ਜਨਗਣਨਾ 2027 ਦੇ ਡਿਜੀਟਲ ਮੋਡ ਬਾਰੇ ਅਧਿਕਾਰੀਆਂ ਨੂੰ ਦਿੱਤੀ ਜਾਣਕਾਰੀ
ਜਨਗਣਨਾ 2027 ਦੇ ਡਿਜੀਟਲ ਮੋਡ ਬਾਰੇ ਅਧਿਕਾਰੀਆਂ ਨੂੰ ਦਿੱਤੀ ਜਾਣਕਾਰੀ
Publish Date: Fri, 01 May 2026 06:09 PM (IST)
Updated Date: Fri, 01 May 2026 06:11 PM (IST)
ਕੰਗ, ਪੰਜਾਬੀ ਜਾਗਰਣ, ਖਮਾਣੋਂ : ਜਨਗਣਨਾ ਅਧਿਕਾਰੀਆਂ ਦੀ ਇਕ ਅਹਿਮ ਮੀਟਿੰਗ ਕੌਰਡੀਆ ਕਾਲਜ ਸੰਘੋਲ ਵਿਖੇ ਹੋਈ। ਇਸ ਮੀਟਿੰਗ ਦੀ ਪ੍ਰਧਾਨਗੀ ਐੱਸਡੀਐੱਮ ਅਰਵਿੰਦ ਕੁਮਾਰ ਗੁਪਤਾ ਨੇ ਕੀਤੀ। ਮੀਟਿੰਗ ਦੌਰਾਨ ਜਨਗਣਨਾ 2027 ਨੂੰ ਡਿਜੀਟਲ ਮੋਡ ਰਾਹੀਂ ਨੇਪਰੇ ਚਾੜ੍ਹਨ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ। ਤਹਿਸੀਲਦਾਰ ਕਮ ਜਨਗਣਨਾ ਅਧਿਕਾਰੀ ਪੁਨੀਤ ਬਾਂਸਲ ਨੇ ਦੱਸਿਆ ਕਿ ਸਰਕਾਰ ਵੱਲੋਂ 30 ਅਪ੍ਰੈਲ ਤੋਂ 14 ਮਈ ਤੱਕ ਲੋਕਾਂ ਨੂੰ ਨਿੱਜੀ ਤੌਰ ’ਤੇ ਆਨਲਾਈਨ ਜਨਗਣਨਾ ’ਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ। ਉਨ੍ਹਾਂ ਜਾਣਕਾਰੀ ਦਿੱਤੀ ਕਿ ਲੋਕ ਆਪਣੇ ਮੋਬਾਈਲ ਫ਼ੋਨ ਰਾਹੀਂ ਖ਼ੁਦ ਸਵਾਲਾਂ ਦੇ ਜਵਾਬ ਦੇ ਸਕਣਗੇ ਅਤੇ ਘਰ ਆਏ ਮਰਦਮਸ਼ੁਮਾਰੀ ਅਧਿਕਾਰੀ ਨੂੰ ਓਟੀਪੀ ਜਾਰੀ ਕਰਕੇ ਜਾਣਕਾਰੀ ਪ੍ਰਦਾਨ ਕਰ ਸਕਦੇ ਹਨ। ਮੀਟਿੰਗ ਦੌਰਾਨ ਹਾਜ਼ਰ ਜਨਗਣਨਾ ਅਧਿਕਾਰੀਆਂ ਨੂੰ ਇਸ ਸਬੰਧੀ ਲੋੜੀਂਦੀਆਂ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ।