ਪੱਤਰ ਪ੍ਰਰੇਰਕ, ਫ਼ਤਹਿਗੜ੍ਹ ਸਾਹਿਬ : ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਨੇ ਜ਼ਿਲ੍ਹਾ ਸਿੱਖਿਆ ਵਿਕਾਸ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੋਵਿਡ-19 ਕਾਰਨ ਸਕੂਲ ਬੰਦ ਹੋ ਜਾਣ ਕਾਰਨ ਬੱਚਿਆਂ ਦੀ ਆਨਲਾਈਨ ਕਲਾਸਾਂ ਰਾਹੀਂ ਕਰਵਾਈ ਜਾ ਰਹੀ ਪੜ੍ਹਾਈ ਸਬੰਧੀ ਸਿੱਖਿਆ ਵਿਭਾਗ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸਮੀਖਿਆ ਕੀਤੀ। ਉਨ੍ਹਾਂ ਆਨਲਾਈਨ ਪੜ੍ਹਾਈ ਵਿਚ ਆ ਰਹੀਆਂ ਦਿੱਕਤਾਂ ਬਾਰੇ ਵਿਚਾਰ ਵਟਾਂਦਰਾ ਕੀਤਾ। ਉਨ੍ਹਾਂ ਜ਼ਿਲ੍ਹਾ ਸਿਖਿਆ ਅਫਸਰ ਨੂੰ ਹਦਾਇਤ ਕੀਤੀ ਕਿ ਉਹ ਗਰੀਬ ਬਸਤੀਆਂ ਅਤੇ ਸਲੱਮ ਏਰੀਏ ਵਿਚ ਜਾ ਕੇ ਬੱਚਿਆਂ ਨੂੰ ਦਾਖਲੇ ਲਈ ਪ੍ਰਰੇਰਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ ਨਿੱਜੀ ਤੌਰ 'ਤੇ ਫੀਲਡ ਵਿਚ ਜਾ ਕੇ ਗਰੀਬ ਬੱਚਿਆਂ ਨੂੰ ਆਨਲਾਈਨ ਸਿੱਖਿਆ ਸਬੰਧੀ ਆ ਰਹੀ ਸਮੱਸਿਆ ਬਾਰੇ ਪਤਾ ਕਰਨ, ਤਾਂ ਜੋ ਪੜ੍ਹਾਈ ਵਿਚ ਹੋਏ ਨੁਕਸਾਨ ਨੂੰ ਪੂਰਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਜਿਹੜੇ ਸਕੂਲ ਸਮਾਰਟ ਸਕੂਲ ਬਣਨ ਤੋਂ ਰਹਿ ਗਏ ਹਨ, ਉਨ੍ਹਾਂ ਨੂੰ ਛੇਤੀ ਹੀ ਸਮਾਰਟ ਸਕੂਲ ਬਣਾਇਆ ਜਾਵੇਗਾ। ਉਨ੍ਹਾਂ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਕਿਹਾ ਕਿ ਇਸ ਸਬੰਧੀ ਜੋ ਵੀ ਗ੍ਾਂਟ ਦੀ ਲੋੜ ਹੈ, ਉਹ ਐੱਮਪੀ ਲੈਂਡ ਫੰਡ ਵਿਚੋਂ ਲੈ ਸਕਦੇ ਹਨ। ਡਾ. ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਕੋਈ ਪਿ੍ਰੰਸੀਪਲ ਜਾਂ ਅਧਿਕਾਰੀ ਇਸ ਵਿਚ ਕੁਤਾਹੀ ਵਰਤਦਾ ਹੈ ਤਾਂ ਉਸਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਸਮਾਰਟ ਸਕੂਲਾਂ ਤੋਂ ਲੈ ਕੇ ਖੇਡਾਂ ਤਕ ਦੀ ਆਈ ਹੋਈ ਗ੍ਾਂਟ ਨੂੰ ਸੁਚਾਰੂ ਢੰਗ ਨਾਲ ਵਰਤਣ ਦੇ ਨਿਰਦੇਸ਼ ਵੀ ਦਿੱਤੇ। ਇਸ ਮੌਕੇ ਹਲਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਬੱਚਿਆਂ ਨੂੰ ਖੇਡਾਂ ਵੱਲ ਪ੍ਰਰੇਰਿਤ ਕਰਨ ਲਈ ਖੇਡਾਂ ਦੇ ਪੀਰੀਅਡ ਜ਼ਰੂਰ ਲਗਾਏ ਜਾਣ ਤੇ ਬੱਚਿਆਂ ਨੂੰ ਖੇਡਣ ਲਈ ਪ੍ਰਰੇਰਿਤ ਕੀਤਾ ਜਾਵੇ। ਨਾਗਰਾ ਨੇ ਕਿਹਾ ਕਿ ਸਕੂਲਾਂ ਦੇ ਵਿਕਾਸ ਲਈ ਬਣਾਈਆਂ ਗਈਆਂ ਸਕੂਲ ਮੈਨੇਜਮੈਂਟ ਕਮੇਟੀਆਂ ਦੇ ਕੰਮ ਨੂੰ ਪਿ੍ਰੰਸੀਪਲ ਅਤੇ ਜ਼ਿਲ੍ਹਾ ਸਿੱਖਿਆ ਅਫਸਰ ਖੁਦ ਚੈੱਕ ਕਰਨਾ ਯਕੀਨੀ ਬਣਾਉਣ ਤਾਂ ਜੋ ਗ੍ਾਂਟਾਂ ਦੀ ਸਹੀ ਵਰਤੋਂ ਕੀਤੀ ਜਾ ਸਕੇ।

ਇਸ ਮੌਕੇ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵੱਲੋਂ ਸਮੱਗਰ ਸਿੱਖਿਆ ਅਭਿਆਨ ਸਕੀਮ ਤਹਿਤ ਪ੍ਰਰਾਪਤ ਹੋਣ ਵਾਲੀਆਂ ਗ੍ਾਂਟਾਂ ਬਾਰੇ ਜਾਣਕਾਰੀ ਦਿੱਤੀ ਗਈ।

ਇਸ ਮੌਕੇ ਬੱਸੀ ਪਠਾਣਾ ਤੋਂ ਵਿਧਾਇਕ ਗੁਰਪ੍ਰਰੀਤ ਸਿੰਘ ਜੀਪੀ, ਡਿਪਟੀ ਕਮਿਸ਼ਨਰ ਸੁਰਭੀ ਮਲਿਕ, ਵਧੀਕ ਡਿਪਟੀ ਕਮਿਸ਼ਨਰ ਅਨੂਪਿ੍ਰਤਾ ਜੌਹਲ, ਐੱਸਡੀਐੱਮ ਫਤਹਿਗੜ੍ਹ ਸਾਹਿਬ ਸੰਜੀਵ ਕੁਮਾਰ, ਐੱਸਡੀਐੱਮ ਬੱਸੀ ਪਠਾਣਾ ਜਸਪ੍ਰਰੀਤ ਸਿੰਘ, ਐੱਸਡੀਐੱਮ ਅਮਲੋਹ ਆਨੰਦ ਸਾਗਰ ਸ਼ਰਮਾ, ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਪ੍ਰਭਸਿਮਰਨ ਕੌਰ, ਦੀਦਾਰ ਸਿੰਘ ਮਾਂਗਟ ਸਮੇਤ ਹੋਰ ਅਧਿਕਾਰੀ ਮੌਜੂਦ ਸਨ।