- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਡੀਬੀਜੀਐਸ ’ਚ ਅੰਤਰ-ਸਦਨ ਸਪੈਲ ਬੀ ਮੁਕਾਬਲਾ ਕਰਵਾਇਆ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੰਡੀ ਗੋਬਿੰਦਗੜ੍ਹ : ਦੇਸ਼ ਭਗਤ ਗਲੋਬਲ ਸਕੂਲ (ਡੀਬੀਜੀਐਸ) ਵਿਖੇ ਵਿਦਿਆਰਥੀਆਂ ਦੀ ਸ਼ਬਦਾਵਲੀ, ਭਾਸ਼ਾਈ ਮੁਹਾਰਤ ਅਤੇ ਆਤਮ-ਵਿਸ਼ਵਾਸ ਵਧਾਉਣ ਦੇ ਮੰਤਵ ਨਾਲ ਅੰਤਰ-ਸਦਨ ਸਪੈਲ ਬੀ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ’ਚ ਚਾਰਾਂ ਸਦਨਾਂ ਫਾਲਕਨ, ਪੈਂਥਰ, ਸਟੈਲੀਅਨ ਅਤੇ ਟਸਕਰ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਨੇ ਆਪਣੇ ਸ਼ਬਦ-ਜੋੜਾਂ ਦੇ ਹੁਨਰ ਅਤੇ ਅੰਗਰੇਜ਼ੀ ਭਾਸ਼ਾ ਦੀ ਮੁਹਾਰਤ ਦਾ ਬਾਖ਼ੂਬੀ ਪ੍ਰਦਰਸ਼ਨ ਕੀਤਾ। ਮੁਕਾਬਲੇ ਦੌਰਾਨ ਸ਼ਬਦਾਂ ਦੇ ਸਪੈਲਿੰਗ, ਉਲਝੇ ਹੋਏ ਸ਼ਬਦ ਸੁਲਝਾਉਣ, ਉਚਾਰਨ ਅਤੇ ਤੁਰੰਤ ਜਵਾਬ ਦੇਣ ਵਰਗੇ ਕਈ ਰੌਚਕ ਦੌਰ ਕਰਵਾਏ ਗਏ। ਇਸ ਮੁਕਾਬਲੇ ਨੇ ਵਿਦਿਆਰਥੀਆਂ ਦੇ ਸ਼ਬਦ-ਜੋੜਾਂ, ਉਚਾਰਨ ਅਤੇ ਫ਼ੈਸਲਾ ਲੈਣ ਦੀ ਸਮਰੱਥਾ ਨੂੰ ਨਿਖਾਰਨ ਲਈ ਵਧੀਆ ਮੰਚ ਪ੍ਰਦਾਨ ਕੀਤਾ। ਪ੍ਰਿੰਸੀਪਲ ਇੰਦੂ ਸ਼ਰਮਾ ਨੇ ਵਿਦਿਆਰਥੀਆਂ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਆਪਣੀ ਸ਼ਬਦਾਵਲੀ ਹੋਰ ਅਮੀਰ ਬਣਾਉਣ ਲਈ ਵੱਧ ਤੋਂ ਵੱਧ ਕਿਤਾਬਾਂ ਪੜ੍ਹਨ ਦੀ ਪ੍ਰੇਰਨਾ ਦਿੱਤੀ ਅਤੇ ਜੇਤੂਆਂ ਨੂੰ ਵਧਾਈ ਦਿੱਤੀ। ਉਨ੍ਹਾਂ ਦੱਸਿਆ ਕਿ ਸਕੂਲ ਵਿਖੇ ਚੇਅਰਮੈਨ ਡਾ. ਜ਼ੋਰਾ ਸਿੰਘ ਅਤੇ ਜਨਰਲ ਸਕੱਤਰ ਡਾ. ਤਜਿੰਦਰ ਕੌਰ ਦੀ ਅਗਵਾਈ ਹੇਠ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਅਜਿਹੀਆਂ ਗਤੀਵਿਧੀਆਂ ਲਗਾਤਾਰ ਕਰਵਾਈਆਂ ਜਾਂਦੀਆਂ ਹਨ।