉਕਤ ਪ੍ਰਗਟਾਵਾ ਉਦਯੋਗ ਮੰਤਰੀ ਗੁਰਕੀਰਤ ਸਿੰਘ ਕੋਟਲੀ ਨੇ ਚੁੰਨੀ ਕਲਾਂ 'ਚ ਨਵੇਂ ਬਣੇ ਪਾਰਕ ਦਾ ਉਦਘਾਟਨ ਕਰਨ ਉਪਰੰਤ ਕੀਤਾ। ਇਸ ਮੌਕੇ ਵਿਧਾਇਕ ਬੱਸੀ ਪਠਾਣਾਂ ਗੁਰਪ੍ਰਰੀਤ ਸਿੰਘ ਜੀਪੀ ਵੀ ਮੌਜੂਦ ਸਨ। ਉਦਯੋਗ ਮੰਤਰੀ ਨੇ ਦੱਸਿਆ ਕਿ ਪਿੰਡਾਂ ਦੇ ਲੋਕਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਸ਼ਹਿਰਾਂ 'ਚ ਪਾਰਕ ਬਣਵਾਏ ਜਾ ਰਹੇ ਹਨ ਤਾਂ ਜੋ ਪਿੰਡਾਂ ਦਾ ਮਾਹੌਲ ਵੀ ਸਵੱਛ ਬਣਾਇਆ ਜਾ ਸਕੇ। ਇਸ ਮੌਕੇ ਵਿਧਾਇਕ ਜੀਪੀ ਦੇ ਓਐੱਸਡੀ ਜਸਵੀਰ ਸਿੰਘ ਥਾਂਬਲਾ, ਸਰਪੰਚ ਬਿੱਟੂ, ਬਲਿਹਾਰ ਚੁੰਨੀ, ਮਨੋਜ ਕੁਮਾਰ ਥਾਬਲਾਂ, ਗੌਰਵ ਕੌਸ਼ਲ, ਗੁਰਪ੍ਰਰੀਤ ਸੈਂਪਲੀ ਤੇ ਸੁਰਜੀਤ ਸਿੰਘ ਸਰਕਪੜਾ ਹਾਜ਼ਰ ਸਨ।